04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

2 ਹੈਂਡ ਗ੍ਰਨੇਡ, 12 ਪਿਸਤੌਲ 310 ਗ੍ਰਾਮ ਹੈਰੋਇਨ ਬਰਾਮਦ-2 ਨਾਬਾਲਗਾਂ ਸਮੇਤ 11 ਨੌਜਵਾਨ ਕਾਬੂ ਫਿਰੌਤੀ ਤੇ ਵਾਰਦਾਤਾਂ ਲਈ ਵਰਤੇ ਜਾਣੇ ਸਨ ਪਿਸਤੌਲ ਤੇ ਹੈਂਡ ਗ੍ਰਨੇਡ-ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 3 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 11 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਿਲ ਹਨ, ਇਨ੍ਹਾਂ ਕੋਲੋਂ ਦੋ ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲ ਅਤੇ 310. 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 04-11-2026
ਅੰਮ੍ਰਿਤਸਰ, 3 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 11 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਿਲ ਹਨ, ਇਨ੍ਹਾਂ ਕੋਲੋਂ ਦੋ ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲ ਅਤੇ 310.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਖੁਲਾਸਾ ਅੱਜ ਇਥੇ ਪੁਲਿਸ ਲਾਈਨ ਵਿਖੇ ਕਰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕੀਤਾ। ਜਿਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਬੌਬੀ (21) ਵਾਸੀ ਨਿਰੰਕਾਰੀ ਕਲੋਨੀ, ਤਰਨਤਾਰਨ ਦੇ ਪਿੰਡ ਚੀਮਾ ਖੁਰਦ ਦਾ ਸਮਾਇਲ ਸਿੰਘ (18), ਸਤਮੋਲ ਸਿੰਘ ਉਰਫ਼ ਠੇਕੇਦਾਰ (20) ਵਾਸੀ ਰਤਨ ਸਿੰਘ ਚੌਂਕ, ਨਾਰਾਇਣਗੜ੍ਹ, ਛੇਹਰਟਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਉਰਫ਼ ਹੈਪੀ ਉਰਫ਼ ਭੁੰਡੀ (23), ਆਕਾਸ਼ਦੀਪ ਸਿੰਘ (22) ਅਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ (20) ਵਾਸੀ ਪਿੰਡ ਬਾਂਕਾ ਤਰਨਤਾਰਨ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (20) ਅਤੇ ਗੁਰਬੀਰ ਸਿੰਘ ਉਰਫ਼ ਬਿੱਲਾ (18) ਅਤੇ ਜੰਡਿਆਲਾ ਗੁਰੂ ਦਾ ਵਿਸ਼ਾਲ ਸਿੰਘ ਉਰਫ਼ ਕਾਲੂ (24) ਅਤੇ ਦੋ ਨਾਬਾਲਗ ਮੁੰਡੇ ਵੀ ਸ਼ਾਮਿਲ ਹਨ। ਇਨ੍ਹਾਂ ਪਾਸੋਂ ਬਰਾਮਦ ਕੀਤੇ ਗਏ ਵਿਦੇਸ਼ੀ ਪਿਸਤੌਲਾਂ ’ਚ ਪਿਸਤੌਲਾਂ ਵਿਚ ਤਿੰਨ .30 ਬੋਰ (ਚੀਨ ਵਿੱਚ ਬਣੇ), ਦੋ .30 ਬੋਰ ਪੀ.ਐਕਸ-5 ਸਟੌਰਮ, ਇਕ 9 ਐਮ.ਐਮ. ਜਿਗਾਨਾ, ਇਕ 9 ਅੇਮ.ਐਮ. ਗਲੋਕ, ਤਿੰਨ .30 ਬੋਰ ਪਿਸਤੌਲ, ਇੱਕ .32 ਬੋਰ ਪਿਸਤੌਲ, ਅਤੇ ਇਕ .315 ਬੋਰ ਦਾ ਦੇਸੀ ਹਥਿਆਰ ਸ਼ਾਮਿਲ ਹਨ, ਜਿਨ੍ਹਾਂ ਦੇ ਨਾਲ 33 ਜਿੰਦਾ ਕਾਰਤੂਸ ਵੀ ਮਿਲੇ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿਚ ਬੈਠੇ ਸੰਚਾਲਕਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿਚ ਸਨ। ਇਹ ਲੋਕ ਡਰੋਨ ਰਾਹੀਂ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਦੇ ਸਨ, ਤਾਂ ਜੋ ਇਨ੍ਹਾਂ ਨੂੰ ਅਪਰਾਧਿਕ ਅਨਸਰਾਂ ਵਿਚ ਅੱਗੇ ਵੰਡਿਆ ਜਾ ਸਕੇ। ਇਸ ਮੌਕੇ ਡੀ.ਸੀ.ਪੀ. (ਸ਼ਹਿਰੀ) ਜਸਕਿਰਨਜੀਤ ਸਿੰਘ ਤੇਜਾ, ਡੀ.ਸੀ.ਪੀ. (ਡੀ) ਪ੍ਰਭਜੋਤ ਸਿੰਘ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਹੱਕ ’ਚ ਗੁਰਸ਼ਰਨ ਸਿੰਘ ਛੀਨਾ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਅਗਲੀ ਖ਼ਬਰ ਵਿੱਤ ਮੰਤਰੀ ਵਲੋਂ 6 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਦਿੱਤੇ ਨਿਰਦੇਸ਼
Ad Position 24