ਕਾਲਾਂਵਾਲੀ/ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਪਿੰਡ ਕਾਲਾਂਵਾਲੀ ’ਚ ਅੱਜ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਦਾ ਕਤਲ ਉਸਦੇ ਮਤਰੇਏ ਭਰਾ ਵਲੋਂ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਮਿ੍ਤਕ ਦੇ ਪਿਤਾ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਮੁਲਜ਼ਮ ਘਟਨਾ ਤੋਂ ਬਾਅਦ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਕਾਲਾਂਵਾਲੀ ਪਿੰਡ ਦਾ ਰਹਿਣ ਵਾਲਾ ਹੈ ਅਤੇ ਯੂਥ ਕਾਂਗਰਸ ਦਾ ਹਲਕਾ ਇੰਚਾਰਜ ਹੈ। ਸ਼ੁਰੂਆਤੀ ਪੁਲਿਸ ਜਾਂਚ ਵਿੱਚ ਪਤਾ ਲੱਗਾ ਹੈ ਕਿ ਲਵਪ੍ਰੀਤ ਸਿੰਘ ਅਤੇ ਉਸਦੇ ਸੌਤੇਲਾ ਭਰਾ ਵਿੱਚਕਾਰ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਇਸ ਜ਼ਮੀਨੀ ਵਿਵਾਦ ਨੂੰ ਲੈ ਕੇ ਅੱਜ ਦੋਵੇਂ ਧਿਰਾਂ ਖੇਤ ਵਿੱਚ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ ਸਿੰਘ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਹਮਲੇ ਵਿੱਚ ਉਸਦੇ ਪਿਤਾ ਨਾਜਮ ਸਿੰਘ ਵੀ ਜ਼ਖਮੀ ਹੋ ਗਏ। ਕਾਲਾਂਵਾਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਦੇ ਅਨੁਸਾਰ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਜ਼ਮੀਨੀ ਵਿਵਾਦ ਨੂੰ ਲੈ ਕੇ ਮਤਰੇਏ ਭਰਾ ਦਾ ਕਤਲ ਯੂਥ ਕਾਂਗਰਸ ਦਾ ਹਲਕਾ ਕਾਲਾਂਵਾਲੀ ਦਾ ਇੰਚਾਰਜ ਸੀ ਮਿ੍ਤਕ ਲਵਪ੍ਰੀਤ ਸਿੰਘ
ਕਾਲਾਂਵਾਲੀ/ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਪਿੰਡ ਕਾਲਾਂਵਾਲੀ ’ਚ ਅੱਜ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਦਾ ਕਤਲ ਉਸਦੇ ਮਤਰੇਏ ਭਰਾ ਵਲੋਂ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਮਿ੍ਤਕ ਦੇ ਪਿਤਾ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਅਜੀਤ ਡੈਸਕ
04-11-2026