04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਹਾਈ ਕੋਰਟ ਸਖ਼ਤ, ਪੀ.ਜੀ.ਆਈ. ’ਚ ਪੋਸਟਮਾਰਟਮ ਦੇ ਹੁਕਮ 15 ਘੰਟਿਆਂ ਅੰਦਰ ਪੀ.ਜੀ.ਆਈ. ਨੂੰ ਸੌਂਪੀ ਜਾਵੇ ਲਾਸ਼, ਵੀਰਵਾਰ ਦੁਪਹਿਰ 1:45 ਵਜੇ ਅਦਾਲਤ ’ਚ ਪੇਸ਼ ਹੋਵੇਗੀ ਰਿਪੋਰਟ

ਚੰਡੀਗੜ੍ਹ, 3 ਨਵੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਨਸ਼ੇ ਦੀ ਵੱਧ ਮਾਤਰਾ ਕਾਰਨ ਜਾਨ ਗੁਆਉਣ ਵਾਲੇ ਦਲਜੀਤ ਸਿੰਘ ਦੀ ਲਾਸ਼ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਲਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਚੰਡੀਗੜ੍ਹ ਸਥਿਤ ਪੀ. ਜੀ.

Ad Position 21
No active advertisement
ਦਲਜੀਤ ਸਿੰਘ ਦੀ ਪੁਰਾਣੀ ਤਸਵੀਰ 04-11-2026
ਚੰਡੀਗੜ੍ਹ, 3 ਨਵੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਨਸ਼ੇ ਦੀ ਵੱਧ ਮਾਤਰਾ ਕਾਰਨ ਜਾਨ ਗੁਆਉਣ ਵਾਲੇ ਦਲਜੀਤ ਸਿੰਘ ਦੀ ਲਾਸ਼ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਲਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿਖੇ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲਾਂ (ਡੀ.ਜੀ.ਪੀ.) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਦੇ ਸੈਕਟਰ-25 ਵਿਖੇ ਪਰਿਵਾਰ ਅਤੇ ਉਸ ਦੇ ਕਰੀਬੀਆਂ ਦੀ ਮੌਜੂਦਗੀ ‘ਚ ਕਰਵਾਇਆ ਜਾਵੇ। ਅਦਾਲਤ ਨੇ ਅੰਤਿਮ ਸੰਸਕਾਰ ਨੂੰ ਲੈ ਕੇ ਵੀ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਅਨੁਸਾਰ ਅੰਤਿਮ ਸੰਸਕਾਰ ਦੌਰਾਨ ਕੋਈ ਵੀ ਸਿਆਸੀ ਆਗੂ ਮੌਜੂਦ ਨਹੀਂ ਰਹੇਗਾ ਅਤੇ ਪਰਿਵਾਰ ਤੇ ਕਰੀਬੀਆਂ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਹਾਈਕੋਰਟ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਲਾਸ਼ ਦੇ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨੂੰ ਲੈ ਕੇ ਚੱਲ ਰਿਹਾ ਵਿਵਾਦ ਨਿਰਣਾਇਕ ਪੜਾਅ ‘ਤੇ ਪਹੁੰਚ ਗਿਆ ਹੈ। ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 15 ਘੰਟਿਆਂ ਦੇ ਅੰਦਰ ਦਲਜੀਤ ਸਿੰਘ ਦੀ ਲਾਸ਼ ਪੀ.ਜੀ.ਆਈ. ਚੰਡੀਗੜ੍ਹ ਨੂੰ ਸੌਂਪੀ ਜਾਵੇ। ਇਸ ਤੋਂ ਬਾਅਦ ਬੁੱਧਵਾਰ ਨੂੰ ਪੀ.ਜੀ.ਆਈ. ਵਿਖੇ ਪੋਸਟਮਾਰਟਮ ਕੀਤਾ ਜਾਵੇਗਾ। ਅਦਾਲਤ ਨੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਰਿਪੋਰਟ ਵੀ ਸਿੱਧੇ ਆਪਣੇ ਸਾਹਮਣੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਵੀਰਵਾਰ ਨੂੰ ਦੁਪਹਿਰ 1:45 ਵਜੇ ਪੋਸਟਮਾਰਟਮ ਰਿਪੋਰਟ ਹਾਈਕੋਰਟ ‘ਚ ਸੌਂਪੀ ਜਾਵੇਗੀ। ਇਸ ਤੋਂ ਬਾਅਦ ਹੀ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਅੱਗੇ ਵਧੇਗੀ। ਅਦਾਲਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਡੀ.ਜੀ.ਪੀ. ਨੂੰ ਅੰਤਿਮ ਸੰਸਕਾਰ ਦੇ ਪ੍ਰਬੰਧ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ, ਤਾਂ ਜੋ ਪਰਿਵਾਰ ਦੀ ਮੌਜੂਦਗੀ ‘ਚ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਅੰਤਿਮ ਸੰਸਕਾਰ ਦੌਰਾਨ ਕਿਸੇ ਕਿਸਮ ਦੀ ਅਵਿਵਸਥਾ ਨਾ ਹੋਵੇ ਅਤੇ ਅਦਾਲਤ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਦੂਜੇ ਦਿਨ ਵੀ ਜਾਂਚ ਜਾਰੀ ਟੀਮ ਨੇ ਰਿਹਾਇਸ਼ ਦੀ ਕੀਤੀ ਸਖ਼ਤ ਘੇਰਾਬੰਦੀ ਅਗਲੀ ਖ਼ਬਰ ਅਕਾਲੀ ਦਲ (ਬ) ਗੱਠਜੋੜ ਬਾਰੇ ਚਰਚਾ ਦਾ ਬਾਜ਼ਾਰ ਗਰਮ ਪਰ ਫ਼ੈਸਲਾ ਭਾਜਪਾ ਦੇ ਸੰਸਦੀ ਬੋਰਡ ਵਲੋਂ ਲਿਆ ਜਾਵੇਗਾ-ਅਨੁਰਾਗ ਠਾਕੁਰ
Ad Position 24