03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਈ . ਡੀ . ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ ਤੇ ਛਾਪੇਮਾਰੀ ਸਵੇਰੇ 5 ਵਜੇ ਟੀਮ ਪਹੁੰਚੀ, ਜਾਂਚ ਮੁਹਿੰਮ ਜਾਰੀ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

Ad Position 21
No active advertisement
ਹੁਸ਼ਿਆਰਪੁਰ ਸਥਿਤ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ਦਾ ਬਾਹਰੀ ਦ੍ਰਿਸ਼। ਤਸਵੀਰ : ਹਮਸ਼ਾਇਨ ਸਟੂਡੀਓ 03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਅੱਜ ਸਵੇਰੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਗਈ। ਈ.ਡੀ. ਦੀ ਟੀਮ ਸਵੇਰੇ ਕਰੀਬ 5 ਵਜੇ ਅਰੋੜਾ ਦੀ ਰਿਹਾਇਸ਼ ’ਤੇ ਪਹੁੰਚੀ ਅਤੇ ਘਰ ਦੀ ਘੇਰਾਬੰਦੀ ਕਰਦਿਆਂ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਚੰਡੀਗੜ੍ਹ ਅਤੇ ਮੁਹਾਲੀ ’ਚ ਵੀ ਚਲਾਈ ਗਈ ਜਾਂਚ ਮੁਹਿੰਮ ਦਾ ਇਕ ਹਿੱਸਾ ਸੀ। ਸੂਤਰਾਂ ਅਨੁਸਾਰ ਇਹ ਜਾਂਚ ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰੀ ਨੂੰ ਕਥਿਤ ਤੌਰ ’ਤੇ 1 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਕਰਨ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲਿਆਂ ਨਾਲ ਜੁੜੇ ਮਾਮਲੇ ’ਚ ਕੀਤੀ ਦੱਸੀ ਜਾ ਰਹੀ ਹੈ। ਈ.ਡੀ. ਅਧਿਕਾਰੀਆਂ ਦੀ ਕਾਰਵਾਈ ਦੌਰਾਨ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਅਰੋੜਾ ਦੇ ਵਕੀਲ ਐਚ.ਐਸ. ਸੈਣੀ ਨੇ ਦੱਸਿਆ ਕਿ ਅਧਿਕਾਰੀਆਂ ਨਾਲ ਕੀਤੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਜਾਂਚ ਮੁਹਿੰਮ ਈ.ਡੀ. ਦੇ ਚੰਡੀਗੜ੍ਹ ਸਥਿਤ ਦਫ਼ਤਰ ਦੀ ਟੀਮ ਵਲੋਂ ਚਲਾਈ ਜਾ ਰਹੀ ਹੈ। ਸ਼ੁਰੂਆਤ ’ਚ ਅਧਿਕਾਰੀਆਂ ਨੇ ਕਾਰਵਾਈ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਨਹੀਂ ਦਿੱਤੀ, ਹਾਲਾਂਕਿ ਉਨ੍ਹਾਂ ਤੋਂ ਕੁਝ ਦਸਤਾਵੇਜ਼ ਮੰਗੇ ਗਏ ਸਨ। ਐਡਵੋਕੇਟ ਸੈਣੀ ਅਨੁਸਾਰ ਉਨ੍ਹਾਂ ਨੇ ਸ਼ਾਮ ਨੂੰ ਅਰੋੜਾ ਨਾਲ ਮਿਲਣ ਦਾ ਯਤਨ ਕੀਤਾ, ਪ੍ਰੰਤੂ ਈ.ਡੀ. ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਮਿਲਣ ਦੀ ਆਗਿਆ ਨਹੀਂ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਜਾਂਚ ਪੂਰੀ ਹੋਣ ਉਪਰੰਤ ਉਨ੍ਹਾਂ ਨੂੰ ਬੁਲਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਦੀ ਟੀਮ ਵੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਲਗਾਤਾਰ ਕਰੀਬ 3 ਦਿਨ ਤੱਕ ਲਗਭਗ 62 ਘੰਟੇ ਜਾਂਚ ਕਰ ਚੁੱਕੀ ਹੈ। ਉਸ ਸਮੇਂ ਅਰੋੜਾ ਨੇ ਦਾਅਵਾ ਕੀਤਾ ਸੀ ਕਿ ਇਨਕਮ ਟੈਕਸ ਵਿਭਾਗ ਦੀ ਇਹ ਕਾਰਵਾਈ ਉਨ੍ਹਾਂ ਦੇ ਲੜਕੇ ਦੇ ਪ੍ਰਾਪਰਟੀ ਕਾਰੋਬਾਰ ਨਾਲ ਸੰਬੰਧਿਤ ਸੀ ਅਤੇ ਜਾਂਚ ਦੌਰਾਨ ਅਧਿਕਾਰੀਆਂ ਨੂੰ ਕੋਈ ਗੈਰ-ਕਾਨੂੰਨੀ ਸਮੱਗਰੀ ਨਹੀਂ ਮਿਲੀ ਸੀ। ਖ਼ਬਰ ਲਿਖੇ ਜਾਣ ਤੱਕ ਈ.ਡੀ. ਦੀ ਕਾਰਵਾਈ ਅਤੇ ਜਾਂਚ ਦੌਰਾਨ ਕਿਹੜੇ ਦਸਤਾਵੇਜ਼ ਜਾਂ ਸਮੱਗਰੀ ਮਿਲੀ ਹੈ, ਸੰਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਵਿਖੇ ਨੌਜਵਾਨ ਦਾ ਦਿਨ ਦਿਹਾੜੇ ਕਿਰਚ ਮਾਰ ਕੇ ਕਤਲ ਅਜੇ ਪੰਦਰਾਂ ਦਿਨ ਪਹਿਲਾਂ ਘਰ ’ਚ ਪੁੱਤਰ ਪੈਦਾ ਹੋਣ ਨਾਲ... ਅਗਲੀ ਖ਼ਬਰ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ ਚ ਸ਼੍ਰੋਮਣੀ ਕਮੇਟੀ ਵਲੋਂ ਸਮਾਗਮ ਸਿੱਖ ਇਤਿਹਾਸ ਦਾ ਦਰਦਨਾਕ ਸਾਕਾ ਹੈ ਨਵੰਬਰ ’84 ਕਤ...
Ad Position 24