ਪਰਾਲੀ ਸਾੜਨ ਲਈ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਗ਼ਲਤ , ਸਰਕਾਰ ਦੇਵੇ ਲੋੜੀਂਦੀਆਂ ਸਹੂਲਤਾਂ - ਅਵਿਨਾਸ਼ ਰਾਏ ਖੰਨਾ
ਚੰਡੀਗੜ੍ਹ, 2 ਨਵੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਜੁਰਮਾਨੇ ਲਗਾਉਣ ਅਤੇ ਐੱਫ.
ਚੰਡੀਗੜ੍ਹ, 2 ਨਵੰਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਜੁਰਮਾਨੇ ਲਗਾਉਣ ਅਤੇ ਐੱਫ.ਆਈ.ਆਰ. ਦਰਜ ਕਰਨ ਦੀ ਬਜਾਏ ਸਰਕਾਰ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ, ਸਬਸਿਡੀਆਂ ਅਤੇ ਵਿੱਤੀ ਸਹਾਇਤਾ ਦੇਣੀ ਚਾਹੀਦੀ ਹੈ। ਖੰਨਾ ਨੇ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਿਸਾਨਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਨਾ, ਜੁਰਮਾਨੇ ਲਗਾਉਣਾ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ ਕਰਨਾ ਕਿਸੇ ਵੀ ਤਰ੍ਹਾਂ ਸਮੱਸਿਆ ਦਾ ਹੱਲ ਨਹੀਂ ਹੈ। ਸਰਕਾਰ ਨੂੰ ਕਿਸਾਨਾਂ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਚਾਹੀਦਾ ਹੈ।