05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

‘ਜ਼ਖ਼ਮ 84 ਦੇ’ ਸੰਮੇਲਨ ’ਚ 42 ਸਾਲ ਤੋਂ ਇਨਸਾਫ਼ ਨੂੰ ਉਡੀਕਦੇ ਪੀੜਤਾਂ ਦਾ ਛਲਕਿਆ ਦਰਦ

ਚੰਡੀਗੜ੍ਹ, 4 ਨਵੰਬਰ (ਸੰਦੀਪ ਕੁਮਾਰ ਮਾਹਨਾ)-1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਜਾਰੀ ਸੰਘਰਸ਼ ਦੀ ਦਾਸਤਾਨ ਨੂੰ ਮੁੜ ਉਭਾਰਦਿਆਂ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵਲੋਂ ਅੱਜ ਇਕ ਰੋਜ਼ਾ ਸੰਮੇਲਨ ‘ਜ਼ਖ਼ਮ 84 ਦੇ’ ਕਰਵਾਇਆ । ਸੰਮੇਲਨ ਦੌਰਾਨ ਕਤਲੇਆਮ ਦੇ ਪੀੜਤ ਪਰਿਵਾਰਾਂ ਨੇ ਆਪਣੇ ਨਾਲ ਵਾਪਰੀਆਂ ਦਰਦਨਾਕ ਘਟਨਾਵਾਂ ਸਾਂਝੀਆਂ ਕੀਤੀਆਂ, ਜਦਕਿ ਭਾਜਪਾ ਦੇ ਕੌਮੀ ਅਤੇ ਸੂਬਾਈ ਆਗੂਆਂ ਨੇ ਇਨਸਾਫ਼ ਦੀ ਲੜਾਈ ਅਤੇ ਕਤਲੇਆਮ ਲਈ ਕਾਂਗਰਸ ਦੀ ਜਵਾਬਦੇਹੀ ਦੇ ਮੁੱਦੇ ’ਤੇ ਵਿਚਾਰ ਪ੍ਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 05-11-2026
ਚੰਡੀਗੜ੍ਹ, 4 ਨਵੰਬਰ (ਸੰਦੀਪ ਕੁਮਾਰ ਮਾਹਨਾ)-1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਜਾਰੀ ਸੰਘਰਸ਼ ਦੀ ਦਾਸਤਾਨ ਨੂੰ ਮੁੜ ਉਭਾਰਦਿਆਂ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵਲੋਂ ਅੱਜ ਇਕ ਰੋਜ਼ਾ ਸੰਮੇਲਨ ‘ਜ਼ਖ਼ਮ 84 ਦੇ’ ਕਰਵਾਇਆ । ਸੰਮੇਲਨ ਦੌਰਾਨ ਕਤਲੇਆਮ ਦੇ ਪੀੜਤ ਪਰਿਵਾਰਾਂ ਨੇ ਆਪਣੇ ਨਾਲ ਵਾਪਰੀਆਂ ਦਰਦਨਾਕ ਘਟਨਾਵਾਂ ਸਾਂਝੀਆਂ ਕੀਤੀਆਂ, ਜਦਕਿ ਭਾਜਪਾ ਦੇ ਕੌਮੀ ਅਤੇ ਸੂਬਾਈ ਆਗੂਆਂ ਨੇ ਇਨਸਾਫ਼ ਦੀ ਲੜਾਈ ਅਤੇ ਕਤਲੇਆਮ ਲਈ ਕਾਂਗਰਸ ਦੀ ਜਵਾਬਦੇਹੀ ਦੇ ਮੁੱਦੇ ’ਤੇ ਵਿਚਾਰ ਪ੍ਰਗਟ ਕੀਤੇ। ਸੰਮੇਲਨ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਰਵੀ ਸ਼ੰਕਰ ਪ੍ਰਸਾਦ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਡਵੋਕੇਟ ਐਚ.