01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬੱਚੀ ਨਾਲ ਕੁੱਟਮਾਰ ਮਾਮਲੇ ’ ਚ ਪ੍ਰਿੰਸੀਪਲ ਮੁਅੱਤਲ

ਪੰਚਕੂਲਾ, 1 ਨਵੰਬਰ (ਕਪਿਲ)- ਪੰਚਕੂਲਾ ਦੇ ਸੈਕਟਰ-20 ਸਥਿਤ ਸ਼ਹੀਦ ਮੇਜਰ ਅਨੁਜ ਰਾਜਪੂਤ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ’ਚ 6 ਸਾਲਾ ਬੱਚੀ ਨਾਲ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਹਰਿਆਣਾ ਸਿੱਖਿਆ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਪ੍ਰਿੰਸੀਪਲ ਨੀਲੂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਵਲੋਂ ਇਸ ਸੰਬੰਧੀ ਤੁਰੰਤ ਪ੍ਰਭਾਵ ਨਾਲ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 02-11-2026
ਪੰਚਕੂਲਾ, 1 ਨਵੰਬਰ (ਕਪਿਲ)- ਪੰਚਕੂਲਾ ਦੇ ਸੈਕਟਰ-20 ਸਥਿਤ ਸ਼ਹੀਦ ਮੇਜਰ ਅਨੁਜ ਰਾਜਪੂਤ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ’ਚ 6 ਸਾਲਾ ਬੱਚੀ ਨਾਲ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਹਰਿਆਣਾ ਸਿੱਖਿਆ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਪ੍ਰਿੰਸੀਪਲ ਨੀਲੂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਵਲੋਂ ਇਸ ਸੰਬੰਧੀ ਤੁਰੰਤ ਪ੍ਰਭਾਵ ਨਾਲ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਸਕੂਲ ’ਚ ਕੇ. ਜੀ. ਜਮਾਤ ਦੀ ਬੱਚੀ ਨਾਲ ਹੋਈ ਕਥਿਤ ਬੇਰਹਿਮੀ ਦੀ ਘਟਨਾ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਪੀ. ਜੀ. ਆਈ. ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਜ਼ੇਰੇ ਇਲਾਜ ਹੈ। ਇਸ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਸਕੂਲ ਦੀਆਂ ਦੋ ਦਿਵਿਆਂਗ ਮਹਿਲਾ ਅਧਿਆਪਕਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਉੱਧਰ, ਬੱਚੀ ਨਾਲ ਹੋਈ ਕੁੱਟਮਾਰ ਅਤੇ ਸਕੂਲ ਪ੍ਰਸ਼ਾਸਨ ਦੀ ਕਥਿਤ ਲਾਪ੍ਰਵਾਹੀ ਨੂੰ ਲੈ ਕੇ ਪੰਚਕੂਲਾ ਪੁਲਿਸ ਵਲੋਂ ਵੀ ਸਕੂਲ ਪ੍ਰਸ਼ਾਸਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਖੇਮਕਰਨ ਤੋਂ ਸਰਵਣ ਸਿੰਘ ਧੁੰਨ ਨੂੰ ਦੁਬਾਰਾ ਟਿਕਟ ਮਿਲਣ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ - ਸੁਖਦੇਵ ਸਿੰਘ ਢਿੱਲੋਂ ਅਗਲੀ ਖ਼ਬਰ ’84 ਦਾ ਸਿੱਖ ਕਤਲੇਆਮ ਭਾਰਤ ਦੇ ਮੱਥੇ ’ਤੇ ਕਲੰਕ - ਧਾਮੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਏ ਜਾਣਗੇ ਪਾਠ ਦੇ ਭੋਗ
Ad Position 24