08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗਿਆਨੀ ਪਿੰਦਰਪਾਲ ਸਿੰਘ ਦਾ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ

ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਪਿਛਲੇ 15 ਦਿਨਾਂ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਦੀ ਕਥਾ ਅਤੇ ਗੁਰਮਤਿ ਵਿਚਾਰਾਂ ਸਰਵਨ ਕਰਾਉਂਦੇ ਆ ਰਹੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਤੇ ਧਾਰਮਿਕ ਸੁਸਾਇਟੀਆਂ ਵਲੋਂ ਸਨਮਾਨਿਤ ਕੀਤਾ ਗਿਆ। ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 25 ਅਕਤੂਬਰ ਤੋਂ ਅੱਜ ਤੱਕ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ।

Ad Position 21
No active advertisement
ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਪਿਛਲੇ 15 ਦਿਨਾਂ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਦੀ ਕਥਾ ਅਤੇ ਗੁਰਮਤਿ ਵਿਚਾਰਾਂ ਸਰਵਨ ਕਰਾਉਂਦੇ ਆ ਰਹੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਤੇ ਧਾਰਮਿਕ ਸੁਸਾਇਟੀਆਂ ਵਲੋਂ ਸਨਮਾਨਿਤ ਕੀਤਾ ਗਿਆ। ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 25 ਅਕਤੂਬਰ ਤੋਂ ਅੱਜ ਤੱਕ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ। ਕਥਾ ਸਮਾਪਤੀ ਉਪਰੰਤ ਅੱਜ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਭਿੱਟੇਵੱਡ, ਜਰਨੈਲ ਸਿੰਘ ਡੋਗਰਾਂਵਾਲਾ, ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ ਸਿੰਘ, ਬਿਜੈ ਸਿੰਘ, ਹਰਭਜਨ ਸਿੰਘ ਵਕਤਾ, ਜਨਰਲ ਮੈਨੇਜਰ ਮੇਜਰ ਸਿੰਘ, ਡਾ. ਧਰਮਵੀਰ ਸਿੰਘ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ, ਭਾਈ ਪਿੰਦਰਪਾਲ ਸਿੰਘ ਦੀ ਸੁਪਤਨੀ ਬੀਬੀ ਦਲਜੀਤ ਕੌਰ, ਭਾਈ ਨਰਿੰਦਰਪਾਲ ਸਿੰਘ ਪਾਲੀ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਭਾਈ ਕਿਸ਼ਨ ਸਿੰਘ, ਭਾਈ ਸੁਰਜੀਤ ਸਿੰਘ, ਪ੍ਰਚਾਰਕ ਭਾਈ ਸਤਵੰਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਕੀਤੀ ਅਰਦ... ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬੰਦੀ ਛੋੜ ਦਿਵਸ ਉਤਸ਼ਾਹ ਸਹਿਤ ਮਨਾਇਆ
Ad Position 24