11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਡੋਰੀ ਵੜੈਚ ’ਚ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ

ਵੇਰਕਾ(ਅੰਮ੍ਰਿਤਸਰ), 10 ਨਵੰਬਰ (ਲਖਵਿੰਦਰ ਸਿੰਘ)-ਪੁਲਿਸ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਜੁੜਵਾਂ ਭਰਾਵਾਂ ਵਿਚ ਹੋਏ ਘਰੇਲੂ ਝਗੜੇ ਦੌਰਾਨ ਭਰਾ ਦੀ ਦੋ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਮਿਲੀ ਜਾਣਕਾਰੀ ਅਨੁਸਾਰ ਕਰਮਦੀਪ ਸਿੰਘ ਉਰਫ਼ ਕੈਮੀ ਪੁੱਤਰ ਇੰਦਰਜੀਤ ਸਿੰਘ ਵਾਸੀ ਪੰਡੋਰੀ ਵੜੈਚ ਦਾ ਆਪਣੇ ਭਰਾ ਸਿਮਰਦੀਪ ਉਰਫ਼ ਪ੍ਰਿੰਸ (ਉਮਰ ਕਰੀਬ 32 ਸਾਲ, ਜੋ ਰੇਲਵੇ ਵਿਭਾਗ ਵਿਚ ਮੁਲਾਜ਼ਮ ਸੀ) ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ ।

Ad Position 21
No active advertisement
ਅਜੀਤ ਡੈਸਕ 11-11-2026
ਵੇਰਕਾ(ਅੰਮ੍ਰਿਤਸਰ), 10 ਨਵੰਬਰ (ਲਖਵਿੰਦਰ ਸਿੰਘ)-ਪੁਲਿਸ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਜੁੜਵਾਂ ਭਰਾਵਾਂ ਵਿਚ ਹੋਏ ਘਰੇਲੂ ਝਗੜੇ ਦੌਰਾਨ ਭਰਾ ਦੀ ਦੋ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਮਿਲੀ ਜਾਣਕਾਰੀ ਅਨੁਸਾਰ ਕਰਮਦੀਪ ਸਿੰਘ ਉਰਫ਼ ਕੈਮੀ ਪੁੱਤਰ ਇੰਦਰਜੀਤ ਸਿੰਘ ਵਾਸੀ ਪੰਡੋਰੀ ਵੜੈਚ ਦਾ ਆਪਣੇ ਭਰਾ ਸਿਮਰਦੀਪ ਉਰਫ਼ ਪ੍ਰਿੰਸ (ਉਮਰ ਕਰੀਬ 32 ਸਾਲ, ਜੋ ਰੇਲਵੇ ਵਿਭਾਗ ਵਿਚ ਮੁਲਾਜ਼ਮ ਸੀ) ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ । ਝਗੜਾ ਇੰਨਾ ਵੱਧ ਗਿਆ ਕਿ ਕਰਮਦੀਪ ਸਿੰਘ ਨੇ ਤੈਸ਼ ਵਿਚ ਆ ਕੇ ਪ੍ਰਿੰਸ ’ਤੇ ਦੋ ਗੋਲੀਆਂ ਚਲਾ ਦਿੱਤੀਆਂ । ਗੋਲੀਆਂ ਲੱਗਣ ਕਾਰਨ ਪ੍ਰਿੰਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਕਰਮਦੀਪ ਸਿੰਘ ਆਪਣੇ ਪੂਰੇ ਪਰਿਵਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ । ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੰਬੋਅ ਦੀ ਪੁਲਿਸ ਪਾਰਟੀ ਡੀ.ਐਸ.ਪੀ. ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਮੌਕੇ ’ਤੇ ਪਹੁੰਚੀ, ਸਥਿਤੀ ਦਾ ਜਾਇਜ਼ਾ ਲਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਟਰਾਲਾ ਪਲਟਣ ਕਾਰਨ ਮੌਤ ਅਗਲੀ ਖ਼ਬਰ ਰੰਜਿਸ਼ ਤਹਿਤ ਵਿਅਕਤੀ ਦਾ ਕਤਲ
Ad Position 24