ਜਥੇਦਾਰ 96 ਕਰੋੜੀ ਦੀ ਅਗਵਾਈ ’ਚ ਨਿਹੰਗ ਸਿੰਘ ਫੌਜਾਂ ਨੇ ਗੁਰੂ ਨਗਰੀ ’ਚ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਸਜਾਇਆ
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਹੋਏ ਸਮਾਗਮਾਂ ਉਪਰੰਤ ਅੱਜ ਖ਼ਾਲਸਾਈ ਰਵਾਇਤਾਂ ਅਨੁਸਾਰ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਅਰਦਾਸ ਉਪਰੰਤ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਛਾਉਣੀ ਨਿਹੰਗ ਸਿੰਘਾਂ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿਚ ਮਹੱਲਾ ਸਜਾਇਆ ਗਿਆ। ਨਿਹੰਗ ਸਿੰਘ ਫੌਜਾਂ, ਹਾਥੀਆਂ, ਘੋੜਿਆਂ ’ਤੇ ਸਵਾਰ ਹੋ ਕੇ ਪੈਦਲ ਚੱਲਦੀਆਂ ਸ਼ੇਰਾਂ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਕ ਰਾਮਬਾਗ, ਹਾਲ ਗੇਟ, ਹਾਥੀ ਗੇਟ ਤੇ ਕਿਲ੍ਹਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਾਲੋਨੀ ਬੀ ਬਲਾਕ ਦੇ ਮੈਦਾਨ ’ਚ ਪੁੱਜੀਆਂ ਤੇ ਇਥੇ ਨਿਹੰਗ ਸਿੰਘਾਂ ਨੇ ਨੇਜ਼ਿਆਂ ਨਾਲ ਕਿੱਲ੍ਹੇ ਪੁੱਟਣ ਅਤੇ ਘੋੜ ਸਵਾਰੀ ਦੇ ਜੰਗਜੂ ਜੌਹਰ ਦਿਖਾ ਕੇ ਸੰਗਤਾਂ ਨੂੰ ਅਚੰਭਿਤ ਕੀਤਾ।
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਹੋਏ ਸਮਾਗਮਾਂ ਉਪਰੰਤ ਅੱਜ ਖ਼ਾਲਸਾਈ ਰਵਾਇਤਾਂ ਅਨੁਸਾਰ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਅਰਦਾਸ ਉਪਰੰਤ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਛਾਉਣੀ ਨਿਹੰਗ ਸਿੰਘਾਂ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿਚ ਮਹੱਲਾ ਸਜਾਇਆ ਗਿਆ। ਨਿਹੰਗ ਸਿੰਘ ਫੌਜਾਂ, ਹਾਥੀਆਂ, ਘੋੜਿਆਂ ’ਤੇ ਸਵਾਰ ਹੋ ਕੇ ਪੈਦਲ ਚੱਲਦੀਆਂ ਸ਼ੇਰਾਂ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਕ ਰਾਮਬਾਗ, ਹਾਲ ਗੇਟ, ਹਾਥੀ ਗੇਟ ਤੇ ਕਿਲ੍ਹਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਾਲੋਨੀ ਬੀ ਬਲਾਕ ਦੇ ਮੈਦਾਨ ’ਚ ਪੁੱਜੀਆਂ ਤੇ ਇਥੇ ਨਿਹੰਗ ਸਿੰਘਾਂ ਨੇ ਨੇਜ਼ਿਆਂ ਨਾਲ ਕਿੱਲ੍ਹੇ ਪੁੱਟਣ ਅਤੇ ਘੋੜ ਸਵਾਰੀ ਦੇ ਜੰਗਜੂ ਜੌਹਰ ਦਿਖਾ ਕੇ ਸੰਗਤਾਂ ਨੂੰ ਅਚੰਭਿਤ ਕੀਤਾ। ਨੱਚਦਿਆਂ ਘੋੜਿਆਂ ਨੇ ਵੀ ਸੰਗਤਾਂ ਦਾ ਮਨ ਮੋਹਿਆ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਪਾਠਾਂ ਦੇ ਭੋਗ ਪਾਏ ਗਏ ਤੇ ਬੁੱਢਾ ਦਲ ਦੇ ਜਥਿਆਂ ਤੇ ਪ੍ਰਚਾਰਕਾਂ ਵਲੋਂ ਕਥਾ ਕੀਰਤਨ ਸਰਵਨ ਕਰਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਸਬੰਧੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ। ਮਹੱਲਾ ਅਰੰਭ ਹੋਣ ਸਮੇਂ ਹਾਥੀਆਂ, ਬੈਂਡ ਵਾਜਿਆਂ ਨੇ ਸਲਾਮੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ 96 ਕਰੋੜੀ ਨੇ ਕਿਹਾ ਕਿ ਹਰ ਸਿੱਖ ਨੂੰ ਹਰ ਸਮੇ ਚੜ੍ਹਦੀ ਕਲਾ ’ਚ ਰਹਿੰਦਿਆਂ ਕੌਮ ਦੀ ਬਿਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜੁਆਨੀ ਨਸ਼ਿਆਂ ਦੀ ਭੇਟ ਚੜ੍ਹ ਗਈ ਹੈ ਤੇ ਸਰਕਾਰਾਂ ਅੱਖਾਂ ਮੀਟਣ ਦੀ ਥਾਂ ਨਸ਼ਿਆਂ ਦੇ ਤਸਕਰਾਂ ਵਿਰੁੱਧ ਫੈਸਲਾਕੁੰਨ ਲੜਾਈ ਲੜਨ। ਘੋੜ ਦੌੜ ਤੇ ਨਿਹੰਗ ਸਿੰਘਾਂ ਦੇ ਜੰਗੀ ਜੰਗਜੂ ਕਰਤੱਬ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ। ਮਹੱਲੇ ਵਿਚ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਸ਼ਹੀਦ ਮਿਸਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ ਸਾਹਿਬ, ਜਥੇਦਾਰ ਬਾਬਾ ਅਵਤਾਰ ਸਿੰਘ ਦਲ ਪੰਥ ਬਾਬਾ ਬਿਧੀ ਚੰਦ ਸੁਰ ਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਵਲੋਂ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਸਤਨਾਮ ਸਿੰਘ ਖਡੂਰ ਸਾਹਿਬ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ, ਬਾਬਾ ਰਾਜਾ ਰਾਮ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਜਗਜੀਤ ਸਿੰਘ ਬਟਾਲਾ, ਬਾਬਾ ਕਰਮ ਸਿੰਘ ਜ਼ੀਰਕਪੁਰ, ਬਾਬਾ ਲਛਮਣ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਰਘੁਬੀਰ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਅਮਰਜੀਤ ਸਿੰਘ ਮੋਹਾਲੀ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਬਾਬਾ ਛਿੰਦਾ ਸਿੰਘ ਭਿੱਖੀਵਿੰਡ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਕਰਮ ਸਿੰਘ ਪਟਿਆਲਾ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਬਾਬ ਸੁਖਦੇਵ ਸਿੰਘ ਸੁੱਖਾ, ਮੈਨੇਜਰ ਪਰਮਜੀਤ ਸਿੰਘ ਬਾਜਵਾ, ਹਰਪਾਲ ਸਿੰਘ ਆਹਲੂਵਾਲੀਆ, ਹਰਦਿਆਲ ਸਿੰਘ ਬਾਜਵਾ, ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਯੂ.ਕੇ ਤੋਂ ਜਸਵਿੰਦਰ ਸਿੰਘ ਕਾਲਾ, ਮਨਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਕੁਲਦੀਪ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ ਆਦਿ ਸ਼ਾਮਿਲ ਸਨ।