ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ-ਕਟਾਰੂਚੱਕ
ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ. ਐਮ.
ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ. ਐਮ. ਟੀ.) ਤੋਂ ਪਾਰ ਹੋ ਗਈ ਹੈ, ਜੋ ਕਿ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਵਿਚ ਇਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਆਮਦ ਹੁਣ 152 ਐਲ. ਐਮ. ਟੀ. ਤੋਂ ਪਾਰ ਹੋ ਗਈ ਹੈ ਅਤੇ ਖਰੀਦ ਵੀ 150 ਐਲ. ਐਮ. ਟੀ. ਤੋਂ ਪਾਰ ਹੋ ਗਈ ਹੈ। ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲ ਲਿਫਟਿੰਗ 110 ਐਲ. ਐਮ. ਟੀ. ਤੱਕ ਪਹੁੰਚ ਚੁੱਕੀ ਹੈ ਅਤੇ ਖਰੀਦ ਦੇ 72 ਘੰਟਿਆਂ ਦੇ ਮੁਕਾਬਲੇ ਲਿਫਟਿੰਗ ਦੀ ਪ੍ਰਤੀਸ਼ਤਤਾ 84.65 ਫੀਸਦੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਨੂੰ ਤੇਜ਼ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿਚ 33000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 100.89 ਫ਼ੀਸਦੀ ਬਣਦੀ ਹੈ।