ਟਰਾਈ ਦੇ ਨਵੇਂ ਨਿਯਮ ਅਨੁਸਾਰ ਹੁਣ ਟੈਲੀਕਾਮ ਕੰਪਨੀਆਂ ਨੂੰ 24 ਘੰਟੇ ਸਹਾਇਤਾ ਦੇਣੀ ਹੋਵੇਗੀ
ਦਿਵਿਆਂਗਾਂ ਲਈ ਵਿਸ਼ੇਸ਼ ਹੈਲਪਲਾਈਨ ਵੀ ਲਾਜ਼ਮੀ
ਮੰਡੀ ਗੋਬਿੰਦਗੜ੍ਹ, 3 ਨਵੰਬਰ (ਮੋਹਿਤ ਸਿੰਗਲਾ)-ਦੂਰਸੰਚਾਰ ਸੇਵਾਵਾਂ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਤੇ ਕੰਪਨੀਆਂ ਦੀ ਜਵਾਬਦੇਹੀ ਵਧਾਉਣ ਲਈ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਨੇ ਨਵੇਂ ਨਿਯਮ ਜਾਰੀ ਕੀਤੇ ਹਨ। ਇਨ੍ਹਾਂ ਤਹਿਤ ਦੂਰਸੰਚਾਰ ਕੰਪਨੀਆਂ ਨੂੰ ਹਫ਼ਤੇ ਦੇ ਸੱਤੇ ਦਿਨ 24 ਘੰਟੇ ਸ਼ਿਕਾਇਤ ਸਹਾਇਤਾ ਮੁਹੱਈਆ ਕਰਵਾਉਣੀ ਹੋਵੇਗੀ।
ਮੰਡੀ ਗੋਬਿੰਦਗੜ੍ਹ, 3 ਨਵੰਬਰ (ਮੋਹਿਤ ਸਿੰਗਲਾ)-ਦੂਰਸੰਚਾਰ ਸੇਵਾਵਾਂ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਤੇ ਕੰਪਨੀਆਂ ਦੀ ਜਵਾਬਦੇਹੀ ਵਧਾਉਣ ਲਈ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਨੇ ਨਵੇਂ ਨਿਯਮ ਜਾਰੀ ਕੀਤੇ ਹਨ। ਇਨ੍ਹਾਂ ਤਹਿਤ ਦੂਰਸੰਚਾਰ ਕੰਪਨੀਆਂ ਨੂੰ ਹਫ਼ਤੇ ਦੇ ਸੱਤੇ ਦਿਨ 24 ਘੰਟੇ ਸ਼ਿਕਾਇਤ ਸਹਾਇਤਾ ਮੁਹੱਈਆ ਕਰਵਾਉਣੀ ਹੋਵੇਗੀ। ਇਸ ਦੌਰਾਨ ਰੋਜ਼ਾਨਾ ਘੱਟੋ-ਘੱਟ 16 ਘੰਟੇ ਮਨੁੱਖੀ ਸਹਾਇਤਾ ਦੇਣੀ ਲਾਜ਼ਮੀ ਹੋਵੇਗੀ, ਜਦਕਿ ਬਾਕੀ ਸਮੇਂ ਦੌਰਾਨ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਆਧਾਰਿਤ ਚੈਟਬੋਟ ਅਤੇ ਸਵੈਚਾਲਿਤ ਪ੍ਰਣਾਲੀਆਂ ਰਾਹੀਂ ਸਹਾਇਤਾ ਦਿੱਤੀ ਜਾਵੇਗੀ। ਟਰਾਈ ਵਲੋਂ ਦੂਰਸੰਚਾਰ ਖਪਤਕਾਰ ਸ਼ਿਕਾਇਤ ਨਿਵਾਰਣ (ਚੌਥਾ ਸੋਧ) ਨਿਯਮ, 2026 ਜਾਰੀ ਕੀਤੇ ਜਾ ਚੁੱਕੇ ਹਨ। ਨਵੇਂ ਨਿਯਮਾਂ ਅਨੁਸਾਰ ਕੰਪਨੀਆਂ ਨੂੰ ਦਿਵਿਆਂਗ ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਹੈਲਪ ਡੈਸਕ ਜਾਂ ਹੈਲਪਲਾਈਨ ਵੀ ਸਥਾਪਤ ਕਰਨੀ ਹੋਵੇਗੀ। ਇੱਥੇ ਅਜਿਹੇ ਕਰਮਚਾਰੀ ਜਾਂ ਸਹਾਇਕ ਤਕਨੀਕ ਉਪਲਬਧ ਕਰਵਾਉਣੀ ਪਵੇਗੀ, ਜੋ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਅਨੁਸਾਰ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਕੇ ਸਹਾਇਤਾ ਕਰ ਸਕਣ। ਹੁਣ ਖਪਤਕਾਰ ਕੰਪਨੀਆਂ ਦੀਆਂ ਮੋਬਾਈਲ ਐਪਸ ਰਾਹੀਂ ਵੀ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਨ੍ਹਾਂ ਐਪਸ ’ਤੇ ਸੇਵਾਵਾਂ ਸਬੰਧੀ ਜਾਣਕਾਰੀ ਲੈਣ ਅਤੇ ਸ਼ਿਕਾਇਤ ਦੇ ਨਿਪਟਾਰੇ ਤੋਂ ਅਸੰਤੁਸ਼ਟ ਹੋਣ ਦੀ ਸੂਰਤ ਵਿੱਚ ਅਪੀਲ ਕਰਨ ਦੀ ਸਹੂਲਤ ਵੀ ਦੇਣੀ ਹੋਵੇਗੀ।