ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ’ਤੇ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ- ਧਾਲੀਵਾਲ
ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)- ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ ਅਤੇ ਪਾਰਟੀ ਛੱਡ ਕੇ ਜਾਣ ਵਾਲੇ ਭ੍ਰਿਸ਼ਟ ਤੇ ਅਨੁਸ਼ਾਸਨਹੀਣ ਆਗੂਆਂ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਸਾਫ਼ ਕਰ ਦਿੱਤਾ ਸੀ ਕਿ ਇੱਥੇ ਕੁਰਸੀ ਜਾਂ ਸੱਤਾ ਦੇ ਭੁੱਖਿਆਂ ਲਈ ਕੋਈ ਥਾਂ ਨਹੀਂ ਹੈ।
ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)- ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ ਅਤੇ ਪਾਰਟੀ ਛੱਡ ਕੇ ਜਾਣ ਵਾਲੇ ਭ੍ਰਿਸ਼ਟ ਤੇ ਅਨੁਸ਼ਾਸਨਹੀਣ ਆਗੂਆਂ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਸਾਫ਼ ਕਰ ਦਿੱਤਾ ਸੀ ਕਿ ਇੱਥੇ ਕੁਰਸੀ ਜਾਂ ਸੱਤਾ ਦੇ ਭੁੱਖਿਆਂ ਲਈ ਕੋਈ ਥਾਂ ਨਹੀਂ ਹੈ। ‘ਆਪ’ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ’ਤੇ ਦੋਸ਼ ਲੱਗਣ ’ਤੇ ਬਿਨਾਂ ਝਿਜਕ ਸਖ਼ਤ ਕਾਰਵਾਈ ਕੀਤੀ ਅਤੇ ਜੇਲ੍ਹ ਭੇਜਿਆ ਤੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ’ਤੇ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ।