ਦੇਸ਼ ਦਾ ਪਹਿਲਾ ਨਸ਼ਾਮੁਕਤ ਸ਼ਹਿਰ ਬਣੇਗਾ ਚੰਡੀਗੜ੍ਹ-ਅਮਿਤ ਸ਼ਾਹ ਚੰਡੀਗੜ੍ਹ ਪੁਲਿਸ ਨੂੰ ਰਾਸ਼ਟਰਪਤੀ ਨਿਸ਼ਾਨ ਨਾਲ ਕੀਤਾ ਸਨਮਾਨਿਤ
ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਹੀਰਕ ਜਯੰਤੀ ਸਮਾਰੋਹ ਦੌਰਾਨ ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਬਲ ਨੂੰ ਵੱਕਾਰੀ ਰਾਸ਼ਟਰਪਤੀ ਸਨਮਾਨ (ਪ੍ਰੈਜ਼ੀਡੈਂਟ ਕਲਰ) ਨਾਲ ਸਨਮਾਨਿਤ ਕੀਤਾ। ਉਨ੍ਹਾਂ ਪੁਲਿਸ ਦੇ 6 ਦਹਾਕਿਆਂ ਦੇ ਸੇਵਾ ਅਤੇ ਬਹਾਦਰੀ ਭਰੇ ਸਫ਼ਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੇੜੇ ਹੋਣ ਦੇ ਬਾਵਜੂਦ ਚੰਡੀਗੜ੍ਹ ਦੇਸ਼ ਦਾ ਪਹਿਲਾ ਨਸ਼ਾਮੁਕਤ ਸ਼ਹਿਰ ਬਣੇਗਾ।
ਕ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਪੁਲਿਸ ਨੂੰ ਵੱਕਾਰੀ ਰਾਸ਼ਟਰਪਤੀ ਸਨਮਾਨ ਚਿੰਨ੍ਹ ਸੌਂਪਦੇ ਹੋਏ, ਨਾਲ ਮੌਜੂਦ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਤੇ ਡੀ.ਜੀ.ਪੀ ਡਾ. ਸਾਗਰਪ੍ਰੀਤ ਹੁੱਡਾ। ਤਸਵੀਰ : ਗੁਰਿੰਦਰ ਸਿੰਘ
02-11-2026
ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਹੀਰਕ ਜਯੰਤੀ ਸਮਾਰੋਹ ਦੌਰਾਨ ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਬਲ ਨੂੰ ਵੱਕਾਰੀ ਰਾਸ਼ਟਰਪਤੀ ਸਨਮਾਨ (ਪ੍ਰੈਜ਼ੀਡੈਂਟ ਕਲਰ) ਨਾਲ ਸਨਮਾਨਿਤ ਕੀਤਾ। ਉਨ੍ਹਾਂ ਪੁਲਿਸ ਦੇ 6 ਦਹਾਕਿਆਂ ਦੇ ਸੇਵਾ ਅਤੇ ਬਹਾਦਰੀ ਭਰੇ ਸਫ਼ਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੇੜੇ ਹੋਣ ਦੇ ਬਾਵਜੂਦ ਚੰਡੀਗੜ੍ਹ ਦੇਸ਼ ਦਾ ਪਹਿਲਾ ਨਸ਼ਾਮੁਕਤ ਸ਼ਹਿਰ ਬਣੇਗਾ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦਾ ਸੱਦਾ ਦਿੱਤਾ। ਸਮਾਗਮ ’ਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਚੰਡੀਗੜ੍ਹ ਪੁਲਿਸ ਦੇ ਡੀ.