ਰੰਜਿਸ਼ ਤਹਿਤ ਵਿਅਕਤੀ ਦਾ ਕਤਲ
ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਿੰਦਰ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਵਿਅਕਤੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਮਹਿੰਦਰ ਨਗਰ ਵਜੋਂ ਕੀਤੀ ਗਈ ਹੈ।
ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਿੰਦਰ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਵਿਅਕਤੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਮਹਿੰਦਰ ਨਗਰ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 52 ਸਾਲ ਦੀ ਕਰੀਬ ਸੀ ਅਤੇ ਉਹ ਦਿਹਾੜੀ ’ਤੇ ਕੰਮ ਕਰਦਾ ਸੀ। ਜਾਂਚ ਕਰ ਰਹੇ ਐਸ.ਐਚ.ਓ. ਡਾਬਾ ਜਤਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਦੀ ਕੁੱਝ ਵਿਅਕਤੀਆਂ ਨਾਲ ਪਿਛਲੇ ਕੁੱਝ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ। ਇਸ ਰੰਜਿਸ਼ ਤਹਿਤ ਇਨ੍ਹਾਂ ਵਿਅਕਤੀਆਂ ਵਲੋਂ ਪਰਮਜੀਤ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਅੱਜ ਬਾਅਦ ਦੁਪਹਿਰ ਦਮ ਤੋੜ ਗਿਆ । ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਲਿਖੇ ਜਾ ਰਹੇ ਹਨ ਅਤੇ ਬਿਆਨਾਂ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ।