04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਚੰਡੀਗਡ਼੍ਹ ਪ੍ਰਸ਼ਾਸਨ ਵਲੋਂ ਸਫ਼ਾਈ ਕਰਮਚਾਰੀਆਂ ਅਤੇ ਆਰਥਿਕ ਤੌਰ ’ਤੇ ਪਛਡ਼ੇ ਵਰਗਾਂ ਲਈ ਰਾਹਤ

ਚੰਡੀਗਡ਼੍ਹ, 3 ਨਵੰਬਰ (ਅਜੀਤ ਬਿਊਰੋ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਡੀਗੜ੍ਹ ਦੇ ਸਫਾਈ ਕਰਮਚਾਰੀਆਂ ਅਤੇ ਆਰਥਿਕ ਤੌਰ ’ਤੇ ਪਛੜੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਫਾਈ ਕਰਮਚਾਰੀਆਂ, ਆਰਥਿਕ ਤੌਰ ’ਤੇ ਪਛੜੇ ਵਰਗਾਂ, ਦਲਿਤ ਭਾਈਚਾਰੇ ਦੇ ਲੋਕਾਂ ਨੂੰ ਸਹੂਲਤ ਦਿੰਦਿਆਂ ਫਲੈਟਾਂ ਦਾ ਕਰਾਇਆ 3000 ਤੋਂ ਘਟਾ ਕੇ 800 ਕਰਨ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 04-11-2026
ਚੰਡੀਗਡ਼੍ਹ, 3 ਨਵੰਬਰ (ਅਜੀਤ ਬਿਊਰੋ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਡੀਗੜ੍ਹ ਦੇ ਸਫਾਈ ਕਰਮਚਾਰੀਆਂ ਅਤੇ ਆਰਥਿਕ ਤੌਰ ’ਤੇ ਪਛੜੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਫਾਈ ਕਰਮਚਾਰੀਆਂ, ਆਰਥਿਕ ਤੌਰ ’ਤੇ ਪਛੜੇ ਵਰਗਾਂ, ਦਲਿਤ ਭਾਈਚਾਰੇ ਦੇ ਲੋਕਾਂ ਨੂੰ ਸਹੂਲਤ ਦਿੰਦਿਆਂ ਫਲੈਟਾਂ ਦਾ ਕਰਾਇਆ 3000 ਤੋਂ ਘਟਾ ਕੇ 800 ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ 1 ਜੁਲਾਈ 2026 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਾਂਝੇ ਤੌਰ ’ਤੇ ਬੈਠਕ ਕੀਤੀ ਸੀ। ਉਸ ਮੀਟਿੰਗ ਵਿੱਚ ਇਹ ਮੁੱਦਾ ਉਹਨਾਂ ਵੱਲੋਂ ਉਠਾਇਆ ਗਿਆ ਸੀ । ਕਾਫੀ ਸਮੇਂ ਤੋਂ ਇਸ ਸਬੰਧ ਵਿੱਚ ਉਹਨਾਂ ਵੱਲੋਂ ਪ੍ਰਸ਼ਾਸਨ ਨਾਲ ਗੱਲਬਾਤ ਚੱਲ ਰਹੀ ਸੀ। ਬੀਤੇ ਦਿਨੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਦੌਰਾਨ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਨਕ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਸਾਹਮਣੇ ਐਲਾਨ ਕੀਤਾ ਅਤੇ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਚੰਡੀਗੜ੍ਹ ਤੇ ਸਫਾਈ ਕਰਮਚਾਰੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਇਹ ਬੜਾ ਵੱਡਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤੋਹਫਾ ਹੈ। ਇੱਕ ਵੱਖਰੇ ਬਿਆਨ ਵਿੱਚ ਕਿਸ਼ਨ ਚੱਡਾ ਅਖਿਲ ਭਾਰਤੀ ਸਫਾਈ ਮਜ਼ਦੂਰ ਸੰਘ, ਸੋਨੀਆ ਅਟਵਾਲ ਡੋਰ ਟੂ ਡੋਰ ਗਾਰਬੇਜ ਕਲੈਕਸ਼ਨ ਮਹਿਲਾ ਵਿੰਗ ਪ੍ਰਧਾਨ, ਪਰ ਮੁੱਖ ਆਗੂ ਜਸਬੀਰ ਟਾਂਕ, ਸ਼ਮਸ਼ੇਰ ਲੋਟੀਆਂ ਅਤੇ ਹੋਰ ਸਫਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਗਵਰਨਰ ਗੁਲਾਬ ਚੰਦ ਕਟਾਰੀਆ ਅਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਹਰਦੀਪ ਸਿੰਘ ਗਿੱਲ ਦਾ ਇਸ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ’ਤੇ ਦੋਸ਼ ਮੜ੍ਹਨਾ ਬੰਦ ਕਰਨ- ਬਲਤੇਜ ਪੰਨੂ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ
Ad Position 24