05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

238 ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ ਅਸਲ੍ਹੇ ਸਮੇਤ 13 ਮੁਲਜ਼ਮ ਗ੍ਰਿਫ਼ਤਾਰ 2 ਊਜੀ ਮਸ਼ੀਨ ਗੰਨਾਂ ਸਮੇਤ 8 ਵਿਦੇਸ਼ੀ ਹਥਿਆਰ ਤੇ 2 ਹੈਂਡ ਗ੍ਰਨੇਡ ਬਰਾਮਦ

ਅੰਮ੍ਰਿਤਸਰ, 5 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ 38 ਕਿਲੋਗ੍ਰਾਮ ਹੈਰੋਇਨ (ਕੌਮਾਂਤਰੀ ਕੀਮਤ 238 ਕਰੋੜ), 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਪਿਸਤੌਲਾਂ ਜਿਨ੍ਹਾਂ ’ਚ ਪਹਿਲੀ ਵਾਰ ਵਿਦੇਸ਼ ਤੋਂ ਪੁੱਜੀਆਂ 2 ਆਧੁਨਿਕ 9 ਐੱਮ. ਐੱਮ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨਾਲ ਬੈਠੇ ਐੱਸ. ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਤੇ ਹੋਰ ਅਧਿਕਾਰੀ । ਤਸਵੀਰ : ਨਿਰਮਲ ਸਟੂਡੀਓ 06-11-2026
ਅੰਮ੍ਰਿਤਸਰ, 5 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ 38 ਕਿਲੋਗ੍ਰਾਮ ਹੈਰੋਇਨ (ਕੌਮਾਂਤਰੀ ਕੀਮਤ 238 ਕਰੋੜ), 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਪਿਸਤੌਲਾਂ ਜਿਨ੍ਹਾਂ ’ਚ ਪਹਿਲੀ ਵਾਰ ਵਿਦੇਸ਼ ਤੋਂ ਪੁੱਜੀਆਂ 2 ਆਧੁਨਿਕ 9 ਐੱਮ.ਐੱਮ. ਊਜੀ ਮਸ਼ੀਨ ਗੰਨਾਂ ਵੀ ਸ਼ਾਮਿਲ ਹਨ ਬਰਾਮਦ ਕਰ ਲਈਆਂ ਗਈਆਂ ਹਨ। ਅੱਜ ਇਥੇ ਪੁਲਿਸ ਲਾਈਨ ਵਿਖੇ ਕਰਵਾਏ ਪੱਤਰਕਾਰ ਸੰਮੇਲਨ ’ਚ ਆਈ.ਜੀ.ਪੀ. (ਸਰਹੱਦੀ ਰੇਂਜ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ਀ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲ਼ਜਮਾਂ ਦੀ ਪਛਾਣ ਨਵਸੁਮਿਤ ਸਿੰਘ ਉਰਫ਼ ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ ਉਰਫ਼ ਦੋਹਾਨੀ, ਕਰਨਦੀਪ ਸਿੰਘ ਉਰਫ਼ ਕਰਨ, ਰਾਜ ਕੁਮਾਰ ਉਰਫ਼ ਸੰਜੂ, ਗੁਰਬਖਸ਼ ਸਿੰਘ, ਬਿਕਰਮਜੀਤ ਸਿੰਘ, ਸੂਰਜ ਸਿੰਘ, ਰਾਜਨ, ਗੁਰਭੇਜ ਸਿੰਘ ਉਰਫ਼ ਵੇਰੂ ਤੇ ਅਤੇ ਸੁਖਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ, ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਦੇ ਸੰਬੰਧ ਵਿਚ ਫੜੇ ਗਏ ਵਿਅਕਤੀਆਂ ਵਿਚ ਹਰਕੀਰਤ ਸਿੰਘ ਉਰਫ਼ ਹਾਕੀ ਅਤੇ ਗੁਰਦਿੱਤਾ ਸਿੰਘ (ਝੀਤਾ ਕਲਾਂ ਕਤਲ ਕੇਸ) ਜੋਧਬੀਰ ਸਿੰਘ ਉਰਫ਼ ਜੋਧਾ, ਉਸ ਦੀ ਪਤਨੀ ਜਸਕਿਰਨ ਕੌਰ ਅਤੇ ਉਨ੍ਹਾਂ ਦਾ ਨਾਬਾਲਗ ਪੁੱਤਰ (ਬਿਆਸ ਗੋਲੀਬਾਰੀ ਕੇਸ) ਅਤੇ ਸਾਹਿਬਪ੍ਰੀਤ ਸਿੰਘ ਉਰਫ਼ ਸਾਹਬ (ਮਹਿਤਾ ਰੈਸਟੋਰੈਂਟ ਵਿਚ ਫਿਰੌਤੀ ਲਈ ਗੋਲੀਬਾਰੀ ਦਾ ਮਾਮਲਾ) ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿਚ ਬੈਠੇ ਆਪਣੇ ਆਕਾਵਾਂ (ਹੈਂਡਲਰਾਂ) ਦੇ ਸੰਪਰਕ ਵਿਚ ਸਨ, ਜਿਨ੍ਹਾਂ ਨੇ ਅਪਰਾਧਿਕ ਅਨਸਰਾਂ ਵਿਚ ਵੰਡਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿਚ ਮਦਦ ਕੀਤੀ ਸੀ। ਇਸ ਮੌਕੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ, ਐੱਸ.ਪੀ. ਰਮਨਪ੍ਰੀਤ ਸਿੰਘ, ਡੀ.ਐੱਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ, ਡੀ.ਐੱਸ.ਪੀ. ਜਗਬੀਰ ਸਿੰਘ ਤੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਕਿਸੇ ਇਕ ਵਿਅਕਤੀ ਦੀ ਗੁਲਾਮੀ ਕਬੂਲਣ ਨੂੰ ਪੰਥਕ ਏਕਤਾ ਨਹੀਂ ਕਿਹਾ ਜਾ ਸਕਦਾ-ਗਿਆਨੀ ਹਰਪ੍ਰੀ... ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਚੰਡੀਗੜ੍ਹ ਦੀ ਥਾਂ ਹੁਣ ਸੰਗਰੂਰ ’ਚ ਪੱਕਾ ਮੋਰਚਾ ਲਾਉਣ ਦਾ ਐਲਾ...
Ad Position 24