02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ ਆਪ ’ ਵਿਧਾਇਕਾਂ ਪਠਾਣਮਾਜਰਾ ਤੇ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 1 ਨਵੰਬਰ (ਪ੍ਰੋ ਅਵਤਾਰ ਸਿੰਘ)– ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਦੋ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਠਾਣਮਾਜਰਾ ਸਨੌਰ ਅਤੇ ਜੌੜਾਮਾਜਰਾ ਸਮਾਣਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ।

Ad Position 21
No active advertisement
ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਚੰਡੀਗੜ੍ਹ ਪ੍ਰੈੱਸ ਕਲਬ ਵਿਖੇ ਗੱਲਬਾਤ ਕਰਦੇ ਹੋਏ। ਤਸਵੀਰ : ਰਾਕੇਸ਼ ਸਾਹ 02-11-2026
ਚੰਡੀਗੜ੍ਹ, 1 ਨਵੰਬਰ (ਪ੍ਰੋ ਅਵਤਾਰ ਸਿੰਘ)– ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਦੋ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਠਾਣਮਾਜਰਾ ਸਨੌਰ ਅਤੇ ਜੌੜਾਮਾਜਰਾ ਸਮਾਣਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਦੋਵਾਂ ਦਾ ਇਹ ਫ਼ੈਸਲਾ ‘ਆਪ’ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਇਕ ਦਿਨ ਬਾਅਦ ਸਾਹਮਣੇ ਆਇਆ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਸੂਚੀ ਵਿਚ ਦੋਵਾਂ ਵਿਧਾਇਕਾਂ ਦੇ ਹਲਕਿਆਂ ਲਈ ਉਮੀਦਵਾਰਾਂ ਦੇ ਨਾਂਅ ਸ਼ਾਮਿਲ ਨਹੀਂ ਸਨ। ਪਠਾਣਮਾਜਰਾ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ, ਜਦਕਿ ਜੌੜਾਮਾਜਰਾ ਨੇ ਸੋਸ਼ਲ ਮੀਡੀਆ ਰਾਹੀਂ ਪਾਰਟੀ ਛੱਡਣ ਦਾ ਐਲਾਨ ਕੀਤਾ। ਦੋਵਾਂ ਵਿਧਾਇਕਾਂ ਨੇ ਚੰਡੀਗੜ੍ਹ ਸਥਿਤ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦੀ ਭੂਮਿਕਾ ’ਤੇ ਸਵਾਲ ਉਠਾਏ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ ਲਈ ਪਾਰਟੀ ਦੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਤੇ ਦੋਸ਼ ਲਗਾਇਆ ਕਿ ਸੂਬੇ ਵਿਚ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਜਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਛੱਡਣ ਦਾ ਫ਼ੈਸਲਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਨਾਲ ਅਸਹਿਮਤੀ ਦੇ ਮੱਦੇਨਜ਼ਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਾਕਿ ਤੇ ਅਫ਼ਗਾਨਿਸਤਾਨ ਵਿਚਾਲੇ ਵਧਿਆ ਤਣਾਅ ਅਗਲੀ ਖ਼ਬਰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ ਆਪ ’ ’ ਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ - ਅਮਨ ਅਰੋੜਾ ਚੰਨੀ...
Ad Position 24