ਐਸ. ਫੂਲਕਾ, ਸਾਬਕਾ ਸੂਬਾ ਪ੍ਰਧਾਲ ਸੁਨੀਲ ਜਾਖੜ, ਸਾਬਕਾ ਕੇਂਦਰੀ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਜਸਟਿਸ ਐਸ. ਐਨ. ਢੀਂਗਰਾ, ਸਾਬਕਾ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਲੋਕ ਸਭਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਆਰ.ਪੀ. ਸਿੰਘ ਅਤੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ । 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਨੂੰ ਇਨਸਾਫ਼ ਸਫ਼ਾ 3 ਦੀ ਬਾਕੀ ਦਿਵਾਉਣ ਦੀ ਮੰਗ ਨੂੰ ਉਭਾਰਨ ਲਈ ਕਰਵਾਏ ਗਏ ਸੰਮੇਲਨ ਦੀ ਸ਼ੁਰੂਆਤ ਪੀੜਤਾਂ ਦੀ ਆਤਮਿਕ ਸ਼ਾਂਤੀ ਤੇ ਇਨਸਾਫ਼ ਦੀ ਲੜਾਈ ਦੀ ਕਾਮਯਾਬੀ ਲਈ ਅਰਦਾਸ ਨਾਲ ਹੋਈ । ਇਸ ਮੌਕੇ ਰਵੀ ਸ਼ੰਕਰ ਪ੍ਰਸਾਦ, ਕੇਵਲ ਸਿੰਘ ਢਿੱਲੋਂ ਤੇ ਡਾ. ਸਤੀਸ਼ ਪੂਨੀਆ ਨੇ ਨਵੰਬਰ 1984 ਦੀਆਂ ਘਟਨਾਵਾਂ ਨੂੰ ਦਰਸਾਉਂਦੀ ਵਿਸ਼ੇਸ਼ ਇਤਿਹਾਸਕ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ । ਸੰਮੇਲਨ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਅਜੇ ਅਧੂਰੀ ਹੈ । ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਸਵਾਲ ਕੀਤਾ ਕਿ ਉਹ ਆਪਣੇ ਪਿਤਾ ਰਾਜੀਵ ਗਾਂਧੀ ਦੇ 19 ਨਵੰਬਰ 1984 ਦੇ ਵਿਵਾਦਤ ਬਿਆਨ ਬਾਰੇ ਕੀ ਰੁਖ਼ ਰੱਖਦੇ ਹਨ ਅਤੇ ਕਾਂਗਰਸ ਨੇ ਅੱਜ ਤੱਕ ਦੇਸ਼ ਤੋਂ ਮੁਆਫ਼ੀ ਕਿਉਂ ਨਹੀਂ ਮੰਗੀ। ਉਨ੍ਹਾਂ ਪੀੜਤਾਂ ਲਈ ਸੀਨੀਅਰ ਵਕੀਲ ਐਚ.ਐਸ. ਫੂਲਕਾ ਵਲੋਂ ਕੀਤੀ ਲੰਮੀ ਕਾਨੂੰਨੀ ਲੜਾਈ ਦੀ ਸ਼ਲਾਘਾ ਵੀ ਕੀਤੀ । ਦਿੱਲੀ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਐਸ.ਐਨ. ਢੀਂਗਰਾ ਨੇ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਪ੍ਰਕਿਰਿਆ ਵਿਚ ਗੰਭੀਰ ਖਾਮੀਆਂ ਉਜਾਗਰ ਕੀਤੀਆਂ । ਉਨ੍ਹਾਂ ਦੱਸਿਆ ਕਿ 200 ਤੋਂ ਵੱਧ ਵੱਖ-ਵੱਖ ਮਾਮਲਿਆਂ ਨੂੰ ਇਕ ਐੱਫ.ਆਈ.ਆਰ. ਵਿਚ ਜੋੜ ਕੇ ਦਸ ਸਾਲ ਤੱਕ ਖੋਲ੍ਹਿਆ ਨਹੀਂ ਗਿਆ । ਉਨ੍ਹਾਂ ਇਸ ਨੂੰ ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਦਾ ਕਾਲਾ ਅਧਿਆਇ ਦੱਸਦਿਆਂ ਕਿਹਾ ਕਿ ਜਾਂਚ ਵਿਚ ਦੇਰੀ, ਪੁਲਿਸ ਦੀਆਂ ਖਾਮੀਆਂ ਅਤੇ ਮਾਮਲਿਆਂ ਨੂੰ ਬੰਦ ਕਰਨ ਦੇ ਤਰੀਕਿਆਂ ਨੇ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ । ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੀੜਤ ਪਰਿਵਾਰਾਂ ਦੇ ਜ਼ਖ਼ਮ ਅਜੇ ਵੀ ਤਾਜ਼ਾ ਹਨ । ਉਨ੍ਹਾਂ ਕਾਂਗਰਸ ’ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ ਅਤੇ ਪੀੜਤਾਂ ਲਈ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ । ਸੰਮੇਲਨ ਦੇ ਇਕ ਵਿਸ਼ੇਸ਼ ਸੈਸ਼ਨ ਵਿਚ ਨਿਰਪ੍ਰੀਤ ਕੌਰ, ਸਤਪਾਲ ਕੌਰ, ਦਰਸ਼ਨ ਕੌਰ, ਸੋਨੀਆ ਕੌਰ ਤੇ ਜਗਸ਼ੇਰ ਸਿੰਘ ਸਮੇਤ ਹੋਰ ਪੀੜਤਾਂ ਨੇ ਆਪਣੇ ਦਰਦਨਾਕ ਤਜ਼ਰਬੇ ਸਾਂਝੇ ਕੀਤੇ । ਨਿਰਪ੍ਰੀਤ ਕੌਰ ਨੇ ਦੱਸਿਆ ਕਿ ਕਤਲੇਆਮ ਸਮੇਂ ਉਹ 16 ਸਾਲਾਂ ਦੀ ਸੀ ਤੇ ਭੀੜ ਨੇ ਉਨ੍ਹਾਂ ਦੇ ਪਰਿਵਾਰ ’ਤੇ ਹਮਲਾ ਕਰਕੇ ਘਰ ਅਤੇ ਟਰੱਕ ਨੂੰ ਅੱਗ ਲਗਾ ਦਿੱਤੀ ਸੀ । ਉਨ੍ਹਾਂ ਸੱਜਣ ਕੁਮਾਰ ’ਤੇ ਭੀੜ ਨੂੰ ਭੜਕਾਉਣ ਦੇ ਦੋਸ਼ ਵੀ ਲਗਾਏ । ਸਤਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਚਾਰ ਭੈਣਾਂ ਨੂੰ ਬਚਾਉਣ ਲਈ ਗੁਆਂਢੀਆਂ ਨੇ ਮੰਜੇ ਹੇਠ ਲੁਕਾਇਆ ਸੀ ਤੇ ਬਾਅਦ ਵਿਚ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ । ਜਗਸ਼ੇਰ ਸਿੰਘ ਨੇ ਵੀ ਹਿੰਸਾ ਦੌਰਾਨ ਇਕ ਹਿੰਦੂ ਪਰਿਵਾਰ ਵਲੋਂ ਦਿੱਤੀ ਪਨਾਹ ਅਤੇ ਲੋਕਾਂ ਨੂੰ ਬਚਾਉਣ ਦੀਆਂ ਘਟਨਾਵਾਂ ਬਿਆਨ ਕੀਤੀਆਂ । ਅੰਤ ਵਿਚ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਕਿਹਾ ਕਿ 1984 ਦੇ ਕਤਲੇਆਮ ਦੀ ਸੱਚਾਈ ਤੇ ਜ਼ਿੰਮੇਵਾਰ ਲੋਕਾਂ ਦੀ ਭੂਮਿਕਾ ਬਾਰੇ ਜਨਤਕ ਚਰਚਾ ਹੋਣੀ ਚਾਹੀਦੀ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਨਹੀਂ ਮਿਲਦੀਆਂ, ਉਦੋਂ ਤੱਕ ਇਨਸਾਫ਼ ਦੀ ਲੜਾਈ ਜਾਰੀ ਰਹੇਗੀ। ਇਸ ਮੌਕੇ ਮਨਜੀਤ ਸਿੰਘ ਰਾਏ, ਸੂਬਾ ਮੀਤ ਪ੍ਰਧਾਨ ਡਾ ਸੁਭਾਸ਼ ਸ਼ਰਮਾ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਨੀ, ਸਾਬਕਾ ਵਿਧਾਇਕ ਦਿਨੇਸ਼ ਬੱਬੂ, ਰਾਜੇਸ਼ ਬਾਘਾ, ਸੂਬਾ ਜਨਰਲ ਸਕੱਤਰ ਅਨਿਲ ਸਰੀਨ ਰਜਨੀਸ਼ ਧੀਮਾਨ, ਰਣਜੀਤ ਸਿੰਘ ਗਿੱਲ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਮੀਡੀਆ ਸਹਿ ਮੁਖੀ ਪ੍ਰਿਤਪਾਲ ਸਿੰਘ ਬਲੀਏਵਾਲ, ਪਰਮਪਾਲ ਕੌਰ ਮਲੂਕਾ, ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ, ਬਿਕਰਮਜੀਤ ਸਿੰਘ ਚੀਮਾ, ਸੋਰਭ ਕਪੂਰ, ਪ੍ਰਣਵ ਮਿਸ਼ਰਾ, ਐਡਵੋਕੇਟ ਐਨ ਕੇ ਵਰਮਾ, ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ, ਚੰਡੀਗੜ੍ਹ ਦੇ ਸਾਬਕਾ ਸੂਬਾ ਪ੍ਰਧਾਨ ਸੰਜੇ ਟੰਡਨ, ਸੋਰਭ ਭਾਰਦਵਾਜ, ਗਗਨਦੀਪ ਸਿੰਘ ਸੰਨੀ ਕੈਂਥ, ਸੁਖਵਿੰਦਰ ਸਿੰਘ ਕਾਕਾ ਕੰਬੋਜ, ਰੰਜਮ ਕਾਮਰਾ, ਸੰਜੀਵ ਵਸ਼ਿਸ਼ਟ, ਏਕਤਾ ਨਾਗਪਾਲ ਕਿਰਨਜੀਤ ਕੌਰ ਚੌਧਰੀ, ਐਸ.ਐਸ. ਚੰਨੀ, ਪੀ.ਐਸ. ਗਿੱਲ ਸਾਬਕਾ ਡੀ.ਜੀ.ਪੀ., ਡਾ. ਹਰਜੋਤ ਕਮਲ, ਸੰਦੀਪ ਸਿੰਘ ਬਰਾੜ, ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਅਨੁਜ ਖੋਸਲਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਰਕਰ ਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਵਿਖੇ ਨਸ਼ਾ ਛੁਡਾਊ ਆਸ਼ੀਰਵਾਦ ਹਸਪਤਾਲ ’ਤੇ ਵੀ ਛਾਪਾ ਅਗਲੀ ਖ਼ਬਰ ਸਰਹੱਦ ਦੀ ਰਾਖੀ ਤੇ ਦੀਵਾਲੀ... ਜੰਮੂ-ਕਸ਼ਮੀਰ ਦੇ ਅਖਨੂਰ ਵਿਖੇ ਕੰਟਰੋਲ ਰੇਖਾ ’ਤੇ ਗਸ਼ਤ ਕਰਦੇ ਹੋਏ ਭਾਰਤੀ ਫ਼ੌਜ ਦੇ ਜਵਾਨ...
Ad Position 24