01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਤੀ ਵਲੋਂ ਪਤਨੀ ਦਾ ਕਤਲ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਕਾਸ ਨਗਰ ’ਚ ਪਤੀ ਵਲੋਂ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਸ਼ਨਾਖਤ ਕਮਲਜੀਤ ਕੌਰ (49) ਵਜੋਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਕਾਸ ਨਗਰ ’ਚ ਪਤੀ ਵਲੋਂ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਸ਼ਨਾਖਤ ਕਮਲਜੀਤ ਕੌਰ (49) ਵਜੋਂ ਕੀਤੀ ਗਈ ਹੈ। ਕਮਲਜੀਤ ਕੌਰ ਦਾ ਪਤੀ ਰਵਿੰਦਰ ਸਿੰਘ ਪਿਕਅਪ ਵੈਨ ਚਲਾਉਂਦਾ ਸੀ। ਐਸ. ਐਚ. ਓ. ਗੁਰਮੁਖ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਰਵਿੰਦਰ ਸਿੰਘ ਅਕਸਰ ਆਪਣੀ ਪਤਨੀ ਕਮਲਜੀਤ ਕੌਰ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਇਨ੍ਹਾਂ ਦੇ ਦੋ ਲੜਕੇ ਹਨ। ਅਧਿਕਾਰੀ ਨੇ ਦੱਸਿਆ ਕਿ ਕਤਲ ਕਰਨ ਤੋਂ ਪਹਿਲਾਂ ਰਵਿੰਦਰ ਨੇ ਆਪਣੇ ਲੜਕੇ ਗਗਨਦੀਪ ਸਿੰਘ ਨੂੰ ਦੁੱਧ ਲੈਣ ਲਈ ਬਾਜ਼ਾਰ ਭੇਜ ਦਿੱਤਾ ਅਤੇ ਬਾਅਦ ਵਿਚ ਕਮਲਜੀਤ ਕੌਰ ਦਾ ਰਸੋਈ ਵਿਚ ਚਾਕੂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭੇਦਭਰੇ ਹਾਲਾਤ ’ ਚ ਇਕੋ ਪਿੰਡ ਦੀਆਂ ਤਿੰਨ ਬੱਚੀਆਂ ਦੀ ਮੌਤ ਮ੍ਰਿਤਕਾਂ ’ਚ ਦੋ ਸਕੀਆਂ ਭੈਣਾਂ ਸ਼ਾਮਿਲ ਅਗਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਝੰਡਾ ਪੂਜਨ
Ad Position 24