02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਮਾਰ , ਖੰਡ ਤੋਂ ਬਾਅਦ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਅਸਮਾਨੇ ਚੜੀਆਂ

ਅੰਮ੍ਰਿਤਸਰ, 2 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਖੰਡ ਅਤੇ ਖਾਣ ਵਾਲੇ ਤੇਲ ਦੀਆਂ ਵਧਦੀਆਂ ਕੀਮਤਾਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾ ਰਹੀਆਂ ਹਨ। ਕੁਝ ਦਿਨ ਪਹਿਲਾਂ ਖੰਡ ਦੀਆਂ ਕੀਮਤਾਂ ਨੇ ਕੁਝ ਰਾਹਤ ਦਿੱਤੀ ਸੀ ਪਰ ਹੁਣ ਸਰ੍ਹੋਂ ਦੇ ਤੇਲ ਦੀ ਕੀਮਤ ਅਚਾਨਕ ਵੱਧ ਗਈ ਹੈ।

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਖੰਡ ਅਤੇ ਖਾਣ ਵਾਲੇ ਤੇਲ ਦੀਆਂ ਵਧਦੀਆਂ ਕੀਮਤਾਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾ ਰਹੀਆਂ ਹਨ। ਕੁਝ ਦਿਨ ਪਹਿਲਾਂ ਖੰਡ ਦੀਆਂ ਕੀਮਤਾਂ ਨੇ ਕੁਝ ਰਾਹਤ ਦਿੱਤੀ ਸੀ ਪਰ ਹੁਣ ਸਰ੍ਹੋਂ ਦੇ ਤੇਲ ਦੀ ਕੀਮਤ ਅਚਾਨਕ ਵੱਧ ਗਈ ਹੈ। ਪਿਛਲੇ ਮਹੀਨੇ ਦੌਰਾਨ ਸਰ੍ਹੋਂ ਦੇ ਤੇਲ ਦੀ ਕੀਮਤ 10 ਤੋਂ 15 ਰੁਪਏ ਪ੍ਰਤੀ ਲੀਟਰ ਵਧ ਗਈ ਹੈ, ਜਿਸ ਨਾਲ ਆਮ ਲੋਕਾਂ ਦੇ ਰਸੋਈ ਬਜਟ ’ਤੇ ਦਬਾਅ ਪੈ ਰਿਹਾ ਹੈ। ਇਸ ਸਮੇਂ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ’ਚ ਵਾਧਾ ਲੋਕਾਂ ਦੀਆਂ ਜੇਬਾਂ ’ਤੇ ਭਾਰ ਪਾ ਰਿਹਾ ਹੈ। ਇਸ ਵੇਲੇ ਸਰ੍ਹੋਂ ਦਾ ਤੇਲ ਬਾਜ਼ਾਰ ’ਚ 210 ਤੋਂ 215 ਰੁਪਏ ਪ੍ਰਤੀ ਲੀਟਰ ’ਚ ਵਿਕ ਰਿਹਾ ਹੈ, ਜਦੋਂ ਕਿ ਇਕ ਮਹੀਨਾ ਪਹਿਲਾਂ ਇਹ 195 ਰੁਪਏ ਪ੍ਰਤੀ ਲੀਟਰ ਸੀ। ਇਹ ਇਕ ਮਹੀਨੇ ’ਚ 15 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਨੂੰ ਦਰਸਾਉਂਦਾ ਹੈ। ਸਰ੍ਹੋਂ ਦੇ ਤੇਲ ਦੀਆਂ ਕੀਮਤਾਂ 250 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀਆਂ ਹਨ : ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ’ਚ ਵਾਧੇ ਦੇ ਸੰਬੰਧ ’ਚ ਥੋਕ ਵਿਕਰੇਤਾਵਾਂ ਨੇ ਕਿਹਾ ਕਿ ਪਿਛਲੇ ਮਹੀਨੇ ਦੌਰਾਨ ਸਰ੍ਹੋਂ ਦੇ ਤੇਲ ਦੀ ਕੀਮਤ 10 ਤੋਂ 15 ਰੁਪਏ ਪ੍ਰਤੀ ਲੀਟਰ ਤੱਕ ਵਧੀ ਹੈ। ਬਾਜ਼ਾਰ ’ਚ ਸਰ੍ਹੋਂ ਦੇ ਤੇਲ ਦੀ ਉਪਲਬੱਧਤਾ ’ਚ ਕਾਫ਼ੀ ਕਮੀ ਆਈ ਹੈ। ਕਿਸਾਨ ਹੋਰ ਕੀਮਤਾਂ ’ਚ ਵਾਧੇ ਦੀ ਉਮੀਦ ’ਚ ਆਪਣੀ ਵਿਕਰੀ ਘਟਾ ਰਹੇ ਹਨ। ਇਸ ਨਾਲ ਬਾਜ਼ਾਰ ’ਚ ਸਰ੍ਹੋਂ ਦੇ ਤੇਲ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਕਿ ਆਉਣ ਵਾਲੇ ਦਿਨਾਂ ’ਚ ਸਰ੍ਹੋਂ ਦੇ ਤੇਲ ਦੀ ਕੀਮਤ 250 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ ਤੇ 22,818 ਕਰੋੜ ਰੁਪਏ ਦੇ ਡੀ . ਏ . ਬਕਾਏ ਦਾ ਬੋਝ , ਹਾਈਕੋਰਟ ’ ਚ ਸਰਕਾਰ ਨੇ ਪੇਸ਼ ਕੀਤਾ ਹਿਸਾਬ - ਕਿਤਾਬ ਅਗਲੀ ਖ਼ਬਰ ਮਾਂ ਵੈਸ਼ਨੋ ਦੇਵੀ ਕਲੱਬ ਭਰਿਆਲ ਲਾਹੜੀ ਨੇ ਜਾਗਰਣ ਕਰਵਾਇਆ
Ad Position 24