ਮਾਣਹਾਨੀ ਮਾਮਲੇ ’ਚ ਅਦਾਕਾਰਾ ਕੰਗਨਾ ਰਣੌਤ ਦੀ 10 ਨੂੰ ਬਠਿੰਡਾ ਅਦਾਲਤ ’ਚ ਹੋਵੇਗੀ ਅਗਲੀ ਪੇਸ਼ੀ
ਬਠਿੰਡਾ, 5 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਕਿਸਾਨੀ ਅੰਦੋਲਨ ਦੌਰਾਨ ਕਿਸਾਨ ਔਰਤਾਂ ਪ੍ਰਤੀ ਵਿਵਾਦਿਤ ਟਿੱਪਣੀ ਕਰਨ ਸੰਬੰਧੀ ਬਜ਼ੁਰਗ ਮਾਤਾ ਮਹਿੰਦਰ ਕੌਰ ਵਲੋਂ ਬਾਲੀਵੁੱਡ ਫ਼ਿਲਮ ਅਦਾਕਾਰ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਬਠਿੰਡਾ ਅਦਾਲਤ ਵਿਚ ਹੋਈ। ਇਸ ਦੌਰਾਨ ਕੰਗਨਾ ਰਣੌਤ ਦੇ ਵਕੀਲ ਵਲੋਂ ਅਦਾਲਤ ਤੋਂ ਹੋਰ ਸਮਾਂ ਮੰਗਿਆ ਗਿਆ, ਜਿਸ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਅਗਲੀ ਸੁਣਵਾਈ ਲਈ 10 ਨਵੰਬਰ ਦੀ ਤਾਰੀਕ ਤੈਅ ਕਰ ਦਿੱਤੀ।
ਅਜੀਤ ਡੈਸਕ
06-11-2026