08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਕੀਤੀ ਅਰਦਾਸ

ਡੇਰਾ ਬਾਬਾ ਨਾਨਕ, 9 ਨਵੰਬਰ (ਹੀਰਾ ਸਿੰਘ ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅੱਜ ਸਵ. ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਦਰਸ਼ਨ ਅਭਿਲਾਖੀ ਸੰਸਥਾ ਦੇ ਆਗੂਆਂ ਵਲੋਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੇ ਦਰਸ਼ਨ ਸਥੱਲ ’ਤੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 10-11-2026
ਡੇਰਾ ਬਾਬਾ ਨਾਨਕ, 9 ਨਵੰਬਰ (ਹੀਰਾ ਸਿੰਘ ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅੱਜ ਸਵ. ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਦਰਸ਼ਨ ਅਭਿਲਾਖੀ ਸੰਸਥਾ ਦੇ ਆਗੂਆਂ ਵਲੋਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੇ ਦਰਸ਼ਨ ਸਥੱਲ ’ਤੇ ਕੀਤੀ ਗਈ। ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾ. ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਤੇ ਸ: ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਡੀ ਸੰਸਥਾ ਵਲੋਂ ਅੱਜ ਮੱਸਿਆ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅਰਦਾਸ ਕੀਤੀ ਗਈ ਹੈ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਇਹ ਲਾਂਘਾ ਜਲਦ ਖੋਲਿਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਲਾਂਘਾ ਖੋਲਣ ਦੇ ਨਾਲ ਨਾਲ ਸੰਗਤਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਰਾਤ ਰਹਿਣ ਦੀ ਵੀ ਇਜਾਜ਼ਤ ਦਿੱਤੀ ਜਾਵੇੇ। ਇਸ ਮੌਕੇ ਜਥੇਦਾਰ ਜਸਬੀਰ ਸਿੰਘ ਜੱਫਰਵਾਲ, ਅਵਤਾਰ ਸਿੰਘ ਕਲੇਰ ਸਾ. ਸੂਚਨਾ ਕਮਿਸ਼ਨਰ ਪੰਜਾਬ, ਜਥੇ. ਸੁਖਵੰਤ ਸਿੰਘ ਰੌਲੀ, ਜਥੇ. ਊਧਮ ਸਿੰਘ ਔਲਖ, ਜਥੇ. ਤਰਲੋਕ ਸਿੰਘ, ਬਾਬਾ ਗੁਰਮੇਜ਼ ਸਿੰਘ ਦਾਬਾਂਵਾਲਾ, ਇੰ. ਨਿਰਮਲ ਸਿੰਘ, ਜਤਿੰਦਰ ਸਿੰਘ ਦਾਬਾਂਵਾਲਾ, ਨਿਰਮਲ ਸਿੰਘ ਸਾਗਰਪੁਰ, ਜਥੇ. ਦਿਲਬਾਗ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਪਿੰਦਰਪਾਲ ਸਿੰਘ ਡੁੱਲਟ, ਹਰਭਜਨ ਸਿੰਘ ਰੱਤੜਵਾਂ, ਜਸਵੰਤ ਸਿੰਘ ਜਫਰਵਾਲ, ਸੁਲੱਖਣ ਸਿੰਘ ਜਫਰਵਾਲ, ਗੁਰਪ੍ਰੀਤ ਸਿੰਘ ਖਾਸਾਂਵਾਲਾ, ਮੋਹਨ ਸਿੰਘ ਅਰਲੀਭੰਨ, ਤਰਸੇਮ ਸਿੰਘ ਜਫਰਵਾਲ, ਬਲਬੀਰ ਸਿੰਘ ਕੋਟਲਾ, ਸੁਰਿੰਦਰ ਸਿੰਘ ਨਕੋਦਰ, ਭੋਲਾ ਸਿੰਘ ਜਫਰਵਾਲ, ਦਲਬੀਰ ਸਿੰਘ ਸਰਫਕੋਟ, ਸੁਖਦੇਵ ਸਿੰਘ ਦਰਗਾਬਾਦ, ਦਿਲਬਾਗ ਸਿੰਘ ਬਿੱਲ ਨਵਾਬ ਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਕਰੋੜਾਂ ਰੁਪਏ ਦੀਆਂ ਗੈਰ-ਮਿਆਰੀ ਮਠਿਆਈਆਂ ਛਕ ਗਏ ਭਾਰਤੀ ਲੋਕ ਅਗਲੀ ਖ਼ਬਰ ਗਿਆਨੀ ਪਿੰਦਰਪਾਲ ਸਿੰਘ ਦਾ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ
Ad Position 24