04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

5 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਡੀ. ਕੇ. ਤਿਵਾੜੀ ਨੂੰ ਕਿਰਤ ਵਿਭਾਗ ਦਾ ਵਾਧੂ ਚਾਰਜ, ਵਿਨੈ ਬੁਬਲਾਨੀ ਬਣੇ ਰੂਪਨਗਰ ਡਵੀਜ਼ਨ ਦੇ ਕਮਿਸ਼ਨਰ

ਚੰਡੀਗੜ੍ਹ, 3 ਨਵੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ’ਤੇ ਫੇਰਬਦਲ ਕਰਦਿਆਂ 5 ਆਈ. ਏ.

Ad Position 21
No active advertisement
ਡੀ. ਕੇ. ਤਿਵਾੜੀ ਵਿਨੈ ਬੁਬਲਾਨੀ 04-11-2026
ਚੰਡੀਗੜ੍ਹ, 3 ਨਵੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ’ਤੇ ਫੇਰਬਦਲ ਕਰਦਿਆਂ 5 ਆਈ.ਏ.ਐੱਸ. ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਵਾਧੂ ਜ਼ਿੰਮੇਵਾਰੀਆਂ ਵਿਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸ ਸੰਬੰਧੀ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਹੁਕਮਾਂ ਅਨੁਸਾਰ 1994 ਬੈਚ ਦੇ ਆਈ.ਏ.ਐੱਸ. ਅਧਿਕਾਰੀ ਧੀਰੇਂਦਰ ਕੁਮਾਰ ਤਿਵਾੜੀ, ਜੋ ਇਸ ਸਮੇਂ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਆਬਕਾਰੀ ਅਤੇ ਕਰ ਵਿਭਾਗ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੂੰ ਵਧੀਕ ਮੁੱਖ ਸਕੱਤਰ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਵਧੀਕ ਮੁੱਖ ਸਕੱਤਰ, ਸੰਸਦੀ ਮਾਮਲੇ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਖਾਲੀ ਪਈ ਅਸਾਮੀ ਦੇ ਵਿਰੁੱਧ ਵਧੀਕ ਮੁੱਖ ਸਕੱਤਰ, ਕਿਰਤ ਵਿਭਾਗ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। 2008 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵਿਨੈ ਬੁਬਲਾਨੀ, ਜੋ ਕਮਿਸ਼ਨਰ ਪਟਿਆਲਾ ਡਵੀਜ਼ਨ ਵਜੋਂ ਤਾਇਨਾਤ ਹਨ, ਨੂੰ ਕਮਿਸ਼ਨਰ ਰੂਪਨਗਰ ਡਵੀਜ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਸਕੱਤਰ ਦੀ ਵਾਧੂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। 2011 ਬੈਚ ਦੀ ਆਈ.ਏ.ਐੱਸ. ਅਧਿਕਾਰੀ ਦੀਪਤੀ ਉੱਪਲ, ਜੋ ਵਿਸ਼ੇਸ਼ ਸਕੱਤਰ, ਸਥਾਨਕ ਸਰਕਾਰਾਂ ਵਿਭਾਗ ਦੇ ਨਾਲ ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਜੁਆਇੰਟ ਮੈਨੇਜਿੰਗ ਡਾਇਰੈਕਟਰ-ਕਮ-ਸੀ.ਈ.ਓ. ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੀ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਵਾਧੂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਨੂੰ ਵਿਸ਼ੇਸ਼ ਸਕੱਤਰ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਅਮਿਤ ਤਲਵਾੜ, ਜੋ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਤੇ ਨਸ਼ਾ ਤੇ ਜਾਤੀ ਜਨਗਣਨਾ ਦੇ ਨੋਡਲ ਅਧਿਕਾਰੀ ਵਜੋਂ ਤਾਇਨਾਤ ਹਨ, ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। 2018 ਬੈਚ ਦੇ ਆਈ.ਏ.ਐੱਸ. ਅਧਿਕਾਰੀ ਟੀ. ਬੈਨਿਥ, ਜੋ ਵਧੀਕ ਸਕੱਤਰ, ਮਾਲ ਤੇ ਪੁਨਰਵਾਸ ਵਿਭਾਗ ਵਜੋਂ ਤਾਇਨਾਤ ਹਨ, ਨੂੰ ਖਾਲੀ ਪਈ ਅਸਾਮੀ ਦੇ ਵਿਰੁੱਧ ਪੰਜਾਬ ਇਨਫਰਾਸਟਰੱਕਚਰ ਡਿਵੈਲਪਮੈਂਟ ਬੋਰਡ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਮੁੱਖ ਸਕੱਤਰ ਵਲੋਂ ਜਾਰੀ ਹੁਕਮਾਂ ਵਿਚ ਸੰਬੰਧਿਤ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਤੁਰੰਤ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ. ਕੇਸ ’ਚ ਮਾਣਹਾਨੀ ਨੋਟਿਸ ਨੇ ‘ਆਪ’ ਦੀ ਮੁਲਾਜ਼ਮ ਵਿਰੋਧੀ ਮਾਨਸਿਕਤਾ ਕੀਤੀ ਬੇਨਕਾਬ-ਸ਼ਵੇਤ ਮਲਿਕ ਅਗਲੀ ਖ਼ਬਰ ਸਸਕਾਰ ਭੰਮੇ ਕਲਾਂ ਹੀ ਕੀਤਾ ਜਾਵੇਗਾ-ਭੈਣ ਅਮਰਜੀਤ ਕੌਰ
Ad Position 24