03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭਾਜਪਾ ਪੰਜਾਬ ’ ਚ ਜਬਰ ਜਨਾਹ ਦੇ ਦੋਸ਼ੀਆਂ ਅਤੇ ਭਿ੍ਸ਼ਟ ਆਗੂਆਂ ਨੂੰ ਸ਼ਾਮਿਲ ਕਰ ਰਹੀ ਹੈ - ਆਪ

ਚੰਡੀਗੜ੍ਹ, 2 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਆਮ ਆਦਮੀ ਪਾਰਟੀ (ਆਪ) ਨੇ ਅੱਜ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਜਬਰ-ਜਨਾਹ ਦੇ ਦੋਸ਼ਾਂ, ਗੰਭੀਰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਅਤੇ ਪੰਜਾਬ ਪੁਲਿਸ ’ਤੇ ਫਾਇਰਿੰਗ ਵਰਗੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਆਗੂਆਂ ਦੇ ਸਹਾਰੇ ਪੰਜਾਬ ਜਿੱਤਣਾ ਚਾਹੁੰਦੀ ਹੈ। ਭਾਜਪਾ ’ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਨੂੰ ਇਸ ਲਈ ਸ਼ਾਮਿਲ ਕਰ ਰਹੀ ਹੈ ਕਿਉਂਕਿ ਪੰਜਾਬ ਵਿਚ ਉਸ ਕੋਲ ਲੀਡਰਸ਼ਿਪ, ਏਜੰਡਾ ਅਤੇ ਸੰਗਠਨਾਤਮਕ ਆਧਾਰ ਦੀ ਘਾਟ ਹੈ।

Ad Position 21
No active advertisement
ਅਮਨ ਅਰੋੜਾ, ਬਲਤੇਜ ਪੰਨੂੰ 03-11-2026
ਚੰਡੀਗੜ੍ਹ, 2 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਆਮ ਆਦਮੀ ਪਾਰਟੀ (ਆਪ) ਨੇ ਅੱਜ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਜਬਰ-ਜਨਾਹ ਦੇ ਦੋਸ਼ਾਂ, ਗੰਭੀਰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਅਤੇ ਪੰਜਾਬ ਪੁਲਿਸ ’ਤੇ ਫਾਇਰਿੰਗ ਵਰਗੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਆਗੂਆਂ ਦੇ ਸਹਾਰੇ ਪੰਜਾਬ ਜਿੱਤਣਾ ਚਾਹੁੰਦੀ ਹੈ। ਭਾਜਪਾ ’ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਨੂੰ ਇਸ ਲਈ ਸ਼ਾਮਿਲ ਕਰ ਰਹੀ ਹੈ ਕਿਉਂਕਿ ਪੰਜਾਬ ਵਿਚ ਉਸ ਕੋਲ ਲੀਡਰਸ਼ਿਪ, ਏਜੰਡਾ ਅਤੇ ਸੰਗਠਨਾਤਮਕ ਆਧਾਰ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਪੰਜਾਬ ਨੇ ਦੇਖਿਆ ਕਿ ਭਾਜਪਾ ਦੂਜੀਆਂ ਪਾਰਟੀਆਂ ਦੇ ਉਨ੍ਹਾਂ ਆਗੂਆਂ ਨੂੰ ਸ਼ਾਮਿਲ ਕਰ ਰਹੀ ਹੈ, ਜੋ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਚਾਹੇ ਉਹ ਭ੍ਰਿਸ਼ਟਾਚਾਰ, ਜਬਰ-ਜਨਾਹ ਜਾਂ ਪੁਲਿਸ ’ਤੇ ਫਾਇਰਿੰਗ ਦੀਆਂ ਘਟਨਾਵਾਂ ਨਾਲ ਸਬੰਧਤ ਹੋਣ। ਭਾਜਪਾ ਕੋਲ ਪੰਜਾਬ ਵਿਚ ਨਾ ਤਾਂ ਲੀਡਰਸ਼ਿਪ ਹੈ, ਨਾ ਕੋਈ ਏਜੰਡਾ ਹੈ ਅਤੇ ਨਾ ਹੀ ਕੋਈ ਰਾਜਨੀਤਿਕ ਆਧਾਰ ਹੈ, ਇਸੇ ਲਈ ਉਹ ਅਜਿਹੇ ਵਿਅਕਤੀਆਂ ਨੂੰ ਸ਼ਾਮਲ ਕਰਨ ਦਾ ਸਹਾਰਾ ਲੈ ਰਹੀ ਹੈ। ਇਸ ਦੌਰਾਨ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਾਜਪਾ ਉਨ੍ਹਾਂ ਵਿਅਕਤੀਆਂ ਦੇ ਸ਼ਾਮਲ ਹੋਣ ਦਾ ਜਸ਼ਨ ਮਨਾ ਰਹੀ ਹੈ, ਜਿਨ੍ਹਾਂ ਤੋਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਆਚਰਨ ਕਾਰਨ ਪਹਿਲਾਂ ਹੀ ਦੂਰੀ ਬਣਾ ਲਈ ਸੀ। ਉਨ੍ਹਾਂ ਵਿਚੋਂ ਇੱਕ ਜਬਰ-ਜਨਾਹ ਦੇ ਕੇਸ ਦਾ ਸਾਹਮਣਾ ਕਰ ਰਿਹਾ ਹੈ, ਜਦੋਂ ਕਿ ਦੂਜੇ ਨੇ ਮਾਸੂਮ ਬੱਚਿਆਂ ਦੀ ਜਾਨ ਜਾਣ ’ਤੇ ਵੀ ਕੋਈ ਸੰਵੇਦਨਸ਼ੀਲਤਾ ਨਹੀਂ ਦਿਖਾਈ। ਇਹੋ ਕਾਰਨ ਸਨ ਕਿ ਪਾਰਟੀ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਸੀ ਅਤੇ ਉਨ੍ਹਾਂ ਤੋਂ ਦੂਰੀ ਬਣਾ ਲਈ ਸੀ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਨੇ ਕੱਲ੍ਹ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ -ਝੋਟਾ ਹੱਤਿਆ ਮਾਮਲਾ- ਗੁਰਮੀਤ ਸਿੰਘ ਖੁੱਡੀਆਂ ਨੇ ਪਰਵਿੰਦਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਵੰਡਾਇਆ ਦੁੱਖ
Ad Position 24