05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਸਤੂਆਣਾ ਸਾਹਿਬ ਵਿਖੇ 21 ਤੇ 22 ਨੂੰ ਹੋਵੇਗੀ 47 ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ

ਮਸਤੂਆਣਾ ਸਾਹਿਬ, 5 ਨਵੰਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ 21 ਅਤੇ 22 ਨਵੰਬਰ ਨੂੰ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਕਰਵਾਈ ਜਾਵੇਗੀ। ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਕਰਵਾਈ ਜਾਣ ਵਾਲੀ ਮਾਸਟਰ ਅਥਲੈਟਿਕ ਮੀਟ ਦੀਆਂ ਤਿਆਰੀਆਂ ਸੰਬੰਧੀ ਅਕਾਲ ਕਾਲਜ ਕੌਂਸਲ ਦੀ ਹੋਈ ਮੀਟਿੰਗ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ.

Ad Position 21
No active advertisement
ਅਜੀਤ ਡੈਸਕ 06-11-2026
ਮਸਤੂਆਣਾ ਸਾਹਿਬ, 5 ਨਵੰਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ 21 ਅਤੇ 22 ਨਵੰਬਰ ਨੂੰ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਕਰਵਾਈ ਜਾਵੇਗੀ। ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਕਰਵਾਈ ਜਾਣ ਵਾਲੀ ਮਾਸਟਰ ਅਥਲੈਟਿਕ ਮੀਟ ਦੀਆਂ ਤਿਆਰੀਆਂ ਸੰਬੰਧੀ ਅਕਾਲ ਕਾਲਜ ਕੌਂਸਲ ਦੀ ਹੋਈ ਮੀਟਿੰਗ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਕੈਪਟਨ ਭੁਪਿੰਦਰ ਸਿੰਘ ਪੂਨੀਆਂ ਨੇ ਦੱਸਿਆ ਕਿ ਇਸ ਮੀਟ ਵਿਚ ਪੰਜਾਬ ਭਰ ਤੋਂ ਲਗਭਗ 500 ਮਾਸਟਰਜ਼ ਅਥਲੀਟ ਭਾਗ ਲੈਣਗੇ। ਮੁਕਾਬਲੇ ਪੁਰਸ਼ਾਂ ਦੇ 35 ਤੋਂ 100 ਸਾਲ ਅਤੇ ਮਹਿਲਾਵਾਂ ਦੇ 30 ਤੋਂ 100 ਸਾਲ ਤੱਕ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾਣਗੇ। ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ ਅਤੇ ਮਨਜੀਤ ਸਿੰਘ ਬਾਲੀਆਂ ਨੇ ਦੱਸਿਆ ਕਿ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਹੇਠ ਖਿਡਾਰੀਆਂ ਦੀ ਰਿਹਾਇਸ਼, ਖਾਣ-ਪੀਣ ਅਤੇ ਖੇਡ ਮੁਕਾਬਲਿਆਂ ਸਬੰਧੀ ਸਾਰੇ ਪ੍ਰੰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਡਾ. ਵਿਜੇ ਪਲਾਹਾ, ਡਾ. ਜਤਿੰਦਰ ਦੇਵ, ਡਾ. ਸੋਹਣਦੀਪ ਸਿੰਘ, ਪ੍ਰੋ. ਹਰਪਾਲ ਸਿੰਘ, ਪ੍ਰੋ. ਰਣਧੀਰ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 38 ਘੰਟੇ ਚੱਲੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈ.ਡੀ. ਵਲੋਂ ਜਾਂਚ ਧਰਮਕੋਟ ਦੇ ਪਹਿਲਾਂ ਤੋਂ ਹੀ ਸਸਪੈਂਡ ਪਟਵਾਰੀ... ਅਗਲੀ ਖ਼ਬਰ ਰਾਜਧਾਨੀ ਦਿੱਲੀ ’ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਸੀ.ਏ.ਕਿਊ.ਐਮ.ਦੀ ਟੀਮ ਪੁੱਜੀ ਪੰਜਾਬ ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਦੇ ਕਿਸ...
Ad Position 24