11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਸ਼ਿਆਂ ਅਤੇ ਹਥਿਆਰਾਂ ਵਿਰੁੱਧ ਪੰਜਾਬ ਤੇ ਹਰਿਆਣਾ ਪੁਲਿਸ ਵਲੋਂ ਸਾਂਝੀ ਮੁਹਿੰਮ ਵਿੱਢੀ ਜਾਵੇਗੀ ਪੰਜਾਬ ਤੇ ਹਰਿਆਣਾ ਦੇ 6 ਜ਼ਿਲ੍ਹਿਆਂ ਦੇ ਜ਼ਿਲ੍ਹਾ ਮੁਖੀ ਮੀਟਿੰਗ ਵਿਚ ਹੋਏ ਸ਼ਾਮਿਲ

ਸੰਗਰੂਰ, 10 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਹੁਣ ਨਸ਼ੀਲੇ ਪਦਾਰਥਾਂ ਦੀ ਤਸਕਰੀ, ਨਾਜਾਇਜ ਸ਼ਰਾਬ ਤੇ ਨਾਜਾਇਜ਼ ਹਥਿਆਰਾਂ ਵਿਰੁੱਧ ਪੰਜਾਬ ਅਤੇ ਹਰਿਆਣਾ ਪੁਲਿਸ ਵਲੋਂ ਰਲ ਕੇ ਮੁਹਿੰਮ ਚਲਾਈ ਜਾਵੇਗੀ । ਅੱਜ ਡੀ.

Ad Position 21
No active advertisement
ਅਜੀਤ ਡੈਸਕ 11-11-2026
ਸੰਗਰੂਰ, 10 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਹੁਣ ਨਸ਼ੀਲੇ ਪਦਾਰਥਾਂ ਦੀ ਤਸਕਰੀ, ਨਾਜਾਇਜ ਸ਼ਰਾਬ ਤੇ ਨਾਜਾਇਜ਼ ਹਥਿਆਰਾਂ ਵਿਰੁੱਧ ਪੰਜਾਬ ਅਤੇ ਹਰਿਆਣਾ ਪੁਲਿਸ ਵਲੋਂ ਰਲ ਕੇ ਮੁਹਿੰਮ ਚਲਾਈ ਜਾਵੇਗੀ । ਅੱਜ ਡੀ.ਆਈ.ਜੀ. ਪਟਿਆਲਾ ਰੇਂਜ ਦੀ ਅਗਵਾਈ ਹੇਠ ਅੰਤਰਰਾਜੀ ਤਾਲਮੇਲ ਮੀਟਿੰਗ ਬੁਲਾਈ ਗਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ, ਹਰਮਨਦੀਪ ਸਿੰਘ ਹੰਸ ਐਸ.ਐਸ.ਪੀ. ਪਟਿਆਲਾ, ਅਜੀਤ ਸਿੰਘ ਸ਼ੇਖਾਵਤ ਐਸ.ਪੀ. ਅੰਬਾਲਾ, ਮਨਪ੍ਰੀਤ ਸਿੰਘ ਸੂਦਨ ਐਸ.ਪੀ. ਕੈਲਥ, ਸੁਖਅੰਮ੍ਰਿਤ ਸਿੰਘ ਰੰਧਾਵਾ ਐਸ.ਪੀ. (ਐੱਚ) ਸੰਗਰੂਰ, ਰਣਧੀਰ ਸਿੰਘ ਡੀ.ਐਸ.ਪੀ. ਪਿਹੋਵਾ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪੰਜਾਬ ਤੇ ਹਰਿਆਣਾ ਰਾਜਾਂ ਦਰਮਿਆਨ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਕੇ ਸਾਂਝੀ ਰਣਨੀਤੀ ਤਿਆਰ ਕੀਤੀ ਗਈ । ਮਾਣਯੋਗ ਡੀ.ਆਈ.ਜੀ., ਪਟਿਆਲਾ ਰੇਂਜ, ਪਟਿਆਲਾ ਨੇ ਐਸ.ਐਸ.ਪੀਜ਼ ਅਤੇ ਐਸ.ਪੀਜ਼ (ਹਰਿਆਣਾ) ਨੂੰ ਸਮਾਜ ਵਿਰੋਧੀ ਅਨਸਰਾਂ ਬਾਰੇ ਜਾਣਕਾਰੀ ਸਾਂਝੀ ਕਰਨ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਨਾਜਾਇਜ਼ ਸ਼ਰਾਬ ਤੇ ਨਾਜਾਇਜ਼ ਹਥਿਆਰਾਂ ਵਿਰੁੱਧ ਸਾਂਝੀ ਮੁਹਿੰਮ ਚਲਾਉਣ, ਭਗੌੜਿਆਂ ਅਤੇ ਲੋੜੀਂਦੇ ਅਪਰਾਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ । ਇਸ ਤੋਂ ਇਲਾਵਾ ਸਰਹੱਦੀ ਚੌਕੀਆਂ ’ਤੇ ਗਸ਼ਤ ਅਤੇ ਨਿਗਰਾਨੀ ਵਧਾਉਣ, ਅੰਤਰਰਾਜੀ ਅਪਰਾਧੀਆਂ ਦੇ ਗੈਰ-ਜ਼ਮਾਨਤੀ ਵਾਰੰਟਾਂ ’ਤੇ ਕਾਰਵਾਈ ਕਰਨ ਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਤਾਲਮੇਲ ਵਧਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ 20 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਸੜਕੀ ਤੇ ਰੇਲ ਆਵਾਜਾਈ ਜਾਮ ਕਰਨ ਦੀ ਚਿਤਾਵਨੀ ਗੰਨੇ ਦੇ ਰੇਟ... ਅਗਲੀ ਖ਼ਬਰ ਪਰਾਲੀ ਪ੍ਰਬੰਧਨ ਦੇ ਦਾਅਵਿਆਂ ਦੀ ਹਕੀਕਤ ਜਨਤਕ ਕਰੇ ਪੰਜਾਬ ਸਰਕਾਰ-ਕੇਵਲ ਸਿੰਘ ਢਿੱਲੋਂ
Ad Position 24