08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਾਂਗਰਸ ਮਹੀਨੇ ਦੇ ਅੰਤ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਕਰੇਗੀ ਜਾਰੀ-ਪਰਗਟ ਸਿੰਘ

ਫਗਵਾੜਾ, 9 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਹਾਇਸ਼ ’ਤੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਫਗਵਾੜਾ, 9 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਹਾਇਸ਼ ’ਤੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਪਰਗਟ ਸਿੰਘ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧਿਆ ਹੈ ਤੇ ਸੂਬੇ ਦੀ ਵਿੱਤੀ ਹਾਲਤ ਕਮਜ਼ੋਰ ਹੋਈ ਹੈ। ਆਗਾਮੀ ਚੋਣਾਂ ਦੌਰਾਨ ਹੋਰਨਾਂ ਸਿਆਸੀ ਪਾਰਟੀਆਂ ਨਾਲ ਗੱਠਜੋੜ ਕਰਨ ਬਾਰੇ ਪੁੱਛੇ ਸਵਾਲ ਦੇ ਜੁਆਬ ’ਚ ਪਰਗਟ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਨੇ ਸੰਕੇਤ ਦਿੱਤਾ ਕਿ ਕਾਂਗਰਸ ਖੱਬੇ ਪੱਖੀ ਪਾਰਟੀਆਂ ਨਾਲ ਚੋਣ ਸਮਝੌਤੇ ਦੀ ਸੰਭਾਵਨਾ ’ਤੇ ਵਿਚਾਰ ਕਰ ਸਕਦੀ ਹੈ। ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਜਾਣ ਤੋਂ ਪਹਿਲਾਂ ਦੋਵਾਂ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਦੀਆਂ ਨੀਤੀਆਂ ਨੇ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ, ਵਿਨੋਦ ਵਰਮਾਨੀ, ਜਤਿੰਦਰ ਵਰਮਾਨੀ, ਅਵਿਨਾਸ਼ ਗੁਪਤਾ ਬਾਸ਼ੀ ਸਮੇਤ ਕਾਂਗਰਸੀ ਵਰਕਰ ਸ਼ਾਮਿਲ ਸਨ। ਇਸ ਦੌਰਾਨ ਸੇਵਾਮੁਕਤ ਪੁਲਿਸ ਕਪਤਾਨ ਪਰਮਜੀਤ ਸਿੰਘ ਨੇ ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਾਸੀ ਭਾਜਪਾ ਨੂੰ ਸੱਤਾ ’ਚ ਲਿਆਉਣ ਲਈ ਤਿਆਰ-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਡਾ. ਟੰਕੇਸ਼ਵਰ ਕੁਮਾਰ ਹੋਣਗੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ
Ad Position 24