05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਖਾਦ ਕੰਪਨੀਆਂ ਵਲੋਂ ਖਾਦ ਦੀ ਕੀਮਤ ’ਚ 500 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ ਮਨਜ਼ੂਰ ਨਹੀਂ-ਲੱਖੋਵਾਲ

ਖੰਨਾ, 5 ਨਵੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਖਾਦ ਕੰਪਨੀਆਂ ਵਲੋਂ ਫਿਰ ਇਕ ਵਾਰ ਦੇਸ਼ ਦੇ ਕਿਸਾਨਾਂ ਨੂੰ ਐੱਨ. ਪੀ.

Ad Position 21
No active advertisement
ਅਜੀਤ ਡੈਸਕ 06-11-2026
ਖੰਨਾ, 5 ਨਵੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਖਾਦ ਕੰਪਨੀਆਂ ਵਲੋਂ ਫਿਰ ਇਕ ਵਾਰ ਦੇਸ਼ ਦੇ ਕਿਸਾਨਾਂ ਨੂੰ ਐੱਨ. ਪੀ. ਕੇ ਖਾਦ ਦੀ ਕੀਮਤ ਵਿਚ ਵਾਧਾ ਕਰਕੇ ਆਰਥਿਕ ਝਟਕਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਨ.ਪੀ.ਕੇ. ਖਾਦ 12:32:16 ਦੀ ਕੀਮਤ ’ਚ 500 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਕੀਮਤ 2250 ਰੁਪਏ ਪ੍ਰਤੀ 50 ਕਿੱਲੋ ਸੀ ਪਰ ਹੁਣ ਨਵੰਬਰ ਮਹੀਨੇ ਤੋਂ ਇਸ ਦੀ ਨਵੀਂ ਕੀਮਤ 2500 ਪ੍ਰਤੀ 50 ਕਿੱਲੋ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਵਿਚ ਹੀ ਖਾਦ ਕੰਪਨੀਆਂ ਨੇ ਪਿਛਲੇ ਸਾਲ 2025 ਦੇ ਮੁਕਾਬਲੇ 1100 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਸੀ, ਹੁਣ 2 ਮਹੀਨਿਆਂ ਬਾਅਦ ਫਿਰ 500 ਰੁਪਏ ਕੁਇੰਟਲ ਵਾਧਾ ਕਰਕੇ ਕਿਸਾਨਾਂ ਤੇ ਆਰਥਿਕ ਸੱਟ ਮਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਦੇ ਇੰਸਪੈਕਟਰਾਂ ਤੇ ਈ.ਟੀ.ਓ. ਦੀਆਂ ਡਿਗਰੀਆਂ ਦੀ ਹੋਈ ਪੜਤਾਲ ਅਗਲੀ ਖ਼ਬਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਸਾਥੀਆਂ ਵਲੋਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫ਼ਾ
Ad Position 24