07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੀ.ਜੀ.ਆਈ. ਚੰਡੀਗੜ੍ਹ ’ਚ ਹੋਇਆ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ

ਚੰਡੀਗੜ੍ਹ, 7 ਨਵੰਬਰ (ਮਾਰਕੰਡਾ)- ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਅੱਜ ਪੀ. ਜੀ.

Ad Position 21
No active advertisement
ਅਜੀਤ ਡੈਸਕ 08-11-2026
ਚੰਡੀਗੜ੍ਹ, 7 ਨਵੰਬਰ (ਮਾਰਕੰਡਾ)- ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਅੱਜ ਪੀ.ਜੀ.ਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਗਿਆ। ਉਸ ਤੋਂ ਬਾਅਦ ਝੋਟੇ ਦੀ ਮ੍ਰਿਤਕ ਦੇਹ ਨੂੰ ਸੀ.ਬੀ.ਆਈ ਨੂੰ ਸੌਂਪਿਆ ਗਿਆ। ਜਿਸ ਉਪਰੰਤ ਸੀ.ਬੀ.ਆਈ ਟੀਮ ਕੱਲ੍ਹ ਨੂੰ ਝੋਟੇ ਦਾ ਅੰਤਿਮ ਸੰਸਕਾਰ ਕਰਵਾਉਣ ਲਈ 5 ਵਜੇ ਸਵੇਰੇ ਪਰਿਵਾਰ ਨੂੰ ਸੌਂਪ ਦੇਵੇਗੀ। ਪੀ.ਜੀ.ਆਈ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਝੋਟੇ ਦਾ 13 ਅਕਤੂਬਰ ਨੂੰ ਮਾਨਸਾ ਵਿਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਤੱਕ ਪੋਸਟਮਾਰਟਮ ਅਤੇ ਸਸਕਾਰ ਤੋਂ ਇਨਕਾਰ ਕੀਤਾ ਹੋਇਆ ਸੀ। ਇਸ ਦੌਰਾਨ ਝੋਟੇ ਦੀ ਦੇਹ ਨੂੰ 24 ਦਿਨ ਮਾਨਸਾ ਦੀ ਮੋਰਚਰੀ ਵਿਚ ਸੰਭਾਲ ਕੇ ਰੱਖਿਆ ਗਿਆ, ਜਿਸ ਕਾਰਨ ਪੋਸਟਮਾਰਟਮ ਹੋਣ ਵਿਚ ਦੇਰੀ ਹੋਈ। ਸਰਕਾਰ ਨਾਲ ਹੋਈ ਸਹਿਮਤੀ ਮੁਤਾਬਿਕ ਸੀ.ਬੀ.ਆਈ ਦੀ ਅਗਵਾਈ ਹੇਠ ਪੋਸਟਮਾਰਟਮ ਪੀ.ਜੀ.ਆਈ ਚੰਡੀਗੜ੍ਹ ਵਿਖੇ ਪੰਜ ਮੈਂਬਰੀ ਡਾਕਟਰੀ ਟੀਮ ਵਲੋਂ ਕੀਤਾ ਗਿਆ। ਪੋਸਟਮਾਰਟਮ ਤੋਂ ਬਾਅਦ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਮੇਰੇ ਪੁੱਤਰ ਦੀ ਦੇਹ ਦਾ ਕੱਲ੍ਹ ਦੁਪਹਿਰ 12 ਤੋਂ 1 ਵਜੇ ਤੱਕ ਮਾਨਸਾ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ
Ad Position 24