05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬੀ ਗਾਇਕ ਕਮਲ ਗਰੇਵਾਲ ਪਾਸੋਂ ਗੈਂਗਸਟਰਾਂ ਨੇ ਮੰਗੀ ਪੰਜ ਕਰੋੜ ਦੀ ਫਿਰੌਤੀ, ਕੇਸ ਦਰਜ

ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਕਮਲ ਗਰੇਵਾਲ ਪਾਸੋਂ ਗੈਂਗਸਟਰਾਂ ਨੇ ਪੰਜ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਕਮਲ ਗਰੇਵਾਲ ਵਲੋਂ ਇਸ ਸੰਬੰਧੀ ਥਾਣਾ ਡਿਵੀਜ਼ਨ ਨੰਬਰ ਪੰਜ ਵਿਚ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਆਧਾਰ ’ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 06-11-2026
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਕਮਲ ਗਰੇਵਾਲ ਪਾਸੋਂ ਗੈਂਗਸਟਰਾਂ ਨੇ ਪੰਜ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਕਮਲ ਗਰੇਵਾਲ ਵਲੋਂ ਇਸ ਸੰਬੰਧੀ ਥਾਣਾ ਡਿਵੀਜ਼ਨ ਨੰਬਰ ਪੰਜ ਵਿਚ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਆਧਾਰ ’ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਏ.ਸੀ.ਪੀ. ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਕਮਲ ਗਰੇਵਾਲ ਵਲੋਂ ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਦੱਸਿਆ ਹੈ ਕਿ ਉਹ ਸਰਾਭਾ ਨਗਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਆਪਣੀ ਮਿਊਜ਼ਿਕ ਕੰਪਨੀ ਹੈ। ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ੀ ਨੰਬਰਾਂ ਤੋਂ ਉਨ੍ਹਾਂ ਨੂੰ ਗੈਂਗਸਟਰ ਵਲੋਂ ਫ਼ੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਪੀ.ਐਸ.ਸੀ. ਨੇ ਪੀ.ਸੀ.ਐਸ. (ਮੇਨਜ਼) 2025 ਦੇ ਨਤੀਜਿਆਂ ਬਾਰੇ ਸਿਆਸੀ ਆਗੂਆਂ ਵਲੋਂ ਲਗਾਏ ਦੋਸ਼ ਬੇਬੁਨਿਆਦ ਅਗਲੀ ਖ਼ਬਰ ਕਸ਼ਮੀਰ ’ਚ ਛਾਈ ਖਾਮੋਸ਼ੀ ਨੂੰ ਸ਼ਾਂਤੀ ਸਮਝਣ ਦੀ ਗਲਤੀ ਨਾ ਕਰੋ-ਮਹਿਬੂਬਾ
Ad Position 24