ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ’ਚ 5 ਨੂੰ ਭਰਵੀਂ ਸ਼ਮੂਲੀਅਤ ਕਰੇਗਾ ਐਸ.ਕੇ.ਐਮ. (ਗੈਰ-ਸਿਆਸੀ)
ਚੰਡੀਗੜ੍ਹ, 2 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵਲੋਂ ਐਲਾਨ ਕੀਤਾ ਗਿਆ ਹੈ ਕਿ ਮਾਨਸਾ ਮੋਰਚੇ ਦੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦੇ ਘਿਰਾਓ ਨੂੰ ਕਾਮਯਾਬ ਕਰਨ ਲਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਪੰਜਾਬ ਦੇ ਆਗੂ ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਮੋਰਚੇ ਦੀ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਚੰਡੀਗੜ੍ਹ, 2 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵਲੋਂ ਐਲਾਨ ਕੀਤਾ ਗਿਆ ਹੈ ਕਿ ਮਾਨਸਾ ਮੋਰਚੇ ਦੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦੇ ਘਿਰਾਓ ਨੂੰ ਕਾਮਯਾਬ ਕਰਨ ਲਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਪੰਜਾਬ ਦੇ ਆਗੂ ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਮੋਰਚੇ ਦੀ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਇਸ ਲਈ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੇ ਦਿੱਤੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਅਤੇ ਐਸ.ਕੇ.ਐਮ (ਗੈਰ-ਸਿਆਸੀ) ਨਾਲ ਜੁੜੀਆਂ ਸਮੂਹ ਜਥੇਬੰਦੀਆਂ ਵੱਡੀ ਗਿਣਤੀ ਵਿਚ ਸੰਗਰੂਰ ਪਹੁੰਚਣਗੀਆਂ।