06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਤੇ ਮੌਕਾਪ੍ਰਸਤ ਰਾਜਨੀਤੀ ’ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਚਿੰਤਾ ਦਾ ਪ੍ਰਗਟਾਵਾ

ਚੰਡੀਗੜ੍ਹ, 6 ਨਵੰਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਨਰਲ ਸਕੱਤਰ ਤੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਇਕ ਸੰਯੁਕਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਅਤੇ ਸਿੱਖ ਰਾਜਨੀਤੀ ਵਿਚ ਆਈ ਭਾਰੀ ਗਿਰਾਵਟ ਉੱਤੇ ਡੂੰਘੀ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

Ad Position 21
No active advertisement
ਕਰਨੈਲ ਸਿੰਘ ਪੀਰ ਮੁਹੰਮਦ ਅਤੇ ਦਵਿੰਦਰ ਸਿੰਘ ਸੋਢੀ 07-11-2026
ਚੰਡੀਗੜ੍ਹ, 6 ਨਵੰਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਨਰਲ ਸਕੱਤਰ ਤੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਇਕ ਸੰਯੁਕਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਅਤੇ ਸਿੱਖ ਰਾਜਨੀਤੀ ਵਿਚ ਆਈ ਭਾਰੀ ਗਿਰਾਵਟ ਉੱਤੇ ਡੂੰਘੀ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਰਾਜਨੀਤੀ ਦੀ ਨਿਵਾਣ ਅੱਜ ਉਸ ਹੱਦ ਤੱਕ ਪਹੁੰਚ ਚੁੱਕੀ ਹੈ, ਜਿੱਥੇ ਕੱਲ੍ਹ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ-ਪਵਿੱਤਰ ਹਜ਼ੂਰੀ ਵਿਚ ਸੰਹੁਾਂ ਖਾ ਕੇ, ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣਨ ਵਾਲੇ ਲੋਕ ਅੱਜ ਉਨ੍ਹਾਂ ਵਿਰੁੱਧ ਹੀ ਟਿੱਪਣੀਆਂ ਕਰ ਰਹੇ ਹਨ। ਸ. ਪੀਰ ਮੁਹੰਮਦ ਅਤੇ ਸ. ਸੋਢੀ ਨੇ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਗਿਆਨੀ ਹਰਪ੍ਰੀਤ ਸਿੰਘ ਦੇ ਖੱਬੇ-ਸੱਜੇ ਬੈਠ ਕੇ ਉਨ੍ਹਾਂ ਦੇ ਸੋਹਲੇ ਗਾਉਂਦੇ ਸਨ, ਅੱਜ ਉਹੀ ਲੋਕ ਆਪਣਾ ਸਿਆਸੀ ਉੱਲੂ ਸਿੱਧ ਕਰਨ ਲਈ ਸਿੰਘ ਸਾਹਿਬ ਉੱਤੇ ਤੰਜ ਕੱਸ ਰਹੇ ਹਨ। ਅਕਾਲੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਕੇਵਲ ਇਕ ਨਾਮ ਨਹੀਂ, ਬਲਕਿ ਇਕ ਪੰਥਕ ਵਿਚਾਰਧਾਰਾ ਹੈ। ਇਹ ਵਿਚਾਰਧਾਰਾ ਕਦੇ ਨਹੀਂ ਮਰ ਸਕਦੀ, ਚਾਹੇ ਕੋਈ ਇਕ ਵਿਅਕਤੀ ਵੀ ਇਸ ਦਾ ਝੰਡਾ ਚੁੱਕ ਕੇ ਖੜ੍ਹਾ ਰਹੇ। ਕਰਨੈਲ ਸਿੰਘ ਪੀਰ ਮੁਹੱਮਦ ਅਤੇ ਦਵਿੰਦਰ ਸਿੰਘ ਸੋਢੀ ਨੇ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਹਾਨ ਛਤਰ-ਛਾਇਆ ਹੇਠ ਹੋਂਦ ਵਿਚ ਆਇਆ ਸੀ ਅਤੇ ਇਹ ਆਪਣੀ ਪੰਥਕ ਵਿਚਾਰਧਾਰਾ ਅਤੇ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼ ਰਮਣੀਕ ਸਿੰਘ ਸੰਧੂ ਚੋਹਲਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਮੰਗੀ ਛੋਟ
Ad Position 24