ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਚਰਨ ਕੌਰ ਦਾ ਦਿਹਾਂਤ
ਰਈਆ (ਅੰਮ੍ਰਿਤਸਰ), 9 ਨਵੰਬਰ (ਸ਼ਰਨਬੀਰ ਸਿੰਘ ਕੰਗ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਾਦੀ ਚਰਨ ਕੌਰ (84) ਦਾ ਕੱਲ੍ਹ ਸ਼ਾਮੀ ਦਿਹਾਂਤ ਹੋ ਗਿਆ। ਮਾਤਾ ਜੀ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ।
ਮ
ਮਾਤਾ ਚਰਨ ਕੌਰ
10-11-2026
ਰਈਆ (ਅੰਮ੍ਰਿਤਸਰ), 9 ਨਵੰਬਰ (ਸ਼ਰਨਬੀਰ ਸਿੰਘ ਕੰਗ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਾਦੀ ਚਰਨ ਕੌਰ (84) ਦਾ ਕੱਲ੍ਹ ਸ਼ਾਮੀ ਦਿਹਾਂਤ ਹੋ ਗਿਆ। ਮਾਤਾ ਜੀ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਅਦਾਲਤ ਦੇ ਹੁਕਮਾਂ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਫੋਨ ’ਤੇ ਦਾਦੀ ਚਰਨ ਕੌਰ ਨਾਲ ਗੱਲਬਾਤ ਹੋਈ ਸੀ। ਭਾਈ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਚਰਨ ਕੌਰ ਦੇ ਸਪੁੱਤਰ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਉਨ੍ਹਾਂ ਦੇ ਦੋਹਤੇ ਸੁਖਮਨਜੀਤ ਸਿੰਘ ਵੀ ਜੇਲ੍ਹ ਵਿਚ ਨਜ਼ਰਬੰਦ ਹਨ। ਪਰਿਵਾਰ ਦੇ ਨਜ਼ਦੀਕੀ ਸੂਤਰਾਂ ਅਨੁਸਾਰ ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੁੱਤਰ ਹਰਜੀਤ ਸਿੰਘ, ਪੋਤਰੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਦੋਹਤੇ ਸੁਖਮਨਜੀਤ ਸਿੰਘ ਦੀ ਹਾਜ਼ਰੀ ਵਿਚ ਹੀ ਕੀਤਾ ਜਾਵੇਗਾ। ਇਸ ਸਬੰਧੀ ਇਜਾਜ਼ਤ ਦਿਵਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵਲੋਂ ਕਾਨੂੰਨੀ ਚਾਰਾਜੋਈ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।