05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਲੋਚਿਸਤਾਨ ’ਚ ਸੁਰੱਖਿਆ ਬਲਾਂ ਵਲੋਂ 17 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ

ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਸੁਰੱਖਿਆ ਬਲਾਂ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਚਲਾਏ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 17 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.

Ad Position 21
No active advertisement
ਮਾਰੇ ਗਏ ਸਿਪਾਹੀ ਹਿਕਮਤ ਉੱਲਾ ਦੀ ਤਸਵੀਰ। 05-11-2026
ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਸੁਰੱਖਿਆ ਬਲਾਂ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਚਲਾਏ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 17 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਗੋਲੀਬਾਰੀ ’ਚ ਫ਼ੌਜ ਦਾ ਇਕ ਜਵਾਨ ਵੀ ਮਾਰਿਆ ਗਿਆ ਹੈ। ਦੂਜੇ ਪਾਸੇ, ਬਲੋਚ ਹਥਿਆਰਬੰਦ ਬਾਗ਼ੀ ਸਮੂਹ ਬਲੋਚ ਰਿਪਬਲਿਕਨ ਗਾਰਡਜ਼ (ਬੀ. ਆਰ. ਜੀ.) ਨੇ ਇਕ ਪ੍ਰੈੱਸ ਰਿਲੀਜ਼ ਜਾਰੀ ਕਰਕੇ ਦਾਅਵਾ ਕੀਤਾ ਕਿ ਸਮੂਹ ਦੇ ਲੜਾਕਿਆਂ ਨੇ ਬਲੋਚਿਸਤਾਨ ਦੇ ਜ਼ਿਲ੍ਹਾ ਕੱਛੀ ਦੇ ਇਲਾਕੇ ਸਨੀ ਵਿਖੇ ਪਾਕਿਸਤਾਨੀ ਫ਼ੌਜ ਦੇ ਕੇਂਦਰੀ ਕੈਂਪ ’ਤੇ ਵੱਡਾ ਹਮਲਾ ਕਰਕੇ ਉਸ ’ਤੇ ਕੰਟਰੋਲ ਹਾਸਿਲ ਕਰ ਲਿਆ ਹੈ। ਜਥੇਬੰਦੀ ਮੁਤਾਬਿਕ ਇਸ ਕਾਰਵਾਈ ਦੌਰਾਨ 12 ਪਾਕਿਸਤਾਨੀ ਫ਼ੌਜੀ ਮਾਰੇ ਗਏ ਹਨ। ਜਥੇਬੰਦੀ ਦੇ ਬੁਲਾਰੇ ਦੋਸਤੀਨ ਬਲੋਚ ਵਲੋਂ ਜਾਰੀ ਬਿਆਨ ਅਨੁਸਾਰ ਲੜਾਕਿਆਂ ਨੇ ਪਾਕਿਸਤਾਨੀ ਫ਼ੌਜ ਦੇ ਕੇਂਦਰੀ ਕੈਂਪ ਨੂੰ ਚਾਰੇ ਪਾਸਿਓਂ ਘੇਰ ਕੇ ਜ਼ੋਰਦਾਰ ਹਮਲਾ ਕੀਤਾ। ਲਗਾਤਾਰ ਹੋਏ ਹਮਲਿਆਂ ਮਗਰੋਂ ਕੈਂਪ ’ਤੇ ਪੂਰਾ ਕੰਟਰੋਲ ਕਰ ਲਿਆ ਗਿਆ, ਜਿਸ ਦੌਰਾਨ 12 ਫ਼ੌਜੀ ਮਾਰੇ ਗਏ ਜਦਕਿ ਬਾਕੀ ਅਹਿਲਕਾਰ ਕੈਂਪ ਛੱਡ ਕੇ ਭੱਜ ਗਏ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੋਣ ਮਨੋਰਥ ਪੱਤਰ ਕਮੇਟੀ ਵਲੋਂ ਵੱਖ-ਵੱਖ ਯੂਨੀਅਨਾਂ ਨਾਲ ਗੱਲਬਾਤ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿ...
Ad Position 24