ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਪਮਾਲਾ ਮਹੱਲਾ ਜਾਹੋ-ਜਲਾਲ ਨਾਲ ਮਨਾਇਆ
ਬਟਾਲਾ, 9 ਨਵੰਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਇਸ ਵਾਰ ਵੀ ਬੰਦੀ ਛੋੜ ਦਿਵਸ (ਦੀਪਮਾਲਾ) ਸ਼ਰਧਾ ਭਾਵਨਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਰਵਿੰਦਰ ਸਿੰਘ ਕਪੂਰ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਤਖ਼ਤ ਸਾਹਿਬ ਵਿਖੇ ਘਿਓ ਦੇ ਦੀਵੇ ਜਗਾ ਕੇ ਸਤਿਕਾਰ ਭੇਟ ਕੀਤਾ।
ਬਟਾਲਾ, 9 ਨਵੰਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਇਸ ਵਾਰ ਵੀ ਬੰਦੀ ਛੋੜ ਦਿਵਸ (ਦੀਪਮਾਲਾ) ਸ਼ਰਧਾ ਭਾਵਨਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਰਵਿੰਦਰ ਸਿੰਘ ਕਪੂਰ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਤਖ਼ਤ ਸਾਹਿਬ ਵਿਖੇ ਘਿਓ ਦੇ ਦੀਵੇ ਜਗਾ ਕੇ ਸਤਿਕਾਰ ਭੇਟ ਕੀਤਾ। ਪੁਰਾਤਨ ਰਵਾਇਤ ਅਨੁਸਾਰ ਦੀਪਮਾਲਾ ਮਹੱਲੇ ਨੂੰ ਤੋਪਾਂ ਦੀ ਸਲਾਮੀ ਦਿੱਤੀ ਗਈ। ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ਼ਾਮ 4:00 ਵਜੇ ਤਖ਼ਤ ਸਾਹਿਬ ਦੇ ਮੀਤ ਜਥੇਦਾਰ ਸਿੰਘ ਸਾਹਿਬ ਭਾਈ ਰਾਮ ਸਿੰਘ ਵਲੋਂ ਅਰਦਾਸ ਉਪਰੰਤ ਮਹੱਲਾ ਪੂਰੀ ਸ਼ਾਨੋ-ਸ਼ੌਕਤ ਨਾਲ ਆਰੰਭ ਹੋਇਆ। ਖ਼ਾਲਸਾ ਹੱਲਾ ਬੋਲ ਚੌਕ ਨਾਂਦੇੜ ਵਿਖੇ ਰਵਾਇਤੀ ਹੱਲਾ ਖੇਡਿਆ ਗਿਆ। ਉਪਰੰਤ ਮਹੱਲਾ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪੁੱਜਾ, ਜਿੱਥੇ ਭਜਨ-ਕੀਰਤਨ ਤੋਂ ਬਾਅਦ ਰਵਾਇਤੀ ਮਾਰਗਾਂ ਰਾਹੀਂ ਹੁੰਦਾ ਹੋਇਆ ਮਹੱਲਾ ਬਾਫ਼ਨਾ ਚੌਕ, ਸ਼ਹੀਦ ਭਗਤ ਸਿੰਘ ਰੋਡ, ਅਬਿਚਲਨਗਰ ਅਤੇ ਪੁਰਾਣਾ ਮੋਢਾ ਹੁੰਦਾ ਹੋਇਆ ਗੁਰਦੁਆਰਾ ਨਗੀਨਾ ਘਾਟ ਸਾਹਿਬ ਪੁੱਜਾ। ਉੱਥੇ ਭਜਨ-ਪੂਜਨ ਅਤੇ ਅਰਦਾਸ ਤੋਂ ਬਾਅਦ ਇਹ ਮਹੱਲਾ ਰਾਤ ਤਕਰੀਬਨ 10:30 ਵਜੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਗੁਰਦੁਆਰਾ ਸੱਚਖੰਡ ਬੋਰਡ ਦੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਵਾ ਅਤੇ ਸਕੱਤਰ ਰਵਿੰਦਰ ਸਿੰਘ ਬੁੰਗਈ ਨੇ ਬੋਰਡ ਦੇ ਸਮੂਹ ਮੈਂਬਰਾਂ ਵਲੋਂ ਸੰਗਤਾਂ ਅਤੇ ਸੰਤਾਂ-ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਇਸ ਮਹੱਲੇ ਵਿਚ ਗੁਰਦੁਆਰਾ ਬੋਰਡ ਦੇ ਮੈਂਬਰ ਮਨਪ੍ਰੀਤ ਸਿੰਘ ਕੁੰਜੀਵਾਲੇ, ਗੁਰਮੀਤ ਸਿੰਘ ਮਹਾਜਨ ਅਤੇ ਸਹਾਇਕ ਸੁਪਰਡੈਂਟ ਬਲਵਿੰਦਰ ਸਿੰਘ ਫ਼ੌਜੀ, ਸਹਾਇਕ ਸੁਪਰਡੈਂਟ ਜੈਮਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।