ਜੀ.ਪੀ. ਡਾ. ਸਾਗਰਪ੍ਰੀਤ ਹੁੱਡਾ ਸਮੇਤ ਕਈ ਪਤਵੰਤੇ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਨਵੀਆਂ ਅਪਰਾਧਿਕ ਨਿਆਂ ਸੰਹਿਤਾਵਾਂ ਦਾ ਉਦੇਸ਼ ਨਿਆਂ ਪ੍ਰਕਿਰਿਆ ਨੂੰ ਤੇਜ਼, ਪਾਰਦਰਸ਼ੀ ਅਤੇ ਸਮਾਂਬੱਧ ਬਣਾਉਣਾ ਹੈ। ਡਿਜੀਟਲ ਪੁਲਿਸਿੰਗ ਦਾ ਜ਼ਿਕਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਦੱਸਿਆ ਕਿ 4 ਅਗਸਤ, 2024 ਤੋਂ ਸਮਾਰੋਹ ਵਾਲੇ ਦਿਨ ਤੱਕ ਦਰਜ 8206 ਐਫ਼.ਆਈ.ਆਰਜ਼ ’ਚੋਂ 7590 ਦੇ ਚਲਾਨ ਆਨਲਾਈਨ ਪੇਸ਼ ਕੀਤੇ ਗਏ। ਉਨ੍ਹਾਂ ਚੰਡੀਗੜ੍ਹ ਦੀ ਬੀਟ ਪੁਲਿਸਿੰਗ ਪ੍ਰਣਾਲੀ ਦੀ ਵੀ ਸ਼ਲਾਘਾ ਕੀਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਭਾਰਤੀ ਪੁਲਿਸ ਡਿਊਟੀ ਮੀਟ ’ਚ ਚੰਡੀਗੜ੍ਹ ਪੁਲਿਸ ਨੇ 145 ਤਗ਼ਮੇ ਜਿੱਤੇ ਹਨ, ਜਿਨ੍ਹਾਂ ਵਿਚ 35 ਸੋਨੇ, 38 ਚਾਂਦੀ ਅਤੇ 72 ਕਾਂਸੀ ਦੇ ਤਗ਼ਮੇ ਸ਼ਾਮਿਲ ਹਨ। ਸਮਾਰੋਹ ਦੌਰਾਨ ਚੰਡੀਗੜ੍ਹ ਪੁਲਿਸ ਦੇ ਬੇੜੇ ’ਚ 141 ਨਵੇਂ ਵਾਹਨ ਸ਼ਾਮਿਲ ਕੀਤੇ ਗਏ। ਪੁਲਿਸ ਮੁਲਾਜ਼ਮਾਂ ਦੀ ਭਲਾਈ ਬਾਰੇ ਉਨ੍ਹਾਂ ਦੱਸਿਆ ਕਿ 130 ਵਿਧਵਾ ਪੁਲਿਸ ਪਰਿਵਾਰਾਂ ਨੂੰ ਹਰ ਮਹੀਨੇ 8 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ ਤੇ ਸਿੱਖਿਆ ਤੇ ਖੇਡਾਂ ਲਈ ਲਗਭਗ 2.25 ਕਰੋੜ ਰੁਪਏ ਦੇ ਵਜ਼ੀਫ਼ੇ ਮੁਹੱਈਆ ਕਰਵਾਏ ਜਾ ਰਹੇ ਹਨ। ਪੁਲਿਸ ਮੁਲਾਜ਼ਮਾਂ ਲਈ ਰਿਹਾਇਸ਼ੀ ਸਹੂਲਤਾਂ ਦੀ ਸੰਤੁਸ਼ਟੀ ਦਰ 48 ਫ਼ੀਸਦੀ ਹੈ। ਅਮਿਤ ਸ਼ਾਹ ਨੇ ਪੁਲਿਸ ਮੁਲਾਜ਼ਮਾਂ ਨੂੰ ਨਸ਼ਾ ਤਸਕਰੀ, ਗੈਂਗਸਟਰ ਨੈਟਵਰਕ, ਸੰਗਠਿਤ ਅਪਰਾਧ ਅਤੇ ਸਾਈਬਰ ਅਪਰਾਧ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣ ਦਾ ਸੱਦਾ ਦਿੱਤਾ।