04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ’ਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ-ਮੁੰਡੀਆਂ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੀ ਅਹਿਮ ਸਕੀਮ ‘ਮੇਰਾ ਘਰ, ਮੇਰੇ ਨਾਮ’ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਸਕੀਮ ਤਹਿਤ 2 ਨਵੰਬਰ, 2026 ਤੱਕ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 1377 ਪਿੰਡਾਂ ’ਚ ਲਾਭਪਾਤਰੀਆਂ ਨੂੰ 2.

Ad Position 21
No active advertisement
ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੀ ਅਹਿਮ ਸਕੀਮ ‘ਮੇਰਾ ਘਰ, ਮੇਰੇ ਨਾਮ’ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਸਕੀਮ ਤਹਿਤ 2 ਨਵੰਬਰ, 2026 ਤੱਕ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 1377 ਪਿੰਡਾਂ ’ਚ ਲਾਭਪਾਤਰੀਆਂ ਨੂੰ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡ ਵੰਡੇ ਜਾ ਚੁੱਕੇ ਹਨ। ਇਸ ਪਹਿਲ ਦਾ ਉਦੇਸ਼ ਡਰੋਨ ਸਰਵੇਖਣਾਂ ਅਤੇ ਅਧਿਕਾਰਾਂ ਦੇ ਪ੍ਰਮਾਣਿਕ ਰਿਕਾਰਡ ਦੀ ਤਿਆਰੀ ਰਾਹੀਂ ਲਾਲ ਲਕੀਰ (ਆਬਾਦੀ ਦੇਹ) ਅੰਦਰ ਰਹਿੰਦੇ ਵਸਨੀਕਾਂ ਨੂੰ ਜਾਇਦਾਦਾਂ ਦਾ ਕਾਨੂੰਨੀ ਮਾਲਕੀ ਹੱਕ ਪ੍ਰਦਾਨ ਕਰਨਾ ਹੈ ਤਾਂ ਜੋ ਜਾਇਦਾਦ ਦੀ ਮਾਲਕੀ ਸਬੰਧੀ ਦਹਾਕਿਆਂ ਪੁਰਾਣੀਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਇਥੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਪੰਜਾਬ ਦੇ ਸਾਰੇ 10,689 ਪਿੰਡਾਂ ਦੇ ਲਾਲ ਲਕੀਰ ਜਾਂ ਆਬਾਦੀ ਦੇਹ ਖੇਤਰਾਂ ਅੰਦਰਲੀਆਂ ਜਾਇਦਾਦਾਂ ਦੇ ਸਪੱਸ਼ਟ ਮਾਲਕੀ ਹੱਕ ਸਥਾਪਤ ਕਰਨਾ ਹੈ। ਸਕੀਮ ਦੇ ਲਾਗੂਕਰਨ ਦੀ ਸਮਾਂ-ਸੀਮਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਨੂੰ ਚਾਰ ਪੜਾਵਾਂ ਵਿਚ ਕਵਰ ਕੀਤਾ ਜਾ ਰਿਹਾ ਹੈ। ਪਹਿਲੇ ਪੜਾਅ ਅਧੀਨ 2284 ਪਿੰਡਾਂ ਦਾ ਕੰਮ 15 ਨਵੰਬਰ, 2026 ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸੇ ਤਰ੍ਹਾਂ ਦੂਜੇ ਪੜਾਅ ਅਧੀਨ 1680 ਪਿੰਡਾਂ ਦਾ ਕੰਮ ਨਵੰਬਰ ਦੇ ਅੰਤ ਤੱਕ ਅਤੇ ਤੀਜੇ ਪੜਾਅ ਅਧੀਨ 1152 ਪਿੰਡਾਂ ਦਾ ਕੰਮ ਦਸੰਬਰ ਦੇ ਅੱਧ ਤੱਕ ਪੂਰਾ ਕਰਨ ਦਾ ਟੀਚਾ ਹੈ। ਚੌਥੇ ਪੜਾਅ ਅਧੀਨ ਬਾਕੀ ਰਹਿੰਦੇ 5579 ਪਿੰਡਾਂ ਨੂੰ ਜਨਵਰੀ 2027 ਤੱਕ ਕਵਰ ਕੀਤੇ ਜਾਣ ਦੀ ਸੰਭਾਵਨਾ ਹੈ। ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ, ਕਈ ਪੀੜ੍ਹੀਆਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਪਹਿਲੀ ਵਾਰ ਆਪਣੇ ਨਾਂ ‘ਤੇ ਮਾਲਕੀ ਦਾ ਅਧਿਕਾਰਤ ਸਰਕਾਰੀ ਰਿਕਾਰਡ ਹਾਸਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਗੱਠਜੋੜ ਬਾਰੇ ਚਰਚਾ ਦਾ ਬਾਜ਼ਾਰ ਗਰਮ ਪਰ ਫ਼ੈਸਲਾ ਭਾਜਪਾ ਦੇ ਸੰਸਦੀ ਬੋਰਡ ਵਲੋਂ ਲਿਆ ਜਾਵੇਗਾ-ਅਨੁਰਾਗ ਠਾਕੁਰ ਅਗਲੀ ਖ਼ਬਰ ਮੁੱਖ ਸਕੱਤਰ ਉੱਚ ਅਦਾਲਤ ਨੂੰ ਦੱਸਣ ਕਿ ਸਰਕਾਰ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾ ਰਹੀ ਹੈ-ਗਿਆਨੀ ਹਰਪ੍ਰੀਤ ਸਿੰਘ
Ad Position 24