ਕੇਂਦਰੀ ਜਾਂਚ ਏਜੰਸੀਆਂ ਬਾਰੇ ‘ਆਪ’ ਸਰਕਾਰ ਦੇ ਰਵੱਈਏ ’ਤੇ ਸਾਂਪਲਾ ਨੇ ਉਠਾਏ ਸਵਾਲ
ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰੀ ਜਾਂਚ ਏਜੰਸੀਆਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਵੱਈਏ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.
ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰੀ ਜਾਂਚ ਏਜੰਸੀਆਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਵੱਈਏ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੰਜਾਬ ਵਿਚ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਛਾਪੇਮਾਰੀਆਂ ਕੀਤੀਆਂ ਜਾਂਦੀਆਂ ਹਨ ਤਾਂ ‘ਆਪ’ ਆਗੂ ਇਨ੍ਹਾਂ ਕਾਰਵਾਈਆਂ ਦਾ ਵਿਰੋਧ ਕਰਦੇ ਹਨ ਪਰ ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿਚ ਸਰਕਾਰ ਵਲੋਂ ਖ਼ੁਦ ਈ.ਡੀ. ਨੂੰ ਜਾਂਚ ਲਈ ਪੱਤਰ ਲਿਖਿਆ ਜਾ ਰਿਹਾ ਹੈ। ਸਾਂਪਲਾ ਨੇ ਮੋਗਾ ਵਿਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਹੋਈ ਈ.ਡੀ. ਦੀ ਛਾਪੇਮਾਰੀ ਤੋਂ ਬਾਅਦ ਹੋਏ ਵਿਰੋਧ ਦਾ ਹਵਾਲਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ’ਆਪ’ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਜੇਕਰ ਈ.ਡੀ. ਦੀ ਜਾਂਚ ਅਤੇ ਕਾਰਵਾਈ ’ਤੇ ਇਤਰਾਜ਼ ਹਨ ਤਾਂ ਮਜੀਠੀਆ ਮਾਮਲੇ ਵਿਚ ਇਸੇ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕਿਉਂ ਕੀਤੀ ਜਾ ਰਹੀ ਹੈ?