ਭਾਜਪਾ ਚੁਣੇ ਹੋਏ ਨੁਮਾਇੰਦਿਆਂ ਨੂੰ ਪਾਰਟੀ ਬਦਲਾਉਣ ਲਈ ਪਾ ਰਹੀ ਹੈ ਦਬਾਅ-ਮਨੀਸ਼ ਸਿਸੋਦੀਆ
ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ) -ਮੋਗਾ ਤੋਂ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.
ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ) -ਮੋਗਾ ਤੋਂ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ 48 ਘੰਟੇ ਚੱਲੀ ਛਾਪੇਮਾਰੀ ਨੂੰ ਲੈ ਕੇ ਭਾਜਪਾ ਦੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਜਪਾ ਚੁਣੇ ਹੋਏ ਨੁਮਾਇੰਦਿਆਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਬਦਲਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਤਲਾਸ਼ੀ ਦੌਰਾਨ ਕੁਝ ਵੀ ਨਾ ਮਿਲਣ ਦੇ ਬਾਵਜੂਦ ਈ.ਡੀ. ਦੇ ਅਧਿਕਾਰੀ 48 ਘੰਟੇ ਵਿਧਾਇਕਾ ਦੇ ਘਰ ਬੈਠੇ ਰਹੇ ਅਤੇ ਉਨ੍ਹਾਂ ਨੂੰ ਮੰਤਰੀ ਅਹੁਦੇ ਦਾ ਲਾਲਚ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਲਈ ਵਾਰ-ਵਾਰ ਦਬਾਅ ਪਾਉਂਦੇ ਰਹੇ। ਭਾਜਪਾ ਦੀ ਡਰਾਉਣ-ਧਮਕਾਉਣ, ਲਾਲਚ ਦੇਣ ਅਤੇ ਸਿਆਸੀ ਧੱਕੇਸ਼ਾਹੀ ਦੀ ਰਾਜਨੀਤੀ ਦੀ ਨਿਖੇਧੀ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨਾ ਤਾਂ ਲੰਬੀ ਛਾਪੇਮਾਰੀ ਅਤੇ ਨਾ ਹੀ ਵੱਡੇ ਅਹੁਦਿਆਂ ਦੀਆਂ ਪੇਸ਼ਕਸ਼ਾਂ ਡਾ. ਅਮਨਦੀਪ ਕੌਰ ਅਰੋੜਾ ਦੇ ਇਰਾਦਿਆਂ ਨੂੰ ਹਿਲਾ ਸਕੀਆਂ।