31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦੰਗਾ ਪੀੜਤਾਂ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ

ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੰਗਾ ਪੀੜਤ ਪਰਿਵਾਰਾਂ ਸਬੰਧੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਫ਼ੈਸਲੇ ਲਾਗੂ ਨਾ ਕੀਤੇ ਗਏ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਬਾਈਕਾਟ ਕੀਤਾ ਜਾਵੇਗਾ। ਸੁਸਾਇਟੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਪਿਛਲੇ 42 ਸਾਲਾਂ ਤੋਂ ਦੰਗਾ ਪੀੜਤ ਪਰਿਵਾਰ ਮੁੱਢਲੀਆਂ ਸਹੂਲਤਾਂ, ਮੁੜ ਵਸੇਬੇ ਦੇ ਮੁਆਵਜ਼ੇ ਅਤੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 01-11-2026
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੰਗਾ ਪੀੜਤ ਪਰਿਵਾਰਾਂ ਸਬੰਧੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਫ਼ੈਸਲੇ ਲਾਗੂ ਨਾ ਕੀਤੇ ਗਏ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਬਾਈਕਾਟ ਕੀਤਾ ਜਾਵੇਗਾ। ਸੁਸਾਇਟੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਪਿਛਲੇ 42 ਸਾਲਾਂ ਤੋਂ ਦੰਗਾ ਪੀੜਤ ਪਰਿਵਾਰ ਮੁੱਢਲੀਆਂ ਸਹੂਲਤਾਂ, ਮੁੜ ਵਸੇਬੇ ਦੇ ਮੁਆਵਜ਼ੇ ਅਤੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਆਗੂਆਂ ਅਨੁਸਾਰ ਮੁੱਖ ਮੰਤਰੀ ਵਲੋਂ ਉਨ੍ਹਾਂ ਨਾਲ ਸੱਤ ਵਾਰ ਮੀਟਿੰਗਾਂ ਤੈਅ ਕੀਤੀਆਂ ਗਈਆਂ, ਪਰ ਹਰ ਵਾਰ ਮੀਟਿੰਗ ਰੱਦ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 8 ਸਤੰਬਰ 2025 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੇ ਮਸਲਿਆਂ ਸਬੰਧੀ ਕਈ ਫ਼ੈਸਲਿਆਂ ’ਤੇ ਸਹਿਮਤੀ ਬਣੀ ਸੀ, ਪਰ ਸਰਕਾਰ ਵਲੋਂ ਭੇਜੇ ਗਏ ਪੱਤਰ ਵਿਚ ਇਨ੍ਹਾਂ ਦਾ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਅਨੁਸਾਰ ਮੀਟਿੰਗ ਵਿਚ ਰੱਦ ਕੀਤੇ 150 ਲਾਲ ਕਾਰਡ ਬਹਾਲ ਕਰਨ, ਬੇਰੁਜ਼ਗਾਰ ਪਰਿਵਾਰਾਂ ਨੂੰ ਬੂਥ ਅਲਾਟ ਕਰਨ, ਬੇਘਰੇ ਪਰਿਵਾਰਾਂ ਨੂੰ ਗਲਾਡਾ ਤੇ ਗਮਾਡਾ ਰਾਹੀਂ ਫਲੈਟ ਦੇਣ ਅਤੇ ਮੁੜ ਵਸੇਬੇ ਲਈ ਮੁਆਵਜ਼ਾ ਦੇਣ ਬਾਰੇ ਸਹਿਮਤੀ ਬਣੀ ਸੀ। ਆਗੂਆਂ ਨੇ ਸਰਕਾਰ ’ਤੇ ਪਿਛਲੀਆਂ ਸਰਕਾਰਾਂ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਫ਼ੈਸਲਿਆਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜਥੇਬੰਦੀ ਜਲਦ ਹੀ ਸੰਘਰਸ਼ ਦੀ ਰੂਪਰੇਖਾ ਉਲੀਕੇਗੀ। ਇਸ ਮੌਕੇ ਗੁਰਦੇਵ ਸਿੰਘ, ਦਲਜੀਤ ਸਿੰਘ ਸੋਨੀ, ਸਤਨਾਮ ਸਿੰਘ ਸੱਤਾ, ਇੰਦਰਪਾਲ ਸਿੰਘ ਵਿੱਕੀ, ਹਰਪਾਲ ਸਿੰਘ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਕੌਰ, ਸੁਰਿੰਦਰ ਕੌਰ ਤੇ ਮਨਜੀਤ ਕੌਰ ਸਮੇਤ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਾਚੀ ਬੰਦਰਗਾਹ ’ਤੇ ਪਿਛਲੇ ਸੱਤ ਮਹੀਨਿਆਂ ਤੋਂ ਫਸਿਆ ਭਾਰਤੀ ਮਾਲਵਾਹਕ ਜਹਾਜ਼ ’ਤੇ ਬਿਜਲੀ ਗੁੱਲ, ਜ਼ਰੂਰੀ ਵਸਤਾਂ ਦੀ ਕਮੀ... ਅਗਲੀ ਖ਼ਬਰ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼-ਕੇਵਲ ਸਿੰਘ ਢਿੱਲੋਂ
Ad Position 24