ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ-ਮੁੱਖ ਮੰਤਰੀ
ਕਿਹਾ, ਸਿਆਸੀ ਵਿਰੋਧੀ ਸਾਜਿਸ਼ਾਂ ਘੜ ਸਕਦੇ ਹਨ ਪਰ ਸਾਡਾ ਧਿਆਨ ਵਿਕਾਸ ਤੇ ਲੋਕ ਭਲਾਈ ’ਤੇ ਹੀ ਰਹੇਗਾ
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀਆਂ ਲਗਾਤਾਰ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਆਖਿਆ ਕਿ ਭਾਜਪਾ ਅਤੇ ਇਸ ਦੀਆਂ ਏਜੰਸੀਆਂ ਭਾਵੇਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ ਪਰ ਕੋਈ ਵੀ ਚੀਜ਼ ‘ਆਪ’ ਸਰਕਾਰ ਨੂੰ ਪੰਜਾਬ ਦੇ ਲੋਕਾਂ ਲਈ ਦਿਨ-ਰਾਤ ਮਿਹਨਤ ਕਰਨ ਤੋਂ ਨਹੀਂ ਰੋਕ ਸਕਦੀ। ‘ਆਪ’ ਵਿਧਾਇਕ ਡਾ.
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀਆਂ ਲਗਾਤਾਰ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਆਖਿਆ ਕਿ ਭਾਜਪਾ ਅਤੇ ਇਸ ਦੀਆਂ ਏਜੰਸੀਆਂ ਭਾਵੇਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ ਪਰ ਕੋਈ ਵੀ ਚੀਜ਼ ‘ਆਪ’ ਸਰਕਾਰ ਨੂੰ ਪੰਜਾਬ ਦੇ ਲੋਕਾਂ ਲਈ ਦਿਨ-ਰਾਤ ਮਿਹਨਤ ਕਰਨ ਤੋਂ ਨਹੀਂ ਰੋਕ ਸਕਦੀ। ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਦੇ ਘਰ ਹੋਈ ਛਾਪੇਮਾਰੀ ’ਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਵਿਰੋਧ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਪਰ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰ ਰਹੇ ‘ਆਪ’ ਆਗੂਆਂ ਵਿਰੁੱਧ ਜਾਂਚ ਏਜੰਸੀਆਂ ਨੂੰ ਕੁਝ ਨਹੀਂ ਮਿਲੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਡਰਾਵੇ, ਸਿਆਸੀ ਬਦਲਾਖ਼ੋਰੀ ਅਤੇ ਸਾਜ਼ਿਸ਼ਾਂ ਨਾ ਤਾਂ ‘ਆਪ’ ਨੂੰ ਕਮਜ਼ੋਰ ਕਰ ਸਕਦੀਆਂ ਹਨ ਅਤੇ ਨਾ ਹੀ ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਲੀਹੋਂ ਲਾਹ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿਆਸੀ ਬਦਲਾਖ਼ੋਰੀ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੋਧੀ ਆਗੂਆਂ ਨੂੰ ਡਰਾਉਣ ਅਤੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਣ ਵਾਲਿਆਂ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਇਹ ਏਜੰਸੀਆਂ ਆਪਣੇ ਸਿਆਸੀ ਮਾਲਕਾਂ ਦੇ ਇਸ਼ਾਰੇ ’ਤੇ ਛਾਪੇ ਮਾਰਨ ਲਈ ਆਜ਼ਾਦ ਹਨ ਪਰ ਇਨ੍ਹਾਂ ਨੂੰ ‘ਆਪ’ ਆਗੂਆਂ ਵਿਰੁੱਧ ਕੁੱਝ ਨਹੀਂ ਮਿਲੇਗਾ, ਜੋ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।