05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਕਾਲ ਤਖ਼ਤ ਸਾਹਿਬ ਦੇ ਭਗੌੜੇ ਕਿਸੇ ਇਕ ਵਿਅਕਤੀ ਦੀ ਗੁਲਾਮੀ ਕਬੂਲਣ ਨੂੰ ਪੰਥਕ ਏਕਤਾ ਨਹੀਂ ਕਿਹਾ ਜਾ ਸਕਦਾ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 5 ਨਵੰਬਰ (ਪ੍ਰੋ. ਅਵਤਾਰ ਸਿੰਘ)- 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰਿਆ ਘਟਨਾਕ੍ਰਮ ਪੰਥ ਦੀਆਂ ਭਾਵਨਾਵਾਂ ਦੀ ਸਹੀ ਨੁਮਾਇੰਦਗੀ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 06-11-2026
ਚੰਡੀਗੜ੍ਹ, 5 ਨਵੰਬਰ (ਪ੍ਰੋ. ਅਵਤਾਰ ਸਿੰਘ)- 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰਿਆ ਘਟਨਾਕ੍ਰਮ ਪੰਥ ਦੀਆਂ ਭਾਵਨਾਵਾਂ ਦੀ ਸਹੀ ਨੁਮਾਇੰਦਗੀ ਕਰਦਾ ਹੈ। ਜਿੱਥੇ ਪੰਜ ਸਿੰਘ ਸਾਹਿਬਾਨ ਦੇ ਪੰਚਾਇਤੀ ਫ਼ੈਸਲੇ ਵਿਚ ਪੰਥ ਦੀ ਨੁਮਾਇੰਦਾ ਜਮਾਤ ਨੂੰ ਪੁਨਰ-ਸੁਰਜੀਤ ਕਰਨ ਦੇ ਆਦੇਸ਼ ਹੋਏ ਸਨ। ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਵਰਚੂਅਲ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਸ ਸਿਧਾਂਤ ’ਤੇ ਖਡ਼੍ਹਾ ਹੈ ਜਿਸ ਅਨੁਸਾਰ ਇਸ ਦਾ ਪੁਨਰ-ਸੁਰਜੀਤੀਕਰਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਕੇ ਇਸ ਪਾਰਟੀ ਦਾ ਆਗਾਜ਼ ਕੀਤਾ ਗਿਆ ਸੀ ਤੇ ਉਸ ਵੇਲੇ ਅਰਦਾਸ ਵਿਚ ਸ਼ਾਮਲ ਨੇਤਾਵਾਂ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਅਹਿਦ ਲਿਆ ਸੀ। ਅਰਦਾਸ ਰਾਹੀਂ ਇਸ ਪਾਰਟੀ ਨੂੰ ਮਜਬੂਤ ਕਰਨ ਲਈ ਗੁਰੂ ਅੱਗੇ ਪ੍ਰਗਟਾਈ ਵਚਨਬੱਧਤਾ ਤੋਂ ਅੱਜ ਸੱਤਾ ਦੇ ਲਾਲਚ ਵਿੱਚ ਮੁਨਕਰ ਹੋਣ ਵਾਲੇ ਨੇਤਾ ਨੂੰ ਇਸ ਦੁਨੀਆਂ ਵਿੱਚ ਵੀ ਜਵਾਬ ਦੇਹ ਹੋਣਾ ਪਵੇਗਾ ਤੇ ਗੁਰੂ ਅੱਗੇ ਵੀ ਇਹ ਲੋਕ ਜਵਾਬ ਦੇਹ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਭਗੌੜੇ ਕਿਸੇ ਇਕ ਵਿਅਕਤੀ ਜਾਂ ਧੜੇ ਦੀ ਗੁਲਾਮੀ ਕਬੂਲਣ ਨੂੰ ਪੰਥਕ ਏਕਤਾ ਨਹੀਂ ਕਿਹਾ ਜਾ ਸਕਦਾ। ਪੰਥ ਦੀ ਏਕਤਾ ਹਮੇਸ਼ਾਂ ਗੁਰੂ ਦੇ ਹੁਕਮ ਵਿਚ ਰਹਿਣ ਨਾਲ ਬਣੀ ਰਹਿਣੀ ਹੈ। ਸ: ਕੋਹਲੀ ਨੇ ਦੱਸਿਆ ਕਿ ਅੱਜ ਦੀ ਇਹ ਮੀਟਿੰਗ ਜ਼ਰੂਰੀ ਹੋਣ ਕਾਰਨ ਵਰਚੂਅਲ ਮੀਟਿੰਗ ਕੀਤੀ ਗਈ ਸੀ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ, ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਗੋਬਿੰਦ ਸਿੰਘ ਲੌਂਗੋਵਾਲ, ਸਰਵਣ ਸਿੰਘ ਫਿਲੌਰ, ਕਰਨੈਲ ਸਿੰਘ ਪੀਰ ਮੁਹੰਮਦ, ਭੁਪਿੰਦਰ ਸਿੰਘ ਸੇਖੂਪੁਰ, ਹਰਵੇਲ ਸਿੰਘ ਮਾਧੋਪੁਰ, ਭਰਪੂਰ ਸਿੰਘ ਧਾਂਦਰਾ, ਹਰਬੰਸ ਸਿੰਘ ਕੰਧੋਲਾ, ਜਗਜੀਤ ਸਿੰਘ ਕੋਹਲੀ, ਅਜੇਪਾਲ ਸਿੰਘ ਮੀਰਾਂਕੋਟ, ਜਸਟਿਸ ਨਿਰਮਲ ਸਿੰਘ, ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਹਰਜੀਤ ਕੌਰ ਤਲਵੰਡੀ, ਮਹਿੰਦਰਪਾਲ ਸਿੰਘ ਬਿਨਾਕਾ, ਭਾਈ ਮਨਜੀਤ ਸਿੰਘ ਅਦੇ ਦਵਿੰਦਰ ਸਿੰਘ ਸੋਢੀ ਕਈ ਸੀਨੀਅਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨਾਭਾ ਜੇਲ੍ਹ ਤੋਂ ਰਿਹਾਅ ਅਗਲੀ ਖ਼ਬਰ 238 ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ ਅਸਲ੍ਹੇ ਸਮੇਤ 13 ਮੁਲਜ਼ਮ ਗ੍ਰਿਫ਼ਤਾਰ 2 ਊਜੀ ਮਸ਼ੀਨ ਗੰਨਾਂ ਸਮੇਤ 8 ਵਿਦੇਸ਼ੀ ਹਥਿਆ...
Ad Position 24