ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਚੰਡੀਗੜ੍ਹ ਦੀ ਥਾਂ ਹੁਣ ਸੰਗਰੂਰ ’ਚ ਪੱਕਾ ਮੋਰਚਾ ਲਾਉਣ ਦਾ ਐਲਾਨ
ਚੰਡੀਗੜ੍ਹ, 5 ਨਵੰਬਰ (ਅਜਾਇਬ ਸਿੰਘ ਔਜਲਾ)- ਇੱਥੇ ਅੱਜ ਪ੍ਰੈਸ ਕਲੱਬ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਐਲਾਨ ਕੀਤਾ ਗਿਆ ਕਿ ਜੋ ਮੁਲਾਜ਼ਮਾਂ ਤੇ ਪੈਨਸ਼ਨ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਇਆ ਜਾਣਾ ਸੀ ਹੁਣ ਉਹ ਪੱਕਾ ਮੋਰਚਾ ਸੰਗਰੂਰ ਵਿਖੇ ਲਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁਲਾਜ਼ਮ ਆਗੂ ਗੁਰਨਾਮ ਸਿੰਘ ਵਿਰਕ, ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਸਾਹਿਲ ਸ਼ਰਮਾ, ਕਰਮ ਸਿੰਘ ਧਨੋਆ, ਮਨਦੀਪ ਸਿੱਧੂ ਆਦਿ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਦਸੰਬਰ ਤੋਂ 5 ਦਸੰਬਰ 2026 ਤੱਕ ਮੌਜੂਦਾ ਸਰਕਾਰ ਦੇ ਵਿਧਾਇਕਾਂ ਦੇ ਉਨ੍ਹਾਂ ਦੇ ਹਲਕਿਆਂ ਵਿਚ ਪੁਤਲੇ ਫ਼ੂਕ ਪ੍ਰਦਰਸ਼ਨ ਕੀਤੇ ਜਾਣਗੇ।
ਚੰਡੀਗੜ੍ਹ, 5 ਨਵੰਬਰ (ਅਜਾਇਬ ਸਿੰਘ ਔਜਲਾ)- ਇੱਥੇ ਅੱਜ ਪ੍ਰੈਸ ਕਲੱਬ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਐਲਾਨ ਕੀਤਾ ਗਿਆ ਕਿ ਜੋ ਮੁਲਾਜ਼ਮਾਂ ਤੇ ਪੈਨਸ਼ਨ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਇਆ ਜਾਣਾ ਸੀ ਹੁਣ ਉਹ ਪੱਕਾ ਮੋਰਚਾ ਸੰਗਰੂਰ ਵਿਖੇ ਲਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁਲਾਜ਼ਮ ਆਗੂ ਗੁਰਨਾਮ ਸਿੰਘ ਵਿਰਕ, ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਸਾਹਿਲ ਸ਼ਰਮਾ, ਕਰਮ ਸਿੰਘ ਧਨੋਆ, ਮਨਦੀਪ ਸਿੱਧੂ ਆਦਿ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਦਸੰਬਰ ਤੋਂ 5 ਦਸੰਬਰ 2026 ਤੱਕ ਮੌਜੂਦਾ ਸਰਕਾਰ ਦੇ ਵਿਧਾਇਕਾਂ ਦੇ ਉਨ੍ਹਾਂ ਦੇ ਹਲਕਿਆਂ ਵਿਚ ਪੁਤਲੇ ਫ਼ੂਕ ਪ੍ਰਦਰਸ਼ਨ ਕੀਤੇ ਜਾਣਗੇ। ਆਗੂਆਂ ਨੇ ਦੱਸਿਆ ਕਿ ਚੰਡੀਗੜ੍ਹ ਦੀ ਥਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਹੁਣ ਸੰਗਰੂਰ ਵਿਖੇ 13 ਦਸੰਬਰ ਤੋਂ 19 ਦਸੰਬਰ ਤੱਕ ਸਥਾਈ ਵਿਰੋਧ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ 13 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਅੰਮ੍ਰਿਤਸਰ ਅਟਾਰੀ ਬਾਰਡਰ ਤੱਕ 250 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਦੇ ਹੋਏ ਇੱਕ ਮਨੁੱਖੀ ਲੜੀ ਵੀ ਬਣਾਈ ਜਾਵੇਗੀ, ਜਿਸ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ। ਇਸ ਮੌਕੇ ’ਤੇ ਮੁਲਾਜ਼ਮ ਆਗੂਆਂ ’ਚ ਗੁਰਨਾਮ ਸਿੰਘ ਵਿਰਕ, ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫ਼ੌਜੀ, ਮਨਦੀਪ ਸਿੰਘ ਸਿੱਧੂ, ਸਾਹਿਲ ਸ਼ਰਮਾ ਅਮਿਤ ਕਟੋਜ, ਕਰਮ ਸਿੰਘ ਧਨੋਆ ਤੋਂ ਇਲਾਵਾ ਧਨਵੰਤ ਸਿੰਘ ਭੱਟਲ, ਹਰਜਿੰਦਰਪਾਲ ਸਿੰਘ ਪੰਨੂੰ, ਗਗਨਦੀਪ ਸਿੰਘ ਭੁੱਲਰ, ਜਸਬੀਰ ਤਲਵਾੜਾ, ਸੰਦੀਪ ਗਿੱਲ, ਸ਼ਲਿੰਦਰ ਕੰਬੋਜ, ਐਨ. ਕੇ. ਕਲਸੀ, ਗੁਰਿੰਦਰ ਸਿੰਘ ਘੁਕੇਵਾਲੀ, ਦਵਿੰਦਰ ਸਿੰਘ ਬੈਨੀਪਾਲ, ਮਨਪ੍ਰੀਤ ਸਿੰਘ, ਹਰਚਰਨ ਸਿੰਘ, ਹਰਨੇਕ ਸਿੰਘ ਆਦਿ ਸ਼ਾਮਿਲ ਸਨ।