ਮਾਨਸਾ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਹੱਤਿਆ ਮਾਮਲੇ ਦੇ ਠੋਸ ਹੱਲ ਲਈ ਬੀਤੇ ਕੱਲ੍ਹ ਐਕਸ਼ਨ ਕਮੇਟੀ ਵਲੋਂ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਦੇ ਦਿੱਤੇ ਸੱਦੇ ਤੋਂ ਬਾਅਦ ਅੱਜ ਸ਼ਾਮ ਵੇਲੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਝੋਟਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਜਿੱਥੇ ਦੁੱਖ ਸਾਂਝਾ ਕੀਤਾ ਉੱਥੇ ਸਰਕਾਰ ਵਲੋਂ ਹਰ ਮੋੜ ’ਤੇ ਨਾਲ ਖੜ੍ਹਨ ਦਾ ਭਰੋਸਾ ਵੀ ਦਿੱਤਾ। ਗੱਲਬਾਤ ਮੌਕੇ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਮੰਤਰੀ ਖੁੱਡੀਆਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਬਚਦੇ ਰਹੇ। ਝੋਟਾ ਦੇ ਪਿਤਾ ਭੀਮ ਸਿੰਘ ਨੇ ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ. ਖੁੱਡੀਆਂ ਨੇ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਜਾਣਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ ਹੀ ਨਿੱਜੀ ਤੌਰ ’ਤੇ ਹਮੇਸ਼ਾ ਬੱਚਿਆਂ ਤੇ ਪਰਿਵਾਰ ਦੀ ਮਦਦ ਲਈ ਵਚਨਬੱਧ ਰਹਿਣਗੇ। ਜਦੋਂ ਭੀਮ ਸਿੰਘ ਨੂੰ ਪੁੱਛਿਆ ਗਿਆ ਕਿ ਮੰਤਰੀਆਂ ਦਾ ਪੈਨਲ ਐਕਸ਼ਨ ਕਮੇਟੀ ਤੇ ਪਰਿਵਾਰ ਨਾਲ ਕਦੋਂ ਗੱਲਬਾਤ ਕਰੇਗਾ ਤਾਂ ਉਨ੍ਹਾਂ ਆਖਿਆ ਕਿ ਇਹ ਸਰਕਾਰ ਦੀ ਮਰਜ਼ੀ ’ਤੇ ਨਿਰਭਰ ਹੈ। ਪਰਿਵਾਰ ਵਲੋਂ ਸ. ਖੁੱਡੀਆਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਹੈ, ਜਿਸ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਕਾਬਲੇ-ਗ਼ੌਰ ਰਹੇ ਕਿ ਬੀਤੇ ਕੱਲ੍ਹ ਏ.ਡੀ.ਜੀ.ਪੀ. ਪੰਜਾਬ ਗੌਤਮ ਚੀਮਾ ਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਕੁਲਵੰਤ ਸਿੰਘ ਧੂਰੀ ਦੀ ਐਕਸ਼ਨ ਕਮੇਟੀ ਦੇ 3 ਮੈਂਬਰੀ ਵਫ਼ਦ ਨਾਲ ਲੰਬੀ ਮੀਟਿੰਗ ਹੋਈ ਸੀ। ਕੈਬਨਿਟ ਮੰਤਰੀ ਦੀ ਆਮਦ ਉਪਰੰਤ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮੰਤਰੀਆਂ ਦੇ ਪੈਨਲ ਨਾਲ ਜਲਦ ਮੀਟਿੰਗ ਹੋ ਸਕਦੀ ਹੈ।
-ਝੋਟਾ ਹੱਤਿਆ ਮਾਮਲਾ- ਗੁਰਮੀਤ ਸਿੰਘ ਖੁੱਡੀਆਂ ਨੇ ਪਰਵਿੰਦਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਵੰਡਾਇਆ ਦੁੱਖ
ਮਾਨਸਾ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਹੱਤਿਆ ਮਾਮਲੇ ਦੇ ਠੋਸ ਹੱਲ ਲਈ ਬੀਤੇ ਕੱਲ੍ਹ ਐਕਸ਼ਨ ਕਮੇਟੀ ਵਲੋਂ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਦੇ ਦਿੱਤੇ ਸੱਦੇ ਤੋਂ ਬਾਅਦ ਅੱਜ ਸ਼ਾਮ ਵੇਲੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਝੋਟਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਜਿੱਥੇ ਦੁੱਖ ਸਾਂਝਾ ਕੀਤਾ ਉੱਥੇ ਸਰਕਾਰ ਵਲੋਂ ਹਰ ਮੋੜ ’ਤੇ ਨਾਲ ਖੜ੍ਹਨ ਦਾ ਭਰੋਸਾ ਵੀ ਦਿੱਤਾ। ਗੱਲਬਾਤ ਮੌਕੇ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਪਰਵਿੰਦਰ ਸਿੰਘ ਝੋਟਾ ਦੇ ਘਰ ਮੀਟਿੰਗ ਕਰਨ ਲਈ ਜਾਂਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ। ਤਸਵੀਰ : ਸੇਮੀ ਮਾਨਸਾ
03-11-2026