04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕੇਵਲ ਸਿੰਘ ਢਿੱਲੋਂ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ

ਚੰਡੀਗੜ੍ਹ/ਦਿੱਲੀ, 3 ਨਵੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ ’ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਪਾਰਟੀ ਵਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੀਆਂ ਸਿਆਸੀ ਤੇ ਜਥੇਬੰਦਕ ਤਰਜੀਹਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਨਵੀਂ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਕਾਤ ਦੌਰਾਨ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ। ਅਜੀਤ ਤਸਵੀਰ 04-11-2026
ਚੰਡੀਗੜ੍ਹ/ਦਿੱਲੀ, 3 ਨਵੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ ’ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਪਾਰਟੀ ਵਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੀਆਂ ਸਿਆਸੀ ਤੇ ਜਥੇਬੰਦਕ ਤਰਜੀਹਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਚ ਭਾਜਪਾ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ, ਜਨਤਕ ਪ੍ਰੋਗਰਾਮਾਂ, ਲੋਕ ਸੰਪਰਕ ਗਤੀਵਿਧੀਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਕੌਮੀ ਪ੍ਰਧਾਨ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਿਛਲੇ ਦਿਨਾਂ ਦੌਰਾਨ ਪਾਰਟੀ ਵਲੋਂ ਕੀਤੇ ਗਏ ਪ੍ਰੋਗਰਾਮਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗਡ਼੍ਹ ਪ੍ਰਸ਼ਾਸਨ ਵਲੋਂ ਸਫ਼ਾਈ ਕਰਮਚਾਰੀਆਂ ਅਤੇ ਆਰਥਿਕ ਤੌਰ ’ਤੇ ਪਛਡ਼ੇ ਵਰਗਾਂ ਲਈ ਰਾਹਤ ਅਗਲੀ ਖ਼ਬਰ ਯੂ.ਕੇ. ’ਚ ਸਥਾਈ ਨਿਵਾਸ ਦੇ ਨਿਯਮ ’ਚ ਨਰਮੀ ਦੇ ਫ਼ੈਸਲੇ ਨਾਲ ਭਾਰਤੀਆਂ ਨੂੰ ਮਿਲੇਗਾ ਲਾਭ 5 ਸਾਲ ਬਾਅਦ ਪੱਕੇ ਹੋਣ ਦੀ ਉਮ...
Ad Position 24