ਹਰਪਾਲ ਸਿੰਘ ਚੀਮਾ ਨੇ ਕੰਪਿਊਟਰ ਅਧਿਆਪਕਾਂ ਦਾ ਧਰਨਾ ਕਰਵਾਇਆ ਖਤਮ
ਸੰਗਰੂਰ, 9 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਮੂਹਰੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਵਿਚ ਪੁੱਜ ਕੇ 50 ਦਿਨਾਂ ਤੋਂ ਚੱਲ ਰਹੇ ਸੂਬਾ ਪੱਧਰੀ ਧਰਨੇ ਨੂੰ ਖਤਮ ਕਰਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੀਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।
ਸੰਗਰੂਰ, 9 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਮੂਹਰੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਵਿਚ ਪੁੱਜ ਕੇ 50 ਦਿਨਾਂ ਤੋਂ ਚੱਲ ਰਹੇ ਸੂਬਾ ਪੱਧਰੀ ਧਰਨੇ ਨੂੰ ਖਤਮ ਕਰਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੀਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ 6507 ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ ਵਿਚ 40 ਫੀਸਦੀ ਦਾ ਇਤਿਹਾਸਕ ਵਾਧਾ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕੰਪਿਊਟਰ ਅਧਿਆਪਕਾਂ ਵਲੋਂ ਵਿੱਤ ਮੰਤਰੀ ਦਾ ਮੂੰਹ ਮਿੱਠਾ ਕਰਵਾਇਆ ਗਿਆ।