ਲਾਹੌਰ ਤੋਂ ਵਾਇਆ ਤਾਸ਼ਕੇਂਟ ਦਿੱਲੀ ਪੁੱਜੇ 49 ਪਾਕਿਸਤਾਨੀ ਸਿੱਖ ਅਟਾਰੀ ਸਰਹੱਦ ਰਸਤੇ ਵਤਨ ਪਰਤੇ
ਅਟਾਰੀ ਸਰਹੱਦ (ਅੰਮ੍ਰਿਤਸਰ), 5 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪਾਕਿਸਤਾਨ ਤੋਂ ਵਾਇਆ ਤਾਸ਼ਕੇਂਟ ਰਾਹੀਂ ਦਿੱਲੀ ਭਾਰਤ ਪੁੱਜੇ ਪਾਕਿਸਤਾਨੀ ਸਿੱਖ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਆਪਣੇ ਵਤਨ ਪਾਕਿਸਤਾਨ ਪਰਤ ਗਏ ਹਨ। ਸਿੱਖ ਜਥੇ ਦੀ ਅਗਵਾਈ ਕਰ ਰਹੇ ਭੁਪਿੰਦਰ ਸਿੰਘ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਨੇ ਆਪਣੇ ਵਤਨ ਜਾਂਦਿਆਂ ਦੱਸਿਆ ਕਿ ਪਾਕਿਸਤਾਨ ਰਹਿਣ ਵਾਲੇ 49 ਪਾਕਿਸਤਾਨੀ ਸਿੱਖ ਜਥੇ ਵਿਚ ਔਰਤਾਂ, ਮਰਦ ਅਤੇ ਬੱਚੇ ਸ਼ਾਮਿਲ ਹਨ, ਉਹ ਇਕ ਮਹੀਨਾ ਪਹਿਲਾਂ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਇਸਲਾਮਾਬਾਦ ਤੋਂ ਭਾਰਤ ਦਾ ਵੀਜ਼ਾ ਲੈ ਕੇ ਲਾਹੌਰ ਹਵਾਈ ਅੱਡੇ ਤੋਂ ਤਾਸ਼ਕੇਂਟ ਹੁੰਦੇ ਹੋਏ ਦਿੱਲੀ ਪੁੱਜੇ ਸਨ।
ਅਟਾਰੀ ਸਰਹੱਦ (ਅੰਮ੍ਰਿਤਸਰ), 5 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪਾਕਿਸਤਾਨ ਤੋਂ ਵਾਇਆ ਤਾਸ਼ਕੇਂਟ ਰਾਹੀਂ ਦਿੱਲੀ ਭਾਰਤ ਪੁੱਜੇ ਪਾਕਿਸਤਾਨੀ ਸਿੱਖ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਆਪਣੇ ਵਤਨ ਪਾਕਿਸਤਾਨ ਪਰਤ ਗਏ ਹਨ। ਸਿੱਖ ਜਥੇ ਦੀ ਅਗਵਾਈ ਕਰ ਰਹੇ ਭੁਪਿੰਦਰ ਸਿੰਘ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਨੇ ਆਪਣੇ ਵਤਨ ਜਾਂਦਿਆਂ ਦੱਸਿਆ ਕਿ ਪਾਕਿਸਤਾਨ ਰਹਿਣ ਵਾਲੇ 49 ਪਾਕਿਸਤਾਨੀ ਸਿੱਖ ਜਥੇ ਵਿਚ ਔਰਤਾਂ, ਮਰਦ ਅਤੇ ਬੱਚੇ ਸ਼ਾਮਿਲ ਹਨ, ਉਹ ਇਕ ਮਹੀਨਾ ਪਹਿਲਾਂ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਇਸਲਾਮਾਬਾਦ ਤੋਂ ਭਾਰਤ ਦਾ ਵੀਜ਼ਾ ਲੈ ਕੇ ਲਾਹੌਰ ਹਵਾਈ ਅੱਡੇ ਤੋਂ ਤਾਸ਼ਕੇਂਟ ਹੁੰਦੇ ਹੋਏ ਦਿੱਲੀ ਪੁੱਜੇ ਸਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ, ਦਿੱਲੀ, ਰਿਸ਼ੀਕੇਸ਼, ਹੇਮਕੁੰਟ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੇ ਰੋਪੜ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਵਤਨ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਵਲੋਂ ਹਵਾਈ ਜਹਾਜ ਰਸਤੇ ਵਾਪਸ ਜਾਣ ਦੀ ਬਜਾਏ ਅਟਾਰੀ ਸਰਹੱਦ ਰਸਤੇ ਆਪਣੇ ਵਤਨ ਜਾਣ ਲਈ ਦਿੱਤੀ ਗਈ ਦਰਖਾਸਤ ਨੂੰ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਅਟਾਰੀ ਸਰਹੱਦ ਰਸਤੇ ਵਤਨ ਜਾਣ ਲਈ ਆਗਿਆ ਦਿੱਤੀ ਗਈ ਹੈ ਜਿਸ ਲਈ ਉਹ ਬਹੁਤ ਖੁਸ਼ ਹਨ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ ਦੌਰਾਨ ਮਿਲੇ ਭਰਪੂਰ ਪਿਆਰ ਮਾਣ ਸਤਿਕਾਰ ਤੇ ਤਹਿ ਦਿਲੋਂ ਧੰਨਵਾਦ ਕਰਦੇ ਹਨ।