ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਪਿੰਡ ਅੱਚਲ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਗਈ। 23 ਸਾਲ ਦੇ ਮਾਪਿਆਂ ਦੇ ਇਕਲੌਤੇ ਪੁੱਤਰ ਕਰਨਪ੍ਰੀਤ ਸਿੰਘ ਦੀ ਲਾਸ਼ ਕਥਿਤ ਤੌਰ ’ਤੇ ਇਕ ਨਸ਼ਾ ਤਸਕਰ ਦੇ ਘਰ ਤੋਂ ਮਿਲਣ ਦਾ ਦਾਅਵਾ ਕੀਤਾ ਗਿਆ ਹੈ।
ਮ
ਮ੍ਰਿਤਕ ਨੌਜਵਾਨ ਕਰਨਪ੍ਰੀਤ ਸਿੰਘ
03-11-2026
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਪਿੰਡ ਅੱਚਲ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਗਈ। 23 ਸਾਲ ਦੇ ਮਾਪਿਆਂ ਦੇ ਇਕਲੌਤੇ ਪੁੱਤਰ ਕਰਨਪ੍ਰੀਤ ਸਿੰਘ ਦੀ ਲਾਸ਼ ਕਥਿਤ ਤੌਰ ’ਤੇ ਇਕ ਨਸ਼ਾ ਤਸਕਰ ਦੇ ਘਰ ਤੋਂ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਪੀੜਿਤ ਨੌਜਵਾਨ ਦੇ ਪਿਤਾ ਰਣਜੀਤ ਸਿੰਘ ਅਤੇ ਮਾਤਾ ਜਸਪਾਲ ਕੌਰ ਨੇ ਦੱਸਿਆ ਕਿ ਕਰਨਪ੍ਰੀਤ ਸਿੰਘ ਪਰਿਵਾਰ ਦਾ ਇਕਲੌਤਾ ਸਹਾਰਾ ਸੀ ਪਰ ਅਚਾਨਕ ਕੁਝ ਮਹੀਨੇ ਪਹਿਲਾਂ ਹੀ ਚਿੱਟੇ ਦੇ ਨਸ਼ੇ ਦੀ ਮਾੜੀ ਸੰਗਤ ’ਚ ਪੈ ਗਿਆ ਸੀ। ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਪਿੰਡ ਦੇ ਹੀ ਇਕ ਵਿਅਕਤੀ ਦੇ ਘਰ ਤੋਂ ਮਿਲੀ ਜੋ ਕਿ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ’ਤੇ ਥਾਣਾ ਸਦਰ ਅਧੀਨ ਪੈਂਦੀ ਚੌਂਕੀ ਛਿੰਟਾਵਾਲਾ ਦੇ ਮੁਖੀ ਜੈ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਨੌਜਵਾਨ ਕਰਨਪ੍ਰੀਤ ਸਿੰਘ ਦੀ ਮੌਤ ਬਾਰੇ ਜਾਣਕਾਰੀ ਮਿਲੀ ਹੈ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਥਾਣਾ ਸਦਰ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਨੌਜਵਾਨ ਕਰਨਪ੍ਰੀਤ ਸਿੰਘ ਦੇ ਪਿਤਾ ਰਣਜੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਪਿੰਡ ਦੇ ਹੀ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ ।