06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਅਨੰਦਪੁਰ ਸਾਹਿਬ ਮਾਮਲਾ ਸਿੱਟ ਵਲੋਂ ਵਿਰਸਾ ਸਿੰਘ ਵਲਟੋਹਾ ਤੋਂ ਢਾਈ ਘੰਟੇ ਤੇ ਸਰਬਜੀਤ ਸਿੰਘ ਝਿੰਜਰ ਤੋਂ ਸਾਢੇ ਪੰਜ ਘੰਟੇ ਪੁੱਛਗਿੱਛ

ਚੰਡੀਗੜ੍ਹ, 6 ਨਵੰਬਰ (ਕਪਿਲ ਵਧਵਾ)-ਸ੍ਰੀ ਅਨੰਦਪੁਰ ਸਾਹਿਬ ਮਾਮਲੇ ’ਚ ਪੰਜਾਬ ਪੁਲਿਸ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਗੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਵਿਰਸਾ ਸਿੰਘ ਵਲਟੋਹਾ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪਹਿਲੀ ਵਾਰ ਪੇਸ਼ ਹੋਏ। ਇਸ ਮੌਕੇ ਦੋਨੋਂ ਅਕਾਲੀ ਆਗੂ ਆਪਣੇ ਲੀਗਲ ਟੀਮ ਸਮੇਤ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਆਫਿਸਰਜ਼ ਇੰਸਟੀਚਿਊਟ ਵਿਖੇ ਪਹੁੰਚੇ, ਜਿੱਥੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਕਈ ਘੰਟੇ ਪੁੱਛਗਿੱਛ ਕੀਤੀ।

Ad Position 21
No active advertisement
ਅਜੀਤ ਡੈਸਕ 07-11-2026
ਚੰਡੀਗੜ੍ਹ, 6 ਨਵੰਬਰ (ਕਪਿਲ ਵਧਵਾ)-ਸ੍ਰੀ ਅਨੰਦਪੁਰ ਸਾਹਿਬ ਮਾਮਲੇ ’ਚ ਪੰਜਾਬ ਪੁਲਿਸ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਗੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਵਿਰਸਾ ਸਿੰਘ ਵਲਟੋਹਾ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪਹਿਲੀ ਵਾਰ ਪੇਸ਼ ਹੋਏ। ਇਸ ਮੌਕੇ ਦੋਨੋਂ ਅਕਾਲੀ ਆਗੂ ਆਪਣੇ ਲੀਗਲ ਟੀਮ ਸਮੇਤ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਆਫਿਸਰਜ਼ ਇੰਸਟੀਚਿਊਟ ਵਿਖੇ ਪਹੁੰਚੇ, ਜਿੱਥੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਕਈ ਘੰਟੇ ਪੁੱਛਗਿੱਛ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਵਕੀਲ ਅਮਰਦੀਪ ਸਿੰਘ ਧਾਰਨੀ (ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਮੁਖੀ), ਸੀਨੀਅਰ ਵਕੀਲ ਐੱਚ.ਐੱਸ. ਧਨੋਆ ਅਤੇ ਸਹਿ-ਵਕੀਲ ਸੁਰਖਾਬ ਸਿੰਘ ਵੀ ਮੌਜੂਦ ਸਨ। ਪੁੱਛਗਿੱਛ ਦੌਰਾਨ ਉਨ੍ਹਾਂ ਦੇ ਕਾਨੂੰਨੀ ਪ੍ਰਤੀਨਿਧੀ ਵੀ ਅੰਦਰ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ, ਜਿਸ ਵਿਚ ਐੱਸ.ਐੱਸ.ਪੀ ਵਿਜੀਲੈਂਸ ਸਿਮਰਨਜੀਤ ਸਿੰਘ ਲੰਗ, ਐੱਸ.ਐੱਸ.ਪੀ ਫ਼ਿਰੋਜ਼ਪੁਰ ਗੁਰਬੰਸ ਸਿੰਘ ਬੈਂਸ ਅਤੇ ਡੀ.ਐੱਸ.ਪੀ ਕਰਨ ਸਿੰਘ ਸੰਧੂ ਸ਼ਾਮਲ ਹਨ। ਸੂਤਰਾਂ ਅਨੁਸਾਰ ਅੱਜ ਪੁੱਛਗਿੱਛ ਸਮੇਂ ਡੀ.ਐੱਸ.ਪੀ ਕਰਨ ਸਿੰਘ ਸੰਧੂ ਹਾਜ਼ਰ ਨਹੀਂ ਸਨ ਅਤੇ ਬਾਕੀ ਦੋਵੇਂ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਸਰਬਜੀਤ ਸਿੰਘ ਝਿੰਜਰ ਤੋਂ ਕਰੀਬ ਸਾਢੇ ਪੰਜ ਘੰਟੇ ਅਤੇ ਵਿਰਸਾ ਸਿੰਘ ਵਲਟੋਹਾ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਸੂਤਰਾਂ ਮੁਤਾਬਿਕ ਪੁੱਛਗਿੱਛ ਦੌਰਾਨ ਦੋਵੇਂ ਆਗੂਆਂ ਤੋਂ ਸ਼ਿਕਾਇਤਕਰਤਾ ਮਹਿਲਾ ਨਾਲ ਉਨ੍ਹਾਂ ਦੀ ਜਾਣ-ਪਛਾਣ ਅਤੇ ਉਸ ਦੇ ਠਹਿਰਨ ਦੇ ਪ੍ਰਬੰਧਾਂ ਸੰਬੰਧੀ ਸਵਾਲ ਕੀਤੇ ਗਏ। ਕਈ ਘੰਟਿਆਂ ਤੱਕ ਚੱਲੀ ਪੁੱਛਗਿੱਛ ਤੋਂ ਬਾਅਦ ਦੋਵੇਂ ਆਗੂ ਸ਼ਾਮ ਕਰੀਬ 4:30 ਵਜੇ ਆਪਣੀ ਲੀਗਲ ਟੀਮ ਸਮੇਤ ਪੁਲਿਸ ਇੰਸਟੀਚਿਊਟ ਤੋਂ ਰਵਾਨਾ ਹੋ ਗਏ।
Ad Position 22
No active advertisement
ਪਿਛਲੀ ਖ਼ਬਰ ਸਾਊਦੀ ਅਰਬ ਨੇ ਪਾਕਿ ਲਈ 3 ਅਰਬ ਡਾਲਰ ਦੀ ਵਿੱਤੀ ਸਹਾਇਤਾ ਦੀ ਮਿਆਦ ਵਧਾਈ ਅਗਲੀ ਖ਼ਬਰ ਕੇਂਦਰੀ ਜਾਂਚ ਏਜੰਸੀਆਂ ਬਾਰੇ ‘ਆਪ’ ਸਰਕਾਰ ਦੇ ਰਵੱਈਏ ’ਤੇ ਸਾਂਪਲਾ ਨੇ ਉਠਾਏ ਸਵਾਲ
Ad Position 24