02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੁਪਰੀਮ ਕੋਰਟ ਵਲੋਂ ਰਾਮ ਮੰਦਿਰ ਚੰਦਾ ਚੋਰੀ ਮਾਮਲੇ ’ਚ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ

ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਅਯੁੱਧਿਆ ਦੇ ਰਾਮ ਮੰਦਿਰ ਚੜ੍ਹਾਵਾ (ਚੰਦਾ) ਚੋਰੀ ਮਾਮਲੇ ਨਾਲ ਸਬੰਧਿਤ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਆਪਣੀ ਨਿਗਰਾਨੀ ਹੇਠ ਹੋ ਰਹੀ ਸੁਣਵਾਈ ਨੂੰ ਬੰਦ ਕਰ ਦਿੱਤਾ ਹੈ । ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਇਹ ਫ਼ੈਸਲਾ ਉੱਤਰ ਪ੍ਰਦੇਸ਼ ਸਰਕਾਰ ਵਲੋਂ ਦਿੱਤੀ ਗਈ ਉਸ ਜਾਣਕਾਰੀ ਤੋਂ ਬਾਅਦ ਲਿਆ, ਜਿਸ ਵਿਚ ਦੱਸਿਆ ਗਿਆ ਕਿ ਇਸ ਮਾਮਲੇ ਦੀ ਜਾਂਚ ਮੁਕੰਮਲ ਕਰਕੇ ਦੋਸ਼ ਪੱਤਰ ਦਾਖਲ ਕੀਤਾ ਜਾ ਚੁੱਕਾ ਹੈ ।

Ad Position 21
No active advertisement
ਅਜੀਤ ਡੈਸਕ 03-11-2026
ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਅਯੁੱਧਿਆ ਦੇ ਰਾਮ ਮੰਦਿਰ ਚੜ੍ਹਾਵਾ (ਚੰਦਾ) ਚੋਰੀ ਮਾਮਲੇ ਨਾਲ ਸਬੰਧਿਤ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਆਪਣੀ ਨਿਗਰਾਨੀ ਹੇਠ ਹੋ ਰਹੀ ਸੁਣਵਾਈ ਨੂੰ ਬੰਦ ਕਰ ਦਿੱਤਾ ਹੈ । ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਇਹ ਫ਼ੈਸਲਾ ਉੱਤਰ ਪ੍ਰਦੇਸ਼ ਸਰਕਾਰ ਵਲੋਂ ਦਿੱਤੀ ਗਈ ਉਸ ਜਾਣਕਾਰੀ ਤੋਂ ਬਾਅਦ ਲਿਆ, ਜਿਸ ਵਿਚ ਦੱਸਿਆ ਗਿਆ ਕਿ ਇਸ ਮਾਮਲੇ ਦੀ ਜਾਂਚ ਮੁਕੰਮਲ ਕਰਕੇ ਦੋਸ਼ ਪੱਤਰ ਦਾਖਲ ਕੀਤਾ ਜਾ ਚੁੱਕਾ ਹੈ । ਸੁਪਰੀਮ ਕੋਰਟ ਨੇ ਹੁਣ ਇਸ ਮਾਮਲੇ ਦੀ ਅਗਲੀ ਕਾਰਵਾਈ ਅਯੁੱਧਿਆ ਦੇ ਸਥਾਨਕ ਨਿਆਇਕ ਮੈਜਿਸਟ੍ਰੇਟ ਦੇ ਹਵਾਲੇ ਕਰ ਦਿੱਤੀ ਹੈ ਤੇ ਕਾਨੂੰਨ ਮੁਤਾਬਕ ਟ੍ਰਾਇਲ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਕਿਉਂਕਿ ਇਹ ਮਾਮਲਾ ਜਨਹਿਤ ਨਾਲ ਜੁੜਿਆ ਹੋਇਆ ਹੈ, ਇਸ ਲਈ ਸੁਪਰੀਮ ਕੋਰਟ ਨੇ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੇ ਪਟੀਸ਼ਨਕਰਤਾਵਾਂ ਨੂੰ ਹੇਠਲੀ ਅਦਾਲਤ ਵਿਚ ਚੱਲ ਰਹੇ ਟ੍ਰਾਇਲ ਦੌਰਾਨ ਮੈਜਿਸਟ੍ਰੇਟ ਦੀ ਸਹਾਇਤਾ ਕਰਨ ਦੀ ਖੁੱਲ੍ਹ ਦਿੱਤੀ ਹੈ । ਸਰਵਉੱਚ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਇਸ ਕੇਸ ਦੀਆਂ ਲਗਾਈਆਂ ਗਈਆਂ ਤੁਹਮਤਾਂ ਜਾਂ ਸੱਚਾਈ ਦੇ ਆਧਾਰ ’ਤੇ ਕੋਈ ਵੀ ਰਾਏ ਜ਼ਾਹਰ ਨਹੀਂ ਕੀਤੀ ਹੈ । ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਨੇ ਪੈਸਿਆਂ ਦੇ ਲੈਣ-ਦੇਣ ਦੀ ਬਰੀਕੀ ਨਾਲ ਜਾਂਚ ਕੀਤੀ ਹੈ । ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦਾਨ ਦੀ ਗਿਣਤੀ ਕਰਨ ਵਾਲੇ ਕੁਝ ਮੁਲਾਜ਼ਮਾਂ ਨੇ ਪੈਸੇ ਦੀ ਹੇਰਾਫੇਰੀ ਕੀਤੀ ਅਤੇ ਉਸ ਰਕਮ ਨੂੰ ਜਾਇਦਾਦਾਂ ਖ਼ਰੀਦਣ ਜਾਂ ਆਪਣੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾਉਣ ਲਈ ਵਰਤਿਆ ।
Ad Position 22
No active advertisement
ਪਿਛਲੀ ਖ਼ਬਰ ਮੇਜਰ ਲੀਗ ਕਬੱਡੀ ਫੈਡਰੇਸ਼ਨ ਵਲੋਂ ਸੀਜ਼ਨ 2027 ਲਈ ਲੜਕੀਆਂ ਦੀ ਕਬੱਡੀ ’ ਚ ਨਵੇਂ ਨਿਯਮ ਤੈਅ ਅਗਲੀ ਖ਼ਬਰ ਪਾਕਿਸਤਾਨੀ ਫ਼ੌਜ ਨੇ ਲਗਾਏ ਭਾਰਤ ’ ਤੇ ਦਹਿਸ਼ਤਗਰਦੀ ਫੈਲਾਉਣ ਦੇ ਦੋਸ਼ ਓਸਾਮਾ ਬਿਨ ਲਾਦੇਨ ਨੂੰ ਪਨਾਹ ਦੇਣ ਵਾਲਾ ਪਾਕਿ ਅਫ਼ਗਾਨ...
Ad Position 24