ਪੰਜਾਬ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਕੇਵਲ ਸਿੰਘ ਢਿੱਲੋਂ ਵਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਰਾਜਮਾਰਗ ਪ੍ਰਾਜੈਕਟਾਂ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਹੋਈ ਚਰਚਾ
ਚੰਡੀਗੜ੍ਹ, 2 ਨਵੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਵਿਕਾਸ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੁੱਦਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿਚ ਚੱਲ ਰਹੇ ਅਤੇ ਪ੍ਰਸਤਾਵਿਤ ਰਾਜਮਾਰਗ ਪ੍ਰਾਜੈਕਟਾਂ ਸਮੇਤ ਸੂਬੇ ਦੀ ਤਰੱਕੀ ਨਾਲ ਜੁੜੇ ਅਹਿਮ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਕ
ਕੇਂਦਰੀ ਮੰਤਰੀ ਨਿਤੀਨ ਗਡਕਰੀ ਨਾਲ ਪੰਜਾਬ ਦੇ ਵਿਕਾਸ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕਰਦੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ। ਅਜੀਤ ਤਸਵੀਰ।
03-11-2026
ਚੰਡੀਗੜ੍ਹ, 2 ਨਵੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਵਿਕਾਸ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੁੱਦਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿਚ ਚੱਲ ਰਹੇ ਅਤੇ ਪ੍ਰਸਤਾਵਿਤ ਰਾਜਮਾਰਗ ਪ੍ਰਾਜੈਕਟਾਂ ਸਮੇਤ ਸੂਬੇ ਦੀ ਤਰੱਕੀ ਨਾਲ ਜੁੜੇ ਅਹਿਮ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕੀ ਸੰਪਰਕ ਵਿਚ ਸੁਧਾਰ ਲਿਆਉਣ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਸਬੰਧੀ ਵੱਖ-ਵੱਖ ਮੁੱਦੇ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦੇ। ਉਨ੍ਹਾਂ ਪੰਜਾਬ ’ਚ ਸੜਕੀ ਨੈਟਵਰਕ ਦੇ ਵਿਸਥਾਰ ਅਤੇ ਰਾਜਮਾਰਗਾਂ ਨਾਲ ਜੁੜੇ ਪ੍ਰੋਜੈਕਟਾਂ ਦੀ ਮਹੱਤਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਵਿਕਾਸ ਲਈ ਕੇਂਦਰੀ ਮੰਤਰੀ ਵਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਆਪਣਾ ਕੀਮਤੀ ਸਮਾਂ ਦੇਣ ਲਈ